Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕੱਚੀਆਂ ਖੂਹੀਆਂ, ਬੋਰਵੈਲ ਤੇ ਟਿਊਬਵੈਲਾਂ ਦੀ ਖੁਦਾਈ ਤੇ ਮੁਰੰਮਤ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

February 11, 2025 03:40 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਅਤੇ ਬੋਰਵੈਲ/ਟਿਊਬਵੈਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਹਨਾਂ ਵਿੱਚ ਡਿੱਗ ਜਾਣ ਨਾਲ ਹੁੰਦੇ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਣ ਲਈ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਪੇਂਡੂ ਅਤੇ ਸ਼ਹਿਰੀ ਇਲਾਕਿਆਂ ਵਿੱਚ ਬੋਰਵੈਲ/ਟਿਊਬਵੈਲ ਦੀ ਖੁਦਾਈ/ਮੁਰੰਮਤ ਕਰਨ ਤੋਂ ਪਹਿਲਾਂ ਜ਼ਮੀਨ ਮਾਲਕ ਜ਼ਿਲ੍ਹਾ ਕੁਲੈਕਟਰ, ਸਬੰਧਤ ਸਰਪੰਚ ਗ੍ਰਾਮ ਪੰਚਾਇਤ, ਮਿਊਂਸਪਲ ਕਾਰਪੋਰੇਸ਼ਨ, ਨਗਰ ਕੌਂਸਲ, ਜਨ ਸਿਹਤ ਵਿਭਾਗ ਜਾਂ ਭੂਮੀ ਰੱਖਿਆ ਵਿਭਾਗ ਨੂੰ 15 ਦਿਨ ਪਹਿਲਾਂ ਸੂਚਿਤ ਕਰੇਗਾ ਅਤੇ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਕਰਨ ਵਾਲੀਆਂ ਸਾਰੀਆਂ ਸਰਕਾਰੀ/ਅਰਧ ਸਰਕਾਰੀ/ਪ੍ਰਾਈਵੇਟ ਏਜੰਸੀਆਂ ਦੀ ਰਜਿਸਟ੍ਰੇਸ਼ਨ ਹੋਣਾ ਲਾਜ਼ਮੀ ਹੋਵੇਗਾ। ਇਹ ਹੁਕਮ 5 ਅਪ੍ਰੈਲ 2025 ਤੱਕ ਜਾਰੀ ਰਹਿਣਗੇ ਅਤੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ/ਡਰਿਲਿੰਗ ਏਜੰਸੀ ਦੇ ਮਾਲਕ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।
ਮਨਾਹੀ ਦੇ ਹੁਕਮਾਂ ਅਨੁਸਾਰ ਖੂਹ/ਬੋਰਵੈਲ ਦੇ ਪੁੱਟਣ ਜਾਂ ਮੁਰੰਮਤ ਵਾਲੀ ਥਾਂ 'ਤੇ ਡਰਿਲਿੰਗ ਏਜੰਸੀ ਅਤੇ ਖੂਹ/ਬੋਰਵੈਲ ਲਵਾਉਣ ਵਾਲੇ ਮਾਲਕ ਦੇ ਪੂਰੇ ਪਤੇ ਵਾਲਾ ਸਾਈਨ ਬੋਰਡ ਲਗਾਇਆ ਜਾਵੇ ਅਤੇ ਉਸ ਸਾਈਨ ਬੋਰਡ 'ਤੇ ਡਰਿਲਿੰਗ ਏਜੰਸੀ ਦਾ ਰਜਿਸਟ੍ਰੇਸ਼ਨ ਨੰਬਰ ਲਿਖਿਆ ਹੋਣਾ ਵੀ ਲਾਜ਼ਮੀ ਹੋਵੇਗਾ। ਬੋਰਵੈਲ ਦੇ ਆਲੇ-ਦੁਆਲੇ ਕਿੰਡਆਲੀ ਤਾਰ ਅਤੇ ਇਸ ਨੂੰ ਸਟੀਲ ਪਲੇਟ ਦੇ ਢੱਕਣ ਨਾਲ ਨੱਟ ਬੋਲਟ ਬੰਦ ਕਰਕੇ ਢਕਣਾ ਜਰੂਰੀ ਹੋਵੇਗਾ, ਖੂਹ/ਬੋਰਵੈਲ ਦੇ ਆਲੇ ਦੁਆਲੇ ਸੀਮਿੰਟ/ਕੰਕਰੀਟ ਦਾ ਪਲੇਟਫਾਰਮ, ਜੋ ਜ਼ਮੀਨੀ ਪੱਧਰ ਤੋਂ (0.30 ਮੀਟਰ ਉੱਪਰ ਅਤੇ 0.30 ਮੀਟਰ ਹੇਠਾਂ) ਖੂਹ ਦੇ ਆਲੇ ਦੁਆਲੇ ਉਸਾਰੀ ਕੀਤੀ ਜਾਣੀ ਲਾਜ਼ਮੀ ਹੈ। ਇਸ ਤੋਂ ਇਲਾਵਾ ਖੂਹ/ਬੋਰਵੈਲ ਨੂੰ ਪੁੱਟਣ ਜਾਂ ਮੁਰੰਮਤ ਕਰਨ ਉਪਰੰਤ ਖਾਲੀ ਥਾਂ ਨੂੰ ਉਸ ਦੇ ਆਲੇ-ਦੁਆਲੇ ਮਿੱਟੀ ਪਾ ਕੇ ਪੱਧਰ ਕੀਤਾ ਜਾਵੇ, ਖਾਲੀ ਪਏ ਬੋਰਵੈਲ/ਖੂਹ ਨੂੰ ਮਿੱਟੀ/ਰੇਤ ਨਾਲ ਉਪਰ ਤੱਕ ਭਰਿਆ ਜਾਵੇ ਅਤੇ ਕੰਮ ਮੁਕੰਮਲ ਹੋਣ ਤੋਂ ਬਾਅਦ ਜ਼ਮੀਨੀ ਪੱਧਰ ਨੂੰ ਪਹਿਲਾਂ ਦੀ ਤਰ੍ਹਾਂ ਕੀਤਾ ਜਾਵੇ ਅਤੇ ਖੂਹ/ਬੋਰਵੈਲ ਨੂੰ ਕਿਸੇ ਵੀ ਹਾਲਤ ਵਿੱਚ ਖੁੱਲ੍ਹਾ ਨਾ ਛੱਡਿਆ ਜਾਵੇ ਅਤੇ ਨਕਾਰਾ ਪਏ ਖੂਹ ਨੂੰ ਚੀਕਨੀ ਮਿੱਟੀ, ਪੱਥਰ, ਕੰਕਰੀਟ ਆਦਿ ਨਾਲ ਤਲੇ ਤੋਂ ਲੈ ਕੇ ਉਪਰ ਤੱਕ ਚੰਗੀ ਤਰ੍ਹਾਂ ਭਰ ਕੇ ਬੰਦ ਕੀਤਾ ਜਾਵੇ ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਲਿਖਤੀ ਪ੍ਰਵਾਨਗੀ ਅਤੇ ਉਨ੍ਹਾਂ ਦੀ ਦੇਖਰੇਖ ਤੋਂ ਬਿਨਾਂ ਨਹੀਂ ਕਰਵਾਏਗਾ। ਪੇਂਡੂ ਇਲਾਕੇ ਵਿੱਚ ਸਰਪੰਚ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਸ਼ਹਿਰੀ ਇਲਾਕੇ ਵਿੱਚ ਜਨ ਸਿਹਤ ਵਿਭਾਗ, ਭੂਮੀ ਰੱਖਿਆ ਕਾਰਪੋਰੇਸ਼ਨ, ਨਗਰ ਕੌਂਸਲਾਂ ਦੇ ਜੂਨੀਅਰ ਇੰਜੀਨੀਅਰਾਂ ਅਤੇ ਕਾਰਜਕਾਰੀ ਅਧਿਕਾਰੀਆਂ ਵੱਲੋਂ ਆਪਣੇ-ਆਪਣੇ ਅਧਿਕਾਰ ਖੇਤਰਾਂ ਦੀ ਰਿਪੋਰਟ ਤਿਆਰ ਕੀਤੀ ਜਾਵੇਗੀ ਕਿ ਉਨ੍ਹਾਂ ਦੇ ਖੇਤਰ ਵਿੱਚ ਕਿੰਨੇ ਬੋਰਵੈਲ/ਖੂਹ ਆਦਿ ਨਵੇਂ ਖੁਦਵਾਏ ਗਏ ਹਨ, ਕਿੰਨਿਆਂ ਦੀ ਮੁਰੰਮਤ ਕਰਵਾਈ, ਕਿੰਨੇ ਵਰਤੋਂ ਵਿੱਚ ਹਨ, ਕਿੰਨੇ ਬਿਨਾਂ ਵਰਤੋਂ ਖਾਲੀ ਹਨ ਅਤੇ ਕਿੰਨੇ ਭਰਵਾਏ ਗਏ ਹਨ। ਇਨ੍ਹਾਂ ਵਿਭਾਗਾਂ ਵੱਲੋਂ ਆਪਣੇ ਆਪਣੇ ਖੇਤਰ ਦੀ ਰਿਪੋਰਟ ਦੀ ਇੱਕ ਕਾਪੀ ਦਫਤਰੀ ਰਿਕਾਰਡ ਲਈ ਆਪਣੇ ਕੋਲ ਰੱਖੀ ਜਾਵੇਗੀ ਅਤੇ ਹਰੇਕ ਮਹੀਨੇ ਇਸ ਰਿਪੋਰਟ ਦੀ ਇੱਕ ਕਾਪੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਭੇਜਣੀ ਲਾਜ਼ਮੀ ਹੋਵੇਗੀ।

 

Have something to say? Post your comment

 

More in Malwa

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਹਲਕਾ ਸਮਾਣਾ ਦੇ ਵਲੰਟੀਅਰਾਂ ਨਾਲ ਵਿਸ਼ੇਸ਼ ਮੁਲਾਕਾਤ

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਸਿਹਤ ਮੰਤਰੀ ਨੇ ਨਵੇਂ ਕੇਂਦਰੀ ਦਫ਼ਤਰ ਦਾ ਕੀਤਾ ਉਦਘਾਟਨ

ਟਿੱਲਾ ਬਾਬਾ ਫ਼ਰੀਦ ਵਿਖੇ ਕਮਿਸ਼ਨਰ ਜੋਤੀ ਬਾਲਾ ਪਰਿਵਾਰ ਹੋਏ ਨਤਮਸਤਕ

ਪ.ਸ.ਸ.ਫ. 1680 ਅਤੇ ਏਟਕ ’ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ

ਪੰਜਾਬ ਦੀ ‘ਆਪ’ ਸਰਕਾਰ ਦੀ ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਸੋਚ ਅਨੁਸਾਰ ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਵਿਗਿਆਨਕ ਜਾਂਚ ਲਈ ਮੁਹਿੰਮ ਤੇਜ਼ : ਅਰਸ਼ ਸੱਚਰ

ਇੰਟਰਨੈਸ਼ਨਲ ਮਿਲੇਨੀਅਮ ਸਕੂਲਾ ਨੇ ਅਕਾਦਮਿਕ ਸੈਸ਼ਨ 2026-27 ਲਈ ਦਾਖਲੇ ਸ਼ੁਰੂ ਕੀਤੇ : ਰਕਸ਼ੰਦਾ ਸ਼ਰਮਾ

ਚੇਅਰਮੈਨਾਂ ਵੱਲੋਂ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਭਾਜਪਾ ਆਗੂਆਂ ਨੇ ਮਜਦੂਰਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਲੇਬਰ ਡੇ ਮਨਾਇਆ

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ