Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿੱਚ ਹਥਿਆਰਾਂ ਦਾ ਜਨਤਕ ਪ੍ਰਦਰਸ਼ਨ ਕਰਨ ਤੇ ਲਗਾਈ ਪਾਬੰਦੀ

February 15, 2025 02:50 PM
SehajTimes
ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟਰੇਟ ਡਾ: ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163ਅਧੀਨ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਾਰੇ ਏਰੀਏ ਵਿੱਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਕਰਨ, ਸ਼ੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨ ਕਰਨ, ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ, ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਪ੍ਰਦਰਸ਼ਨ ਕਰਨ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਇਸ ਤੋਂ ਇਲਾਵਾ ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ ਵਾਲਿਆਂ ਵਿਰੁੱਧ ਵੀ ਸਖਤ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। 
 
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿਉਂਕਿ ਪੰਜਾਬ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਇਹ ਜਰੂਰੀ ਹੈ ਕਿ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਕਰਨ, ਸ਼ੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨ ਕਰਨ, ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ, ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਪ੍ਰਦਰਸ਼ਨ ਕਰਨ ਤੇ ਪੂਰਨ ਪਾਬੰਦੀ ਲਗਾਉਣ ਤੋਂ ਇਲਾਵਾ ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ ਵਾਲਿਆਂ ਵਿਰੁੱਧ ਵੀ ਸਖਤ ਕਾਨੂੰਨੀ ਕਾਰਵਾਈ ਕਰਨੀ ਜਰੂਰੀ ਹੈ। ਇਨ੍ਹਾਂ ਗਤੀਵਿਧੀਆਂ ਨਾਲ ਲੋਕਾਂ ਦੀ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਦਾ ਖ਼ਦਸਾ ਬਣਿਆਂ ਰਹਿੰਦਾ ਹੈ ਆਮ ਲੋਕਾਂ ਦੀ ਪਿੰਡਾਂ ਅਤੇ ਕਸਬਿਆਂ/ਸ਼ਹਿਰੀ ਇਲਾਕੇ ਵਿੱਚ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਪਾਬੰਦੀਆਂ ਜਰੂਰੀ ਹੋ ਜਾਂਦੀਆਂ ਹਨ। ਇਹ ਹੁਕਮ 13 ਅਪ੍ਰੈਲ, 2025 ਤੱਕ ਲਾਗੂ ਰਹੇਗਾ। ਭਾਰਤ ਅਤੇ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ, ਕਾਰਪੋਰੇਸ਼ਨਾਂ, ਬੋਰਡਾਂ ਦੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਤੇ ਹਥਿਆਰ ਚੁੱਕਣ ਤੇ ਪਾਬੰਦੀ ਲਾਗੂ ਨਹੀਂ ਹੋਵੇਗੀ।
 
 
 

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ