Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਿਸਾਨਾਂ ਦੀ ਲੁੱਟ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਮੁੱਖ ਖੇਤੀਬਾੜੀ ਅਫਸਰ

February 13, 2025 03:44 PM
SehajTimes

 

ਫ਼ਤਹਿਗੜ੍ਹ ਸਾਹਿਬ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਕਿਸਾਨਾਂ ਦੀ ਸਹੂਲਤ ਲਈ ਪੂਰੀ ਵਚਨਬੱਧਤਾ ਨਾਲ ਕਾਰਜ ਕਰ ਰਿਹਾ ਹੈ ਅਤੇ ਦੇਸ਼ ਦੇ ਅੰਨਦਾਤਾ ਦੀ ਲੁੱਟ ਖਸੁੱਟ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਡਾ: ਧਰਮਿੰਦਰਜੀਤ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਮੱਕੀ ਦਾ ਬੀਜ ਵੱਧ ਕੀਮਤ ਤੇ ਵੇਚਣ ਸਬੰਧੀ ਵਿਭਾਗ ਵੱਲੋਂ ਅਮਲੋਹ ਵਿਖੇ ਬੀਜ ਵਿਕਰੇਤਾਵਾਂ ਦੀ ਚੈਕਿੰਗ ਕੀਤੀ ਗਈ ਸੀ ਪ੍ਰੰਤੂ ਕਿਸੇ ਵੀ ਦੁਕਾਨ ਬਾਰੇ ਅਮਲੋਹ ਦੇ ਕਿਸਾਨਾਂ ਵੱਲੋਂ ਕੋਈ ਸ਼ਿਕਾਇਤ ਨਹੀਂ ਕੀਤੀ ਹੋਈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਬੀਜ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਨਿਰੰਤਰ ਚੈਕਿੰਗ ਕੀਤੀ ਜਾਵੇਗੀ ਅਤੇ ਐਮ.ਆਰ.ਪੀ. ਤੋਂ ਵੱਧ ਭਾਅ ਤੇ ਬੀਜ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

          ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਦੇਸ਼ ਦੇ ਅੰਨ ਭੰਡਾਰ ਵਿੱਚ 80 ਫੀਸਦੀ ਤੱਕ ਦਾ ਯੋਗਦਾਨ ਦਿੱਤਾ ਜਾਂਦਾ ਹੈ ਤੇ ਕਿਸਾਨ ਦੇਸ਼ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਉਣ ਲਈ ਮੀਂਹ, ਹਨੇਰੀ ਝੱਖੜ ਆਦਿ ਦੀ ਪ੍ਰਵਾਹ ਕੀਤੇ ਬਿਨਾਂ ਅਨਾਜ ਦੀ ਪੈਦਾਵਾਰ ਕਰਦਾ ਹੈ। ਪੰਜਾਬ ਸਰਕਾਰ ਕਿਸਾਨਾਂ ਦੀ ਸੁਰੱਖਿਆ ਤੇ ਸਹੂਲਤ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਬਜ਼ਾਰਾਂ ਵਿੱਚ ਰੁਲਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਦੁਕਾਨਦਾਰ ਐਮ.ਆਰ.ਪੀ. ਤੋਂ ਵੱਧ ਭਾਅ ਤੇ ਬੀਜ ਜਾਂ ਕੋਈ ਕੀਟਨਾਸ਼ਕ ਵੇਚਦਾ ਹੈ ਤਾਂ ਸਬੰਧਤ ਬਲਾਕ ਖੇਤੀਬਾੜੀ ਅਫਸਰ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾਵੇ ਅਤੇ ਦੁਕਾਨਾਂ ਤੋਂ ਖਰੀਦੇ ਬੀਜ, ਖਾਦਾਂ ਤੇ ਕੀਟਨਾਸ਼ਕਾਂ ਦਾ ਬਿਲ ਜਰੂਰ ਲਿਆ ਜਾਵੇ ਤਾਂ ਜੋ ਲੋੜ ਪੈਣ ਤੇ ਦੁਕਾਨਦਾਰਾਂ ਵਿਰੁੱਧ ਕਾਰਵਾਈ ਕੀਤੀ ਜਾ ਸਕੇ। 

Have something to say? Post your comment

 

More in Malwa

ਰਣਜੋਧ ਸਿੰਘ ਹਡਾਣਾ ਨੇ ਭੁਨਰਹੇੜੀ ਅਨਾਜ ਮੰਡੀ ਵਿੱਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵਿਸਾਖੀ ਮੌਕੇ ਵਿਸ਼ਾਲ ਪੰਥਕ ਕਾਨਫਰੰਸ 14 ਨੂੰ : ਹਰਭਜਨ ਸਿੰਘ ਕਸ਼ਮੀਰੀ

ਦਾਮਨ ਬਾਜਵਾ ਨੇ ਕਣਕ ਦੇ ਖ਼ਰੀਦ ਪ੍ਰਬੰਧਾਂ ਤੇ ਚੁੱਕੇ ਸਵਾਲ

ਵਿਸਾਖੀ ਦਿਹਾੜੇ ਨੂੰ ਸਮਰਪਿਤ ਮਿੰਨੀ ਮੈਰਾਥਨ ਦਾ ਆਯੋਜਨ

ਰੋਟਰੀ ਕੰਪਲੈਕਸ 'ਚ ਲਾਇਆ ਮੁਫ਼ਤ “ਸਰਵ ਰੋਗ ਨਿਵਾਰਨ” ਕੈਂਪ

ਮੁੱਖ ਮੰਤਰੀ ਸਿਹਤ ਯੋਜਨਾ ਨੇ 3 ਮਹੀਨਿਆਂ ਵਿੱਚ 3 ਕਰੋੜ ਰੁਪਏ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ : ਸਿਹਤ ਮੰਤਰੀ

ਐਸ.ਡੀ. ਕਾਲਜ ਫਾਰ ਵੋਮੈਨ 'ਚ ਐਮ.ਏ. ਪੰਜਾਬੀ ਦੇ ਪਹਿਲੇ ਅਤੇ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਨੇ ਲਗਾਤਾਰ ਵੀਜੇ

ਸਫਾਈ ਕਰਮਚਾਰੀ ਰਾਤ 9 ਤੋਂ ਸਵੇਰੇ 6 ਵਜੇ ਤੱਕ ਨਹੀਂ ਕਰਨਗੇ ਸਾਫ-ਸਫਾਈ : ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ

ਕਾਇਆ ਕਲਪ ਕੀਤੇ ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ 15 ਅਪ੍ਰੈਲ ਤੋਂ ਹੋਣਗੀਆਂ ਸ਼ੁਰੂ: ਬਰਿੰਦਰ ਕੁਮਾਰ ਗੋਇਲ