Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੜ੍ਹਾਈ 'ਚ ਮੋਹਰੀ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ

February 11, 2025 04:29 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸ਼ਹੀਦ ਊਧਮ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੁਨਾਮ ਵਿਖੇ ਨਰੇਸ਼ ਕੁਮਾਰ ਸ਼ਰਮਾ (ਰਿਟਾਇਰਡ ਲੈਕਚਰਾਰ) ਅਤੇ ਉਹਨਾਂ ਦੀ ਧਰਮ ਪਤਨੀ ਵਿਜੇ ਕੁਮਾਰੀ ਸ਼ਰਮਾ ਨੇ ਸਾਲ 2023-24 ਵਿੱਚ ਬੋਰਡ ਪ੍ਰੀਖਿਆਵਾਂ ਵਿੱਚੋਂ ਮੈਰਿਟ ਵਿੱਚ ਸਥਾਨ ਹਾਸਲ ਕਰਨ ਵਾਲੀਆਂ ਸਕੂਲ ਦੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ। ਨਰੇਸ਼ ਕੁਮਾਰ ਸ਼ਰਮਾ ਨੇ ਇਹ ਪੁਰਸਕਾਰ ਆਪਣੇ ਸਵਰਗੀ ਪਿਤਾ ਮਾਸਟਰ ਰਤਨ ਚੰਦ ਸ਼ਰਮਾ ਅਤੇ ਮਾਤਾ ਸ੍ਰੀਮਤੀ ਉਰਮਿਲਾ ਦੇਵੀ ਦੀ ਯਾਦ ਵਿੱਚ ਸ਼ੁਰੂ ਕੀਤਾ ਹੈ। ਜਿਸ ਵਿੱਚ ਮੈਰਿਟ ਵਿੱਚ ਆਈਆਂ ਵਿਦਿਆਰਥਣਾਂ ਨੂੰ 2100 ਰੁਪਏ ਪ੍ਰਤੀ ਵਿਦਿਆਰਥੀ ਨਕਦ ਅਤੇ ਸਨਮਾਨ ਚਿੰਨ ਭੇਂਟ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਾਇਰਡ ਲੈਕਚਰਾਰ ਨਰੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਬਾਰਵੀਂ ਜਮਾਤ ਵਿੱਚੋਂ ਮੈਰਿਟ ਵਿੱਚ ਆਈ ਵਿਦਿਆਰਥਣ ਚਾਹਤ ਵਰਮਾ ਸਪੁੱਤਰੀ ਸੰਦੀਪ ਕੁਮਾਰ, ਦਸਵੀਂ ਜਮਾਤ ਵਿੱਚੋਂ ਮੈਰਿਟ ਵਿੱਚ ਆਈ ਵਿਦਿਆਰਥਣ ਬੇਅੰਤ ਕੌਰ ਸਪੁੱਤਰੀ ਪ੍ਰਕਾਸ਼ ਸਿੰਘ ਅਤੇ ਅੱਠਵੀਂ ਜਮਾਤ ਵਿੱਚੋਂ ਮੈਰਿਟ ਸੂਚੀ ਵਿੱਚ ਸਥਾਨ ਹਾਸਿਲ ਕਰਨ ਵਾਲੀ ਵਿਦਿਆਰਥਣ ਪ੍ਰਿਅੰਕਾ ਸਪੁੱਤਰੀ  ਸੁਸ਼ੀਲ ਕੁਮਾਰ ਨੇ ਇਹ ਨਕਦ ਇਨਾਮ ਅਤੇ ਸਨਮਾਨ ਚਿੰਨ੍ਹ ਹਾਸਿਲ ਕੀਤੇ। ਇਸ ਮੌਕੇ ਬੋਲਦਿਆਂ ਨਰੇਸ਼ ਸ਼ਰਮਾ ਨੇ ਵਿਦਿਆਰਥਣਾਂ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਪੜ੍ਹਾਈ ਕਰਨ ਅਤੇ ਪੇਪਰਾਂ ਲਈ ਰਹਿੰਦੇ ਸਮੇਂ ਦੀ ਸਹੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਕਿਹਾ ਕਿ ਪ੍ਰਿੰਸੀਪਲ ਸ੍ਰੀਮਤੀ ਨੀਲਮ ਰਾਣੀ ਦੀ ਸੁਚੱਜੀ ਅਗਵਾਈ ਅਤੇ ਮਿਹਨਤੀ ਸਟਾਫ਼ ਦੀ ਬਦੌਲਤ ਸਕੂਲ ਬੁਲੰਦੀਆਂ ਛੂਹ ਰਿਹਾ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਆਖਿਆ ਕਿ ਆਪਣੇ ਅਧਿਆਪਕਾਂ ਦੀ ਯੋਗ ਅਗਵਾਈ ਵਿੱਚ ਪੜ੍ਹਾਈ ਕਰਕੇ ਹਰ ਮੁਕਾਮ ਹਾਸਿਲ ਕੀਤਾ ਜਾ ਸਕਦਾ ਹੈ। ਪ੍ਰਿੰਸੀਪਲ ਨੀਲਮ ਰਾਣੀ ਨੇ ਨਰੇਸ਼ ਕੁਮਾਰ ਸ਼ਰਮਾ ਦੇ ਸੇਵਾ ਮੁਕਤੀ ਤੋਂ ਬਾਅਦ ਵੀ ਸਕੂਲ ਨਾਲ ਜੁੜੇ ਰਹਿਣ ਅਤੇ ਆਪਣੇ ਮਾਤਾ ਪਿਤਾ ਨੂੰ ਯਾਦ ਕਰਦਿਆਂ ਵਿਦਿਆਰਥਣਾਂ ਨੂੰ ਪੜ੍ਹਾਈ ਲਈ ਉਤਸਾਹਿਤ ਕਰਨ ਦੇ ਇਸ ਉਪਰਾਲੇ ਨੂੰ ਸ਼ਲਾਘਾਯੋਗ ਕਦਮ ਦੱਸਿਆ। ਸਟੇਜ ਸੰਚਾਲਨ ਦੀ ਜਿੰਮੇਵਾਰੀ ਸੁਖਵਿੰਦਰ ਸਿੰਘ ਨੇ ਬਾਖੂਬੀ ਨਿਭਾਈ। ਇਸ ਸਮੇਂ ਵਿਦਿਆਰਥਣਾਂ ਦੇ ਮਾਤਾ ਪਿਤਾ ਤੋਂ ਇਲਾਵਾ ਲੈਕ. ਮੰਜੂ ਬਾਲਾ, ਲੈਕ. ਮੀਨਾਕਸ਼ੀ, ਹਰਪ੍ਰੀਤ ਕੌਰ, ਰਜਿੰਦਰ ਕੌਰ, ਗਗਨਦੀਪ ਕੌਰ, ਨਮਿਤਾ ਬਾਲਾ, ਰਕੇਸ਼ ਰਾਣੀ, ਲਖਵਿੰਦਰ ਸਿੰਘ, ਮਨੀਸ਼ ਕੁਮਾਰ ਤੋਂ ਇਲਾਵਾ ਸਕੂਲ ਸਟਾਫ ਦੇ ਮੈਬਰ ਹਾਜ਼ਰ ਰਹੇ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ