Wednesday, November 19, 2025

National

ਕੁਲੈਕਟਰ ਨੂੰ ਰੋਅਬ ਮਾਰਨਾ ਪਿਆ ਮਹਿੰਗਾ, ਗਈ ਨੌਕਰੀ

May 23, 2021 12:18 PM
SehajTimes

ਛੱਤੀਸਗੜ੍ਹ : ਛੱਤੀਸਗੜ੍ਹ ਦੇ ਇਕ ਕੁਲੈਕਟਰ ਨੂੰ ਆਪਣੇ ਅਹੁੱਦੇ ਦਾ ਰੋਅਬ ਮਾਰਨਾ ਐਨਾ ਮਹਿੰਗਾ ਪਿਆ ਕਿ ਨੌਕਰੀ ਵੀ ਜਾਂਦੀ ਰਹੀ। ਦਰਅਸਲ ਸੂਰਜਪੁਰ ਜ਼ਿਲ੍ਹੇ ਦੇ ਕੁਲੈਕਟਰ ਰਣਵੀਰ ਸ਼ਰਮਾ ਜਿਨ੍ਹਾਂ ਨੇ Lockdown ਦੌਰਾਨ ਦਵਾਈ ਲੈਣ ਨਿਕਲੇ ਇਕ ਨੌਜਵਾਨ ਦੀ ਜੰਮ ਕੇ ਕੁੱਟਮਾਰ ਕਰ ਦਿੱਤੀ ਸੀ। ਇਸ ਘਟਨਾ ਦੀ ਇੱਕ ਵੀਡੀਓ ਵੀ ਵਾਇਰਲ ਹੋਈ ਸੀ ਅਤੇ ਹੁਣ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੀ ਜਗ੍ਹਾ ਆਈ.ਏ.ਐੱਸ. ਗੌਰਵ ਕੁਮਾਰ ਸਿੰਘ ਨੂੰ ਨਵਾਂ ਜ਼ਿਲ੍ਹਾ ਅਧਿਕਾਰੀ ਬਣਾਇਆ ਗਿਆ ਹੈ। ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਟਵੀਟ ਕੀਤਾ,''ਸੋਸ਼ਲ ਮੀਡੀਆ ਦੇ ਮਾਧਿਅਮ ਨਾਲ ਸੂਰਜਪੁਰ ਕਲੈਕਟਰ ਰਣਬੀਰ ਸ਼ਰਮਾ ਵਲੋਂ ਇਕ ਨੌਜਵਾਨ ਨਾਲ ਗਲਤ ਰਵੱਈਏ ਦਾ ਮਾਮਲਾ ਮੇਰੇ ਨੋਟਿਸ 'ਚ ਆਇਆ ਹੈ। ਇਹ ਬੇਹੱਦ ਦੁਖ਼ਦ ਅਤੇ ਨਿੰਦਾਯੋਗ ਹੈ। ਛੱਤੀਸਗੜ੍ਹ 'ਚ ਇਸ ਤਰ੍ਹਾਂ ਦੀ ਕੋਈ ਘਟਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਲੈਕਟਰ ਰਣਬੀਰ ਸ਼ਰਮਾ ਨੂੰ ਤੁਰੰਤ ਪ੍ਰਭਾਵ ਤੋਂ ਹਟਾਉਣ ਦੇ ਨਿਰਦੇਸ਼ ਦਿੱਤੇ ਹਨ।'' ਜਾਣਕਾਰੀ ਅਨੁਸਾਰ ਕਲੈਕਟਰ ਰਣਬੀਰ ਸ਼ਰਮਾ ਲਾਕਡਾਊਨ ਦਾ ਮੁਆਇਨਾ ਕਰਨ ਨਿਕਲੇ। ਇਸ ਦੌਰਾਨ ਸੜਕਾਂ 'ਤੇ ਲੋਕਾਂ ਦੀ ਆਵਾਜਾਈ ਦੇਖ ਉਹ ਨਾਰਾਜ਼ ਹੋ ਗਏ। ਉਨ੍ਹਾਂ ਦੀ ਨਜ਼ਰ ਉਸ ਨੌਜਵਾਨ 'ਤੇ ਪਈ। ਆਪਣੇ ਨਾਲ ਚੱਲ ਰਹੇ ਸੁਰੱਖਿਆ ਮੁਲਾਜ਼ਮਾਂ ਨੂੰ ਕਹਿ ਕੇ ਉਨ੍ਹਾਂ ਨੇ ਨੌਜਵਾਨ ਨੂੰ ਰੁਕਵਾਇਆ ਅਤੇ ਉਸ ਨੂੰ ਪਹਿਲਾਂ ਇਕ ਥੱਪੜ ਮਾਰ ਦਿੱਤਾ। ਇਸ ਦੌਰਾਨ ਨੌਜਵਾਨ ਦਵਾਈ ਦੀ ਪਰਚੀ ਵੀ ਦਿਖਾਉਂਦਾ ਰਿਹਾ ਪਰ ਕਲੈਕਟਰ ਨੇ ਉਸ ਦੀ ਇਕ ਨਾ ਸੁਣੀ ਅਤੇ ਨੌਜਵਾਨ ਦਾ ਮੋਬਾਇਲ ਖੋਹ ਕੇ ਉਸ ਨੂੰ ਸੜਕ 'ਤੇ ਪਟਕ ਦਿੱਤਾ। ਇਸ ਸਮੇਂ ਕਿਸੇ ਵਿਅਕਤੀ ਨੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉਤੇ ਪਾ ਦਿਤੀ ਜਿਸ ਕਾਰਨ ਇਹ ਮਾਮਲਾ ਉਜਾਗਰ ਹੋ ਸਕਿਆ ।

Have something to say? Post your comment

 

More in National

ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ, ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ-ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਅੱਗੇ ਮੁੜ ਦਾਅਵਾ ਪੇਸ਼

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ

ਮੁੱਖ ਮੰਤਰੀ ਅਤੇ ਸਾਰੇ ਕੈਬਨਿਟ ਮੰਤਰੀ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ ਆਯੋਜਿਤ : ਹਰਮੀਤ ਸਿੰਘ ਕਾਲਕਾ"

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉਤੇ ਪਹੁੰਚਿਆ ਪੌਂਗ ਡੈਮ ‘ਚ ਪਾਣੀ ਦਾ ਲੈਵਲ