Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ-2025; ਐੱਸ ਡੀ ਐੱਮ ਦਫਤਰਾਂ ਅਤੇ ਬੀ ਡੀ ਪੀ ਓ ਦਫਤਰਾਂ ਵਿੱਚ ਵੋਟਰ ਸੂਚੀਆਂ ਉਪਲਬਧ ਕਰਵਾਈਆਂ

February 11, 2025 05:28 PM
SehajTimes

ਦਾਅਵੇ ਤੇ ਇਤਰਾਜ਼ ਐੱਸ ਡੀ ਐੱਮ ਦਫਤਰਾਂ ਵਿੱਚ ਹੀ ਲਏ ਜਾਣਗੇ

14 ਅਤੇ 15 ਫਰਵਰੀ ਨੂੰ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਲਈ ਸਪੈਸ਼ਲ ਮੁਹਿੰਮ ਚਲਾਈ ਜਾਵੇਗੀ



ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ-2025 ਦੀ ਤਿਆਰੀ ਵਜੋਂ ਵੋਟਰ ਸੂਚੀਆਂ ਤਿਆਰ ਕਰਨ ਲਈ ਜਾਰੀ ਸ਼ਡਿਊਲ ਦੀ ਲਗਾਤਾਰਤਾ ਵਿੱਚ ਕਲ੍ਹ ਜ਼ਿਲ੍ਹੇ ਦੇ ਐੱਸ ਡੀ ਐੱਮ ਦਫਤਰਾਂ ਅਤੇ ਬੀ ਡੀ ਪੀ ਓ ਦਫਤਰਾਂ ਵਿੱਚ ਵੋਟਰ ਸੂਚੀਆਂ ਉਪਲਬਧ ਕਰਵਾ ਦਿੱਤੀਆਂ ਗਈਆਂ ਹਨ ਤਾਂ ਜੋ ਲੋਕ ਇਨ੍ਹਾਂ ਵੋਟਰ ਸੂਚੀਆਂ ਨੂੰ ਦੇਖ ਕੇ ਆਪਣੇ ਦਾਅਵੇ ਅਤੇ ਇਤਰਾਜ਼ ਦਰਜ ਕਰਵਾ ਸਕਣ।
     
     ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ, ਸ਼੍ਰੀਮਤੀ ਸੋਨਮ ਚੌਧਰੀ ਨੇ ਦੱਸਿਆ ਕਿ ਨਵੀਂ ਵੋਟ ਬਣਾਉਣ ਲਈ ਦਾਅਵੇ ਪੇਸ਼ ਕਰਨ ਜਾਂ ਮੌਜੂਦਾ ਵੋਟ ਚ ਦਰੁਸਤੀ ਕਰਵਾਉਣ ਜਾਂ ਕਿਸੇ ਵੋਟ ਤੇ ਇਤਰਾਜ਼ ਦਾਇਰ ਕਰਨ ਦੀ ਮਿਤੀ 11 ਤੋਂ 18 ਫ਼ਰਵਰੀ ਨੀਯਤ ਕੀਤੀ ਗਈ ਹੈ। ਦਾਅਵੇ ਅਤੇ ਇਤਰਾਜ਼ ਕੇਵਲ ਸਬੰਧਤ ਐੱਸ ਡੀ ਐੱਮ ਦਫਤਰਾਂ ਵਿੱਚ ਹੀ ਲਏ ਜਾਣਗੇ।

      ਉਨ੍ਹਾਂ ਅੱਗੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀ ਹਦਾਇਤ ਅਨੁਸਾਰ 14 ਫਰਵਰੀ 2025, ਦਿਨ ਸ਼ੁਕਰਵਾਰ ਅਤੇ 15 ਫਰਵਰੀ 2025, ਦਿਨ ਸ਼ਨੀਵਾਰ ਨੂੰ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਲਈ ਸਪੈਸ਼ਲ ਮੁਹਿੰਮ ਚਲਾਈ ਜਾਵੇਗੀ ਅਤੇ ਵੱਧ ਤੋਂ ਵੱਧ ਯੋਗ ਵਿਅਕਤੀਆਂ ਪਾਸੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ।

      ਉਨ੍ਹਾਂ ਦੱਸਿਆ ਕਿ 'ਡਰਾਫਟ ਵੋਟਰ ਰੋਲ' ਦੀ ਕਲ੍ਹ ਕੀਤੀ ਗਈ ਪ੍ਰਕਾਸ਼ਨਾ ਉਪਰੰਤ 11 ਫਰਵਰੀ ਤੋਂ 18 ਫਰਵਰੀ ਤੱਕ ਪ੍ਰਾਪਤ ਦਾਅਵਿਆਂ/ਇਤਰਾਜ਼ਾਂ ਦਾ ਮਿਤੀ 27 ਫਰਵਰੀ ਤੱਕ ਨਿਪਟਾਰਾ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦੀ ਅੰਤਿਮ (ਫਾਈਨਲ) ਪ੍ਰਕਾਸ਼ਨਾ  03 ਮਾਰਚ 2025 ਨੂੰ ਕੀਤੀ ਜਾਵੇਗੀ।
    
      ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਪਿੰਡਾਂ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਦਾਅਵੇ ਅਤੇ ਇਤਰਾਜ਼ ਮਿੱਥੇ ਸਮੇਂ ਚ ਜਮ੍ਹਾਂ ਕਰਵਾਉਣ ਤਾਂ ਜੋ ਬਾਅਦ ਵਿੱਚ ਉਨ੍ਹਾਂ ਨੂੰ ਕੋਈ ਮੁਸ਼ਕਿਲ ਨਾ ਆਵੇ।

 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ