Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸੂਬਾ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ 26 ਪਰਿਵਾਰਿਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

February 14, 2025 05:29 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਕੀਤੇ ਗਏ ਕਈ ਉਪਰਾਲਿਆਂ ਦੇ ਚਲਦਿਆਂ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਸ਼ਹੀਦ ਸੈਨਿਕਾਂ ਦੇ 26 ਆਸ਼ਰਿਤਾਂ ਨੂੰ ਸਰਕਾਰੀ ਨੌਕਰੀਆਂ ਦੀ ਮਨਜੂਰੀ ਦਿੱਤੀ ਗਈ ਹੈ। ਇਸ ਪਹਿਲਕਦਮੀ ਦਾ ਉਦੇਸ਼ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿੱਤੀ ਸਥਿਰਤਾ ਪ੍ਰਦਾਨ ਕਰਨਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਹਰੇਕ ਸ਼ਹੀਦ ਦੇ ਪਰਿਵਾਰ ਦੇ ਇੱਕ ਯੋਗ ਮੈਂਬਰ ਨੂੰ ਉਨ੍ਹਾਂ ਦੀ ਯੋਗਤਾ ਦੇ ਅਧਾਰ 'ਤੇ ਸਰਕਾਰੀ ਨੌਕਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਸੈਨਿਕਾਂ ਦੇ 26 ਆਸ਼ਰਿਤਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਕਦਮ ਸ਼ਹੀਦਾਂ ਦੇ ਪਰਿਵਾਰਾਂ ਦੀ ਸਹਾਇਤਾ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਹੈ।

ਮੰਤਰੀ ਨੇ ਅੱਗੇ ਕਿਹਾ, "ਸਾਡੇ ਸ਼ਹੀਦਾਂ ਵੱਲੋਂ ਕੀਤੀਆਂ ਗਈਆਂ ਕੁਰਬਾਨੀਆਂ ਦਾ ਮੁੱਲ ਕਦੇ ਵੀ ਮੋੜਿਆ ਨਹੀਂ ਜਾ ਸਕਦਾ, ਪਰ ਇਹ ਸਾਡਾ ਨੈਤਿਕ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦੇ ਪਰਿਵਾਰਾਂ ਨੂੰ ਸਮਾਜਿਕ ਅਤੇ ਆਰਥਿਕ ਸਹਾਇਤਾ ਦੇਈਏ। ਸਾਡੀ ਸਰਕਾਰ ਇਨ੍ਹਾਂ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।"

ਇਹ ਪਹਿਲਕਦਮੀ ਨਾ ਸਿਰਫ਼ ਸਾਡੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦਿੰਦੀ ਹੈ, ਸਗੋਂ ਉਨ੍ਹਾਂ ਦੇ ਅਜ਼ੀਜ਼ਾਂ ਨੂੰ ਅਤਿ ਲੋੜੀਂਦੀ ਵਿੱਤੀ ਸਹਾਇਤਾ ਅਤੇ ਸਥਿਰਤਾ ਵੀ ਪ੍ਰਦਾਨ ਕਰਦੀ ਹੈ, ਜੋ ਸਮਾਜਿਕ ਨਿਆਂ ਅਤੇ ਦੇਸ਼ ਦੀ ਸੇਵਾ ਕਰਨ ਵਾਲਿਆਂ ਦੀ ਭਲਾਈ ਪ੍ਰਤੀ ਸੂਬੇ ਦੇ ਸਮਰਪਣ ਨੂੰ ਹੋਰ ਮਜ਼ਬੂਤ ਕਰਦੀ ਹੈ।

Have something to say? Post your comment

 

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ