Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਨਮੋਲ 'ਚ ਕਿਸਾਨਾਂ ਨੇ ਫੂਕੀ ਅਮਨ ਅਰੋੜਾ ਦੀ ਅਰਥੀ 

February 13, 2025 03:32 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸੁਨਾਮ ਬਲਾਕ ਦੇ ਪਿੰਡ ਨਮੋਲ ਦੇ ਖੇਤਾਂ ਵਿੱਚੋਂ ਦੀ ਇੱਕ ਕੰਪਨੀ ਵੱਲੋਂ ਤੇਲ ਪਾਈਪ ਲਾਈਨ ਪਾਉਣ ਦੇ ਵਿਰੋਧ ਵਿੱਚ ਕਿਸਾਨਾਂ ਨੇ ਵੀਰਵਾਰ ਨੂੰ ਪਿੰਡ ਵਿੱਚ ਰੋਸ ਪ੍ਰਦਰਸ਼ਨ ਕਰਕੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਰਥੀ ਫੂਕੀ। ਪ੍ਰਦਰਸ਼ਨਕਾਰੀ ਕਿਸਾਨਾਂ ਦਾ ਇਲਜ਼ਾਮ ਹੈ ਕਿ ਸਰਕਾਰ ਦੀ ਸ਼ਹਿ ਤੇ ਪ੍ਰਸ਼ਾਸਨ ਜ਼ਬਰੀ ਪਾਈਪ ਲਾਈਨ ਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਆਗੂ ਹੈਪੀ ਨਮੋਲ, ਸਰੂਪ ਚੰਦ ਕਿਲਾ ਭਰੀਆਂ ਅਤੇ ਇਨਕਲਾਬੀ ਜਮਹੂਰੀ ਮੋਰਚਾ ਦੇ ਆਗੂ ਜਗਸੀਰ ਨਮੋਲ ਨੇ ਕਿਹਾ ਕਿ  ਪ੍ਰਸ਼ਾਸਨ ਕੈਬਿਨਟ ਮੰਤਰੀ ਅਮਨ ਅਰੋੜਾ ਦੀ ਕਥਿਤ ਸ਼ਹਿ ਤੇ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਇੱਕ ਕੰਪਨੀ ਦੀ ਖੇਤਾਂ ਵਿੱਚ ਜ਼ਬਰਦਸਤੀ ਤੇਲ ਪਾਈਪ ਲਾਈਨ ਪਵਾ ਰਿਹਾ ਹੈ ਅਜਿਹਾ ਕਿਸੇ ਵੀ ਕੀਮਤ ਤੇ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਪੁੱਤਾਂ ਵਾਂਗ ਪਾਲੀਆਂ ਫਸਲਾਂ ਵਿੱਚ ਜੇਸੀਬੀ ਮਸ਼ੀਨਾਂ ਚਲਾਈਆਂ ਗਈਆਂ, ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਫਸਲਾਂ ਵਿਚੋਂ ਦੀ ਭੱਜਣ ਲਈ ਮਜ਼ਬੂਰ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕੰਪਨੀ ਕਿਸਾਨਾਂ ਨੂੰ ਮਾਰਕੀਟ ਰੇਟ ਮੁਤਾਬਕ ਮੁਆਵਜ਼ਾ ਨਹੀ ਦਿੰਦੀ ਉਦੋਂ ਤੱਕ ਮੋਰਚਾ ਜਾਰੀ ਰਹੇਗਾ। ਕਿਸਾਨ ਆਗੂ ਹੈਪੀ ਨਮੋਲ ਨੇ ਦੱਸਿਆ 14 ਫਰਵਰੀ ਨੂੰ ਲੌਂਗੋਵਾਲ ਵਿੱਚ ਕਿਸਾਨਾਂ ਦਾ ਵੱਡਾ ਇਕੱਠ ਕਰਕੇ ਕੈਬਿਨਟ ਮੰਤਰੀ ਅਮਨ ਅਰੋੜਾ ਦੀ ਅਰਥੀ ਫੂਕੀ ਜਾਵੇਗੀ ਅਤੇ ਅਗਲੇ ਦਿਨ ਪਿੰਡ ਕਿਲ੍ਹਾ ਭਰੀਆਂ ਵਿੱਚ ਅਰਥੀ ਫੂਕ ਕੇ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਅਮਰ ਸਿੰਘ ਲੌਂਗੋਵਾਲ, ਗੁਰਚਰਨ ਸਿੰਘ ਬਿਗੜਵਾਲ, ਸੁਖਦੇਵ ਸਿੰਘ ਕਿਲਾ ਭਰੀਆਂ, ਭੋਲਾ ਸਿੰਘ,ਲਾਲੀ ਢਿੱਲੋਂ, ਮਿੱਠਾ ਨਮੋਲ,ਪਿੰਕੀ, ਰੁਮਾਲਾ ਸਿੰਘ, ਅਮਰੀਕ ਸਿੰਘ, ਬੀਰ ਸਿੰਘ, ਜੱਗਰ ਫੌਜੀ, ਲੀਲਾ ਸਿੰਘ, ਦੇਵ ਕਾਮਰੇਡ, ਗੀਤਕਾਰ ਬਿੱਲੂ ਕਾਮਰੇਡ, ਮੀਤਾ ਰੋਮਾਣਾ, ਗੁਰਚਰਨ ਸਿੰਘ ਪ੍ਰਧਾਨ, ਨਿਰਭੈ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

 

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ