Monday, June 16, 2025

Malwa

ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ 14 ਤੇ 15 ਫਰਵਰੀ ਨੂੰ ਬੂਥ ਪੱਧਰ`ਤੇ ਲਗਾਏ ਜਾਣਗੇ ਵਿਸੇਸ਼ ਕੈਂਪ : ਵਧੀਕ ਜ਼ਿਲ੍ਹਾ ਚੋਣਕਾਰ ਅਫਸਰ

February 13, 2025 03:28 PM
SehajTimes

ਫਤਿਹਗੜ੍ਹ ਸਾਹਿਬ : ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ ਲਈ ਜਾਰੀ ਕੀਤੇ ਪ੍ਰੋਗਰਾਮ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਚੱਲ ਰਹੀ ਸਰਸਰੀ ਸੁਧਾਈ ਦੌਰਾਨ ਵੱਧ ਤੋਂ ਵੱਧ ਯੋਗ ਨਾਗਰਿਕਾਂ ਦੀਆਂ ਵੋਟਾਂ ਬਣਾਉਣ ਲਈ 14 ਤੇ 15 ਫਰਵਰੀ ਨੂੰ ਸਬੰਧਤ ਇਲੈਕਟਰੋਲ ਰਜਿਸਟਰੇਸ਼ਨ ਅਫਸਰ-ਕਮ-ਐਸ. ਡੀ. ਐਮ. ਵੱਲੋਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਬੂਥ ਪੱਧਰ ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਸ. ਸੁਰਿੰਦਰ ਸਿੰਘ ਧਾਲੀਵਾਲ ਨੇ ਦਿੱਤੀ।

                ਉਨ੍ਹਾਂ ਦੱਸਿਆ ਕਿ 01-03-2025 ਦੀ ਯੋਗਤਾ ਦੇ ਆਧਾਰ `ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਜੇਕਰ ਕੋਈ ਵੋਟਰ ਨਵੀਂ ਵੋਟ ਬਣਾਉਣੀ ਚਾਹੁੰਦਾ ਹੈ ਤਾਂ ਉਹ ਫਾਰਮ ਨੰਬਰ 01, ਵੋਟ ਕਟਵਾਉਣ ਲਈ ਫਾਰਮ ਨੰਬਰ 02 ਅਤੇ ਕਿਸੇ ਤਰ੍ਹਾਂ ਦੀ ਸੋਧ ਕਰਵਾਉਣ ਲਈ ਫਾਰਮ ਨੰਬਰ 03 ਭਰ ਕੇ ਆਪਣੇ ਬੂਥ ਲੈਵਲ ਅਫਸਰ ਨੂੰ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਬੀ.ਐਲ.ਓਜ਼ ਵਿਸ਼ੇਸ਼ ਕੈਂਪਾਂ ਦੌਰਾਨ ਆਪੋ ਆਪਣੇ ਬੂਥਾਂ `ਤੇ ਬੈਠ ਕੇ ਫਾਰਮ ਪ੍ਰਾਪਤ ਕਰਨਗੇ।

ਉਹਨਾਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ 14 ਫਰਵਰੀ ਤੋਂ 18 ਫਰਵਰੀ ਤੱਕ ਦਾਅਵੇ ਤੇ ਇਤਰਾਜ ਦਾਖਲ ਕਰਾਏ ਜਾ ਸਕਦੇ ਹਨ। ਦਾਅਵੇ ਤੇ ਇਤਰਾਜਾਂ ਦਾ ਨਿਪਟਾਰਾ 27 ਫਰਵਰੀ ਤੱਕ ਕੀਤਾ ਜਾਵੇਗਾ ਅਤੇ 03 ਮਾਰਚ 2025 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰਵਾਈ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕੈਂਪਾਂ ਵਿੱਚ ਪਹੁੰਚਣ।

 

Have something to say? Post your comment

 

More in Malwa

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ 

ਕੋਆਰਡੀਨੇਟਰ ਧੂਰਾ ਨੇ ਸੁਨਾਮ ਦੇ ਕਾਂਗਰਸੀਆਂ ਨਾਲ ਕੀਤੀਆਂ ਵਿਚਾਰਾਂ 

ਖੋਏ ਦੇ ਪੇੜੇ 'ਚ ਕਾਕਰੋਚ ਦੀਆਂ ਫੋਟੋਆਂ ਸੋਸ਼ਲ ਮੀਡੀਆ ਤੇ ਵਾਇਰਲ 

ਭਾਰਤ ਸਰਕਾਰ ਦੇ ਸਕੱਤਰ (ਖੇਡਾਂ) ਅਤੇ ਸਪੋਰਟਸ ਅਥਾਰਟੀ ਆਫ਼ ਇੰਡੀਆ ਦੇ ਡਾਇਰੈਕਟਰ ਜਨਰਲ, ਵਲੋਂ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ, ਪਟਿਆਲਾ ਦਾ ਦੋ ਦਿਨਾਂ ਦੌਰਾ 

ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀਆਂ ਮੈਰਿਟ ਵਿੱਚ ਆਈਆਂ ਵਿਦਿਆਰਥਣਾਂ ਦਾ ਸਨਮਾਨ ਕੀਤਾ