Monday, June 16, 2025

Malwa

ਅਮਨ ਅਰੋੜਾ ਵੱਲੋਂ ਭਗਤ ਰਵਿਦਾਸ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮਾਂ 'ਚ ਸ਼ਿਰਕਤ 

February 12, 2025 06:21 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਬੁੱਧਵਾਰ ਨੂੰ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਸੁਨਾਮ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਪਿੰਡਾਂ ਵਿੱਚ ਸੰਗਤਾਂ ਦੁਆਰਾ ਰਖਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਸ਼ਿਰਕਤ ਕਰਦਿਆਂ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਗੁਰੂ ਰਵਿਦਾਸ ਜੀ ਦੁਆਰਾ ਦਿਖਾਏ ਗਏ ਸੱਚ ਦੇ ਰਾਹ ’ਤੇ ਤੁਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਸ਼੍ਰੋਮਣੀ ਭਗਤ ਰਵਿਦਾਸ ਜੀ ਦੀ ਪਵਿੱਤਰ ਬਾਣੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ ਅਤੇ ਉਨ੍ਹਾਂ ਨੇ ਮਨੁੱਖਤਾ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੰਦੇ ਹੋਏ ਹੱਕ ਤੇ ਸੱਚ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਨੇ ਸਮਾਜਿਕ ਕੁਰੀਤੀਆਂ ਦਾ ਡਟ ਕੇ ਵਿਰੋਧ ਕੀਤਾ ਅਤੇ ਅਨਿਆਂ ਖਿਲਾਫ਼ ਆਪਣੀ ਆਵਾਜ਼ ਬੁਲੰਦ ਕੀਤੀ ਜਿਸ ਤੋਂ ਨਵੀਂਆਂ ਪੀੜ੍ਹੀਆਂ ਨੂੰ ਸੇਧ ਲੈਣ ਦੀ ਲੋੜ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਅਮਰੂ ਕੋਟੜਾ, ਚੌਵਾਸ, ਦਿਆਲਗੜ੍ਹ, ਕੁਲਾਰ ਖੁਰਦ, ਕੰਮੋਮਾਜਰਾ ਖੁਰਦ ਵਿਖੇ ਵੀ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਗਈ। ਇਸ ਮੌਕੇ ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਲਾਭ ਸਿੰਘ ਨੀਲੋਵਾਲ, ਮਨੀ ਸਰਾਓ ਸਮੇਤ ਹੋਰ ਆਗੂ ਹਾਜ਼ਰ ਸਨ।

Have something to say? Post your comment

 

More in Malwa

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ