Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਕੈਂਸਰ ਦੇ ਮਰੀਜਾਂ ਨੂੰ ਆਯੂਸ਼ਮਾਨ ਸਕੀਮ ਤਹਿਤ

February 12, 2025 04:34 PM
SehajTimes

ਕਿਹਾ ਹੁਸ਼ਿਆਰਪੁਰ ਵਿੱਚ "ਡੇ-ਕੇਅਰ ਕੈਂਸਰ ਸੈਂਟਰ" ਖੋਲਿਆ ਜਾਵੇ

ਹੁਸ਼ਿਆਰਪੁਰ : ਕੈਂਸਰ ਦੇ ਮਰੀਜਾਂ ਨੂੰ ਰਾਹਤ ਦੇਣ ਵਾਸਤੇ ਭਾਰਤ ਸਰਕਾਰ ਸਾਲ 2025-26 ਦੌਰਾਨ ਦੇਸ਼ ਦੇ 200 ਜਿਲ੍ਹਾ ਪੱਧਰੀ ਹਸਪਤਾਲਾਂ ਵਿੱਚ "ਡੇ-ਕੇਅਰ ਕੈਂਸਰ ਸੈਂਟਰ" ਖੋਲਣ ਜਾ ਰਹੀ ਹੈ। "ਡੇ-ਕੇਅਰ ਕੈਂਸਰ ਸੈਂਟਰ" ਵਿੱਚ ਕੈਂਸਰ ਦੇ ਮਰੀਜ ਕੀਮੋਥੈਰੇਪੀ ਕਰਵਾ ਸਕਣਗੇ। ਮੌਜੂਦਾ ਸਮੇਂ ਦੌਰਾਨ ਹੁਸ਼ਿਆਰਪੁਰ ਵਿੱਚ ਕੈਂਸਰ ਹਸਪਤਾਲ ਅਤੇ "ਡੇ-ਕੇਅਰ ਕੈਂਸਰ ਸੈਂਟਰ" ਨਾ ਹੋਣ ਕਰਕੇ ਕੈਂਸਰ ਦੇ ਮਰੀਜਾਂ ਨੂੰ ਕੀਮੋਥੈਰੇਪੀ ਵਾਸਤੇ ਬਾਹਰਲੇ ਸ਼ਹਿਰਾਂ ਵਿੱਚ ਜਾਣਾ ਪੈਂਦਾ ਹੈ।ਸਮਾਜਕ ਜਾਗਰੂਕਤਾ ਲਈ ਕਾਰਜਰਤ ਸੰਸਥਾ "ਸਵੇਰਾ" ਦੇ ਅਹੁਦੇਦਾਰਾਂ ਡਾ. ਅਜੇ ਬੱਗਾ, ਹਰੀਸ਼ ਸੈਣੀ, ਡਾ.ਅਵਨੀਸ਼ ਓਹਰੀ ਅਤੇ ਸੰਦੀਪ ਸ਼ਰਮਾ ਨੇ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਕੇਂਦਰੀ ਮੰਤਰੀਆਂ, ਵਿੱਚੋ ਵਿਜੇ ਸਾਂਪਲਾ, ਪੰਜਾਬ ਅਤੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੂੰ ਬੇਨਤੀ ਕੀਤੀ ਹੈ ਕਿ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ "ਡੇ-ਕੇਅਰ ਕੈਂਸਰ ਸੈਂਟਰ" ਖੁਲਵਾਉਣ ਲਈ ਕੇਂਦਰੀ ਸਿਹਤ ਮੰਤਰੀ  ਜੇ.ਪੀ.ਨੱਡਾ ਨਾਲ ਗੱਲਬਾਤ ਕਰਨ। "ਸਵੇਰਾ" ਦੇ ਅਹੁਦੇਦਾਰਾਂ ਨੇ ਡਾ.ਰਾਜ ਕੁਮਾਰ ਲੋਕ ਸਭਾ ਮੈਂਬਰ ਨੂੰ ਵੀ ਅਪੀਲ ਕੀਤੀ ਹੈ ਕਿ ਰਾਜ ਸਰਕਾਰ ਜਿਲ੍ਹਾ ਹੁਸ਼ਿਆਰਪੁਰ ਵਿਖੇ ਡੇ-ਕੇਅਰ ਕੈਂਸਰ ਸੈਂਟਰ ਖੋਲਣ ਦੀ ਤਜਵੀਜ ਕੇਂਦਰ ਸਰਕਾਰ ਨੂੰ ਭਿਜਵਾਉਣ ਲਈ ਲੋੜੀਂਦੇ ਯਤਨ ਕਰਨ। ਇੱਕ ਦਹਾਕੇ ਤੋਂ ਪਹਿਲਾਂ ਸ੍ਰੀਮਤੀ ਸੰਤੋਸ਼ ਚੌਧਰੀ ਨੇ ਹੁਸ਼ਿਆਰਪੁਰ ਵਿਖੇ ਟਰਸ਼ਰੀ ਕੈਂਸਰ ਕੇਅਰ ਸੈਂਟਰ ਦੀ ਬੁਨਿਆਦ ਰੱਖੀ ਸੀ ਪਰ ਬਾਅਦ ਵਿੱਚ ਇਹ ਟਰਸ਼ਰੀ ਕੈਂਸਰ ਕੇਅਰ ਸੈਂਟਰ ਸਿਆਸਤ ਦੀ ਭੇਂਟ ਚੜ੍ਹ ਗਿਆ।"ਸਵੇਰਾ" ਦੇ ਕਨਵੀਨਰ ਡਾ.ਅਜੇ ਬੱਗਾ ਨੇ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਕੈਂਸਰ ਦੇ ਜਿਹੜੇ ਮਰੀਜ ਕਿ ਆਯੂਸ਼ਮਾਨ ਭਾਰਤ ਸਕੀਮ ਅਧੀਨ ਇਲਾਜ ਕਰਵਾ ਰਹੇ ਹਨ ਉਹਨਾਂ ਨੂੰ ਮੁੱਖ ਮੰਤਰੀ ਪੰਜਾਬ ਰਾਹਤ ਕੋਸ਼ ਵਿੱਚੋਂ 1.5 ਲੱਖ ਰੁ: ਦੇਣ ਦੀ ਸਹੂਲਤ ਨੂੰ ਵੀ ਜਾਰੀ ਰੱਖਿਆ ਜਾਵੇ ਕਿਉਂਕਿ ਕੈਂਸਰ ਦੇ ਇਲਾਜ ਵਿੱਚ ਪਰਿਵਾਰ ਦਾ ਲੱਖਾਂ ਰੁ: ਖਰਚ ਹੋ ਜਾਂਦਾ ਹੈ। ਅਮੀਰ ਲੋਕ ਤਾਂ ਆਪਣੀ ਜੇਬ ਵਿੱਚੋਂ ਪੈਸਾ ਖਰਚ ਕੇ ਇਲਾਜ ਕਰਵਾ ਲੈਂਦੇ ਹਨ ਪਰ ਗਰੀਬ ਪਰਿਵਾਰ ਆਯੂਸ਼ਮਾਨ ਭਾਰਤ ਸਕੀਮ ਅਧੀਨ 5 ਲੱਖ ਰੁ: ਤੱਕ ਦਾ ਇਲਾਜ ਕਰਾ ਕੇ ਘਰ ਬੈਠ ਜਾਂਦੇ ਹਨ। ਜਿਸ ਨਾਲ ਕੈਂਸਰ ਨੂੰ ਪੂਰੀ ਤਰ੍ਹਾਂ ਹਰਾਇਆ ਨਹੀਂ ਜਾਂਦਾ।
ਡਾ.ਬੱਗਾ ਨੇ ਸਾਲ 2025 ਦੇ “ਕੈਂਸਰ ਡੇ" ਦੇ ਇਸ ਸਾਲ ਦੇ ਥੀਮ ਦਾ ਜਿਕਰ ਕਰਦਿਆਂ ਆਖਿਆ ਕਿ ਕੈਂਸਰ ਦੇ ਇਲਾਜ ਵਿੱਚ ਅਸਮਾਨਤਾਵਾਂ ਨੂੰ ਘਟਾਉਣ ਤੇ ਧਿਆਨ ਕੇਂਦਰਿਤ ਕਰਨ ਅਤੇ ਸਾਰੇ ਕੈਂਸਰ ਮਰੀਜਾਂ ਨੂੰ ਉੱਚ ਗੁਣਵੱਤਾ ਵਾਲੀ ਸਿਹਤ ਸਹੂਲਤਾਂ ਤੱਕ ਪਹੁੰਚ ਨੂੰ ਯਕੀਨੀ ਬਣਾਉਣਾ ਹੈ। ਇਸ ਥੀਮ ਨੂੰ ਸਿਰੇ ਚੜਾਉਣ ਵਾਸਤੇ ਵੀ ਜਰੂਰੀ ਹੈ ਕਿ ਪੰਜਾਬ ਵਿੱਚ ਰਹਿਣ ਵਾਲੇ ਕੈਂਸਰ ਦੇ ਮਰੀਜਾਂ ਨੂੰ ਆਯੂਸ਼ਮਾਨ ਭਾਰਤ ਸਕੀਮ ਤਹਿਤ ਪੰਜ ਲੱਖ ਰੁ: ਤੱਕ ਦੇ ਇਲਾਜ ਦੀ ਸਹੂਲਤ ਦੇ ਨਾਲ ਮੁੱਖ ਮੰਤਰੀ ਪੰਜਾਬ ਰਾਹਤ ਕੋਸ਼ ਵਿੱਚੋਂ 1.5 ਲੱਖ ਰੁ: ਦੀ ਸਹਾਇਤਾ ਵੀ ਜਾਰੀ ਰੱਖੀ ਜਾਵੇ।

Have something to say? Post your comment

 

More in Doaba

ਲਿਵਾਸਾ ਹਸਪਤਾਲ ਨੇ ਕਮਲ ਕਾਂਤ ਗੰਭੀਰ ਨੂੰ ਮੁੱਖ ਵਿੱਤੀ ਅਧਿਕਾਰੀ ਨਿਯੁਕਤ ਕੀਤਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸਤਲੋਕ ਧਾਮ, ਰਤੇਵਾਲ ਵਿਖੇ ਬ੍ਰਹਮਲੀਨ ਸਤਿਗੁਰੂ ਗੰਗਾ ਨੰਦ ਮਹਾਰਾਜ ਜੀ ਦੇ 109ਵੇਂ ਅਵਤਾਰ ਦਿਵਸ ਸਬੰਧੀ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਵਿੱਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਹੋਏ ਨਤਮਸਤਕ

ਇੰਪਲਾਈਜ਼ ਫੈਡਰੇਸ਼ਨ ਪੰਜਾਬ ਅਤੇ ਪਾਵਰਕਾਮ ਜਥੇਬੰਦੀ ਵੱਲੋਂ ਝੰਡਾ ਝੁਲਾਉਣ ਉਪਰੰਤ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮੰਗਾਂ ਲਾਗੂ ਨਾ ਹੋਣ ਤੋਂ ਭੜਕੇ ਪਾਵਰਕਾਮ ਦੇ ਠੇਕਾ ਕਾਮੇ, ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਮੁਕੰਮਲ ਹੜਤਾਲ

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ