Saturday, March 28, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਦਾਮਨ ਬਾਜਵਾ ਨੇ ਧਾਰਮਿਕ ਸਮਾਗਮਾਂ 'ਚ ਹਾਜ਼ਰੀ ਭਰੀ

February 12, 2025 06:05 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਪੰਜਾਬ ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਅਤੇ ਉਨ੍ਹਾਂ ਦੇ ਪਤੀ ਹਰਮਨਦੇਵ ਸਿੰਘ ਬਾਜਵਾ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਜਨਮ ਦਿਹਾੜੇ ਮੌਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਵੱਖ ਵੱਖ ਧਾਰਮਿਕ ਸਮਾਗਮਾਂ ਵਿੱਚ ਹਾਜ਼ਰੀ ਲਗਵਾਈ। ਇਸ ਮੌਕੇ ਮੈਡਮ ਦਾਮਨ ਬਾਜਵਾ ਨੇ ਦੁਨੀਆਂ ਦੇ ਸਰਵ ਸਾਂਝੇ ਗੁਰੂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 648 ਵੇਂ ਜਨਮ ਦਿਹਾੜੇ ਦੀ ਵਧਾਈ ਦਿੱਤੀ। ਦਾਮਨ ਬਾਜਵਾ ਨੇ ਵੱਖ ਵੱਖ ਥਾਵਾਂ ਤੇ ਆਯੋਜਿਤ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਭਾਜਪਾ ਦੀ ਸੂਬਾ ਸਕੱਤਰ ਦਾਮਨ ਬਾਜਵਾ ਨੇ ਆਖਿਆ ਕਿ ਭਗਤ ਰਵਿਦਾਸ ਜੀ ਮਹਾਰਾਜ ਨੇ ਮਨੁੱਖਤਾ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਮਹਾਰਾਜ ਦੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ਼ ਬਾਣੀ ਤੋਂ ਸੇਧ ਲੈਕੇ ਮਨੁੱਖਤਾ ਦੀ ਭਲਾਈ ਲਈ ਕਾਰਜਸ਼ੀਲ ਰਹਿਣਾ ਚਾਹੀਦਾ ਹੈ। ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ ਵੱਖ ਪਿੰਡਾਂ, ਸੁਨਾਮ ਅਤੇ ਲੌਂਗੋਵਾਲ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਕਰਵਾਏ ਗਏ ਧਾਰਮਿਕ ਸਮਾਗਮ ਤੇ ਸ਼ਾਮਿਲ ਹੋਕੇ  ਵਧਾਈਆਂ ਦਿੱਤੀਆਂ। ਪ੍ਰਬੰਧਕਾਂ ਵੱਲੋਂ ਦਾਮਨ ਬਾਜਵਾ ਅਤੇ ਹਰਮਨਦੇਵ ਸਿੰਘ ਬਾਜਵਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਿੰਮਤ ਸਿੰਘ ਬਾਜਵਾ, ਦਰਸ਼ਨ ਸਿੰਘ ਸਾਬਕਾ ਸਰਪੰਚ ਨਮੋਲ, ਸਤਵੀਰ ਸਿੰਘ ਸਾਬਕਾ ਸਰਪੰਚ ਬਿਗੜਵਾਲ, ਵਿਜੇ ਗੋਇਲ ਲੌਂਗੋਵਾਲ, ਰਤਨ ਲਾਲ ਮੰਗੂ ਲੌਂਗੋਵਾਲ, ਪਰਮਜੀਤ ਸਿੰਘ ਸਾਬਕਾ ਸਰਪੰਚ ਦੁੱਲਟ ਵਾਲਾ, ਨਵਦੀਪ ਸਿੰਘ ਤੋਗਾਵਾਲ ਸਾਬਕਾ ਚੇਅਰਮੈਨ, ਰਾਜ ਸਾਬਕਾ ਸਰਪੰਚ ਗੋਬਿੰਦ ਨਗਰ, ਬਲਵੰਤ ਡਾਕਟਰ ਲੌਂਗੋਵਾਲ, ਅੰਮ੍ਰਿਤ ਬਿਸ਼ਨਪੁਰਾ ਆਦਿ ਹਾਜ਼ਰ ਸਨ।

Have something to say? Post your comment

 

More in Malwa

ਸਮਾਣਾ ਵਿੱਚ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ, ਪੁਲਿਸ ਵੱਲੋਂ ਮੁਕਦਮਾ ਦਰਜ

ਸਪੀਕਰ ਸੰਧਵਾਂ ਵੱਲੋਂ ਪਿੰਡ ਪੱਕਾ ਵਿਖੇ 54 ਲੱਖ ਦੀ ਲਾਗਤ ਨਾਲ ਬਣ ਰਹੇ ਖੇਡ ਸਟੇਡੀਅਮ ਦੇ ਕੰਮ ਦਾ ਨਿਰੀਖਣ

ਸਪੀਕਰ ਸੰਧਵਾਂ ਨੇ ਪਿੰਡ ਟਹਿਣਾ ਵਿਖੇ 143 ਲੱਖ ਰੁਪਏ ਦੀ ਲਾਗਤ ਨਾਲ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ

ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ; ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਥਾਂ ਲੋਕਾਂ ਨਾਲ ਸੰਵਾਦ

ਅਗਾਮੀ ਵਿਧਾਨ ਸਭਾ ’ਚੋਣਾ ’ਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਬਣਾਵੇਗੀ ਸਰਕਾਰ : ਬੱਬੂ

ਡੀਏਵੀ ਯੂਨੀਵਰਸਿਟੀ ਵੱਲੋਂ ਤਾਂਇਕਵਾਂਡੌ ਕੋਚ ਸਤਵਿੰਦਰ ਸਿੰਘ ਦਾ ਸਨਮਾਨ

ਡਾ. ਦਾਰਾ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਦਾ ਆਹੁੱਦਾ ਸੰਭਾਲਿਆ

ਗਗਨਦੀਪ ਕੌਰ ਢੀਂਡਸਾ ਨੇ ਮਨੁੱਖਤਾ ਦੀ ਸੇਵਾ ਦਾ ਦਿੱਤਾ ਸੱਦਾ

ਯੁੱਧ ਨਸ਼ਿਆਂ ਵਿਰੁੱਧ’; ਫਰੀਦਕੋਟ ਪੁਲਿਸ ਨੇ 150 ਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਰ ਸਮੇਤ ਕੀਤੇ ਕਾਬੂ : ਡੀ.ਐਸ.ਪੀ.

ਆਪ’ ਨੇ ਚਾਰ ਸਾਲਾਂ ਵਿੱਚ ਹਰ ਗਰੰਟੀ ਨੂੰ ਪੂਰਾ ਕਰ ਕੇ ਫ਼ਰਜ਼ ਨਿਭਾਇਆ : ਮਨਜੀਤ ਸ਼ਰਮਾ