Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਗਲਤ ਥਾਂ ਤੇ ਵਾਹਨ ਖੜ੍ਹੇ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਕਾਰਵਾਈ : ਡੀ.ਐਸ.ਪੀ.

February 11, 2025 02:45 PM
SehajTimes

ਮੰਡੀ ਗੋਬਿੰਦਗੜ੍ਹ : ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੰਡੀ ਗੋਬਿੰਦਗੜ੍ਹ ਜੀ.ਟੀ.ਰੋਡ. ਰੋਡ ਦੇ ਦੋਵੇਂ ਪਾਸੇ ਗਲਤ ਥਾਂ `ਤੇ ਵਾਹਨ ਖੜ੍ਹੇ ਕਰਨ ਵਾਲਿਆਂ ਵਿਰੁੱਧ ਮੰਡੀ ਗੋਬਿੰਦਗੜ੍ਹ ਦੀ ਟਰੈਫਿਕ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਨਵਰੀ ਮਹੀਨੇ ਦੌਰਾਨ ਟਰੈਫਿਕ ਪੁਲਿਸ ਵੱਲੋਂ ਗਲਤ ਥਾਂ `ਤੇ ਵਾਹਨ ਖੜ੍ਹੇ ਕਰਨ ਲਈ 600 ਵਾਹਨਾਂ ਦੇ ਚਲਾਨ ਕੀਤੇ ਗਏ ਹਨ। ਇਹ ਜਾਣਕਾਰੀ ਡੀ.ਐਸ.ਪੀ. ਟਰੈਫਿਕ ਸ. ਖੁਸ਼ਪ੍ਰੀਤ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸੜ੍ਹਕੀ ਨਿਯਮਾਂ ਦੀ ਪਾਲਣਾ ਬਹੁਤ ਜਰੂਰੀ ਹੈ ਕਿਉਂਕਿ ਸੜ੍ਹਕੀ ਨਿਯਮਾਂ ਦੀ ਪਾਲਣਾ ਕਰਕੇ ਸੜ੍ਹਕ ਦੁਰਘਟਨਾਵਾਂ ਨੂੰ ਠੱਲ ਪਾਈ ਜਾ ਸਕਦੀ ਹੈ।

          ਡੀ.ਐਸ.ਪੀ. ਖੁਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਥਾਵਾਂ `ਤੇ ਵੱਡੀ ਗਿਣਤੀ ਵਿੱਚ ਬੋਰਡ ਵੀ ਲਗਵਾਏ ਗਏ ਹਨ ਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਸਮੇਂ-ਸਮੇਂ ਤੇ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗਲਤ ਥਾਂ `ਤੇ ਵਾਹਨ ਖੜ੍ਹੇ ਕਰਨ ਨਾਲ ਜਿਥੇ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਉਥੇ ਹੀ ਇਸ ਨਾਲ ਟਰੈਫਿਕ ਨਿਯਮਾਂ ਦੀ ਉਲੰਘਣਾ ਵੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਜ਼ਿਲ੍ਹੇ ਦੇ ਨਾਗਰਿਕਾਂ ਦੀ ਸੁਰੱਖਿਆ ਤੇ ਸਹੂਲਤ ਨੂੰ ਮੁੱਖ ਰੱਖਦੇ ਹੋਏ ਦ੍ਰਿੜਤਾ ਨਾਲ ਕਾਰਜ ਕਰ ਰਹੀ ਹੈ।

          ਟਰੈਫਿਕ ਇੰਚਾਰਜ ਬਲਜਿੰਦਰ ਸਿੰਘ ਨੇ ਮੰਡੀ ਗੋਬਿੰਦਗੜ੍ਹ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਪੁਲਿਸ ਵੱਲੋਂ ਸੜ੍ਹਕੀ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਆਪਣੇ ਵਾਹਨ ਗਲਤ ਥਾਂ ਤੇ ਨਾ ਖੜ੍ਹੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਨਸ਼ਿਆਂ ਦਾ ਸੇਵਨ ਕਰਕੇ ਵਾਹਨ ਚਲਾਉਣ ਤੋਂ ਗੁਰੇਜ ਕੀਤਾ ਜਾਵੇ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵਾਹਨ ਚਲਾਉਣ ਦੀ ਆਗਿਆ ਨਾ ਦਿੱਤੀ ਜਾਵੇ। 

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ