Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਲੋਕਾਂ ਦੀਆਂ ਟਰਾਂਸਪੋਰਟ ਵਿਭਾਗ ਨਾਲ ਸੰਬੰਧਿਤ ਮੁਸ਼ਕਲਾਂ ਦਾ ਛੇਤੀ ਹੋਵੇਗਾ ਹੱਲ- ਖੇਤਰੀ ਟਰਾਂਸਪੋਰਟ ਅਫਸਰ

February 15, 2025 01:17 PM
SehajTimes
ਫ਼ਤਹਿਗੜ੍ਹ ਸਾਹਿਬ : ਟਰਾਂਸਪੋਰਟ ਵਿਭਾਗ ਨਾਲ ਸਬੰਧਤ ਆਮ ਲੋਕਾਂ ਨੂੰ ਪੇਸ਼ ਆ ਰਹੀਆਂ  ਮੁਸ਼ਕਿਲਾਂ ਦਾ ਛੇਤੀ ਹੀ ਹੱਲ ਹੋ ਜਾਵੇਗਾ। ਇਹ ਪ੍ਰਗਟਾਵਾ ਖੇਤਰੀ ਟਰਾਂਸਪੋਰਟ ਅਫਸਰ ਪ੍ਰਦੀਪ ਸਿੰਘ ਢਿੱਲੋ ਨੇ ਕੀਤਾ। ਉਹਨਾਂ ਦੱਸਿਆ ਕਿ ਡਰਾਈਵਿੰਗ ਲਾਇਸੰਸ, ਆਰਸੀ ਬਣਾਉਣ ਅਤੇ ਵਾਹਨ ਚਾਲਾਨ ਸਬੰਧੀ ਟੈਸਟ ਉਪਰੰਤ ਫੋਟੋ ਕਰਨ ਦਾ ਕੰਮ ਪਹਿਲਾਂ ਸਰਕਾਰ ਵੱਲੋਂ ਸਮਾਰਟ ਚਿਪ ਨਾਮ ਦੀ ਕੰਪਨੀ ਨੂੰ ਦਿੱਤਾ ਗਿਆ ਸੀ ਜਿਸ ਦਾ ਦਸੰਬਰ 2024 ਵਿੱਚ ਇਕਰਾਰ ਖਤਮ ਹੋ ਗਿਆ ਹੈ। ਉਹਨਾਂ ਦੱਸਿਆ ਕਿ ਹੁਣ ਸਰਕਾਰ ਵੱਲੋਂ ਐਮ ਚਿਪ ਨਾਮ ਦੀ ਕੰਪਨੀ ਨੂੰ ਟੈਂਡਰ ਅਲਾਟ ਕੀਤਾ ਗਿਆ ਹੈ ਅਤੇ ਟਰਾਂਸਪੋਰਟ ਵਿਭਾਗ ਨਾਲ ਕਾਰਵਾਈ ਕਰਨ ਉਪਰੰਤ ਇਹ ਕੰਪਨੀ ਛੇਤੀ ਹੀ ਕੰਮ ਸ਼ੁਰੂ ਕਰ ਦੇਵੇਗੀ।
 
ਸ. ਢਿੱਲੋ ਨੇ ਕਿਹਾ ਕਿ ਪੁਰਾਣੀ ਕੰਪਨੀ ਦਾ ਟੈਂਡਰ ਖਤਮ ਹੋਣ ਕਾਰਨ ਵਿਭਾਗ ਦੇ ਜਿਹੜੇ ਕੰਮ ਪੈਂਡਿੰਗ ਪਏ ਹਨ ਉਹਨਾਂ ਦਾ ਵੀ ਛੇਤੀ ਹੀ ਨਿਪਟਾਰਾ ਕਰ ਦਿੱਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਲੋਕਾਂ ਦੀ ਸਹੂਲਤ ਲਈ ਪੂਰੀ ਵਚਨਬੱਧਤਾ ਨਾਲ ਕਾਰਜਸ਼ੀਲ ਹੈ ਅਤੇ ਵਿਭਾਗ ਕਾਰਨ ਲੋਕਾਂ ਨੂੰ ਕੋਈ ਪਰੇਸ਼ਾਨੀ ਪੇਸ਼ ਨਹੀਂ ਆਵੇਗੀ। ਉਹਨਾਂ ਦੱਸਿਆ ਕਿ ਸਰਕਾਰ ਦੇ ਧਿਆਨ ਵਿੱਚ ਇਹ ਮਸਲਾ ਲਿਆ ਦਿੱਤਾ ਗਿਆ ਹੈ ਅਤੇ ਸਰਕਾਰ ਵੱਲੋਂ ਇਸ ਸਬੰਧੀ ਵਿਭਾਗ ਨੂੰ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨਾਂ ਜ਼ਿਲੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਡਰਾਈਵਿੰਗ ਲਾਇਸੰਸ ਅਤੇ ਆਰਸੀਆਂ ਪ੍ਰਿੰਟ ਨਾ ਹੋਣ ਕਾਰਨ ਲੋਕਾਂ ਨੂੰ ਜੋ ਮੁਸ਼ਕਲ ਪੇਸ਼ ਆ ਰਹੀ ਹੈ ਵਿਭਾਗ ਉਹਨਾਂ ਮੁਸ਼ਕਲਾਂ ਦੇ ਹੱਲ ਵਾਸਤੇ ਲਗਾਤਾਰ ਯਤਨਸ਼ੀਲ ਹੈ ਇਸ ਲਈ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ