Wednesday, September 17, 2025

Business

ਸੋਨਾ-ਚਾਂਦੀ ਹੋਇਆ ਮਹਿੰਗਾ

May 23, 2021 02:20 PM
SehajTimes

ਨਵੀਂ ਦਿੱਲੀ: ਸੋਨਾ ਨਿਵੇਸ਼ ਲਈ ਇੱਕ ਸੁਰੱਖਿਅਤ ਕੀਮਤੀ ਵਸਤੂ ਹੈ। ਕਿਸੇ ਵੀ ਸੰਕਟ ਵੇਲੇ ਨਿਵੇਸ਼ਕ ਸੋਨੇ ਦੀ ਖ਼ਰੀਦ ਵੱਲ ਜ਼ਿਆਦਾ ਧਿਆਨ ਦਿੰਦੇ ਹਨ। ਨਿਵੇਸ਼ਕ ਹੁਣ ਸੁਰੱਖਿਅਤ ਨਿਵੇਸ਼ ਲਈ ਸੋਨੇ ਵੱਲ ਜਾ ਰਹੇ ਹਨ, ਜੋ ਆਉਣ ਵਾਲੇ ਮਹੀਨਿਆਂ 'ਚ ਇਸ ਦੀਆਂ ਕੀਮਤਾਂ ਵਿੱਚ ਤੇਜ਼ੀ ਦਾ ਕਾਰਣ ਬਣੇਗਾ। ਇਨ੍ਹੀਂ ਦਿਨੀਂ ਸੋਨੇ ਦੇ ਭਾਅ ਤੇਜ਼ੀ ਨਾਲ ਵਧ ਰਹੇ ਹਨ। ਆਉਣ ਵਾਲੇ ਦਿਨਾਂ 'ਚ ਸੋਨੇ ਦੀ ਕੀਮਤ ਨਵੇਂ ਰਿਕਾਰਡ ਕਾਇਮ ਕਰ ਸਕਦੀ ਹੈ। ਇਸ ਹਫ਼ਤੇ ਸਰਾਫ਼ਾ ਬਾਜ਼ਾਰਾਂ 'ਚ 24 ਕੈਰੇਟ ਸੋਨੇ ਦਾ ਭਾਅ 796 ਰੁਪਏ ਤੱਕ ਵਧ ਗਿਆ ਹੈ। ਉਧਰ ਚਾਂਦੀ ਲਗਪਗ 885 ਰੁਪਏ ਤੱਕ ਮਹਿੰਗੀ ਹੋ ਗਈ ਹੈ। ਇਸ ਤੋਂ ਇਲਾਵਾ ਜੇ ਅਸੀਂ ਸਿਰਫ਼ ਮਈ ਮਹੀਨੇ ਦੀ ਗੱਲ ਕਰੀਏ, ਤਾਂ ਹੁਣ ਤੱਕ ਸੋਨੇ ਦੀ ਕੀਮਤ ਵਿੱਚ 1,762 ਰੁਪਏ ਪ੍ਰਤੀ 10 ਗ੍ਰਾਮ (ਤੋਲ਼ਾ) ਦਾ ਉਛਾਲ਼ ਵੇਖਣ ਨੂੰ ਮਿਲਿਆ ਹੈ। ਇਸ ਤੋਂ ਇਲਾਵਾ ਚਾਂਦੀ 3,445 ਰੁਪਏ ਤੱਕ ਮਹਿੰਗੀ ਹੋ ਚੁੱਕੀ ਹੈ। ਆਲ ਟਾਈਮ ਹਾਈ ਤੋਂ ਹਾਲੇ ਵੀ 7,600 ਰੁਪਏ ਸਸਤਾ ਹੈ। ਸੋਨਾ ਭਾਵੇਂ ਇੱਕ ਮਹੀਨੇ ਅੰਦਰ ਮਹਿੰਗਾ ਹੋਇਆ ਹੈ।
ਅਗਸਤ 2020 'ਚ 10 ਗ੍ਰਾਮ ਸੋਨੇ ਦੀ ਕੀਮਤ 56 ਹਜ਼ਾਰ ਰੁਪਏ ਤੋਂ ਵੀ ਉੱਤੇ ਚਲੀ ਗਈ ਸੀ। ਹੁਣ ਪਿਛਲੇ ਡੇਢ ਮਹੀਨੇ ਤੋਂ ਵੀ ਸੋਨੇ ਦੇ ਭਾਅ ਵਿੱਚ ਤੇਜ਼ੀ ਵੇਖਣ ਨੂੰ ਮਿਲ ਰਹੀ ਹੈ। ਇਸ ਤੋਂ ਪਹਿਲਾਂ ਸੋਨੇ ਦੇ ਰੇਟ ਕਾਫ਼ੀ ਹੇਠਾਂ ਟ੍ਰੈਂਡ ਕਰ ਰਹੇ ਸਨ। ਇੰਡੀਅਨ ਬੁਲੀਅਨ ਐਂਡ ਜਿਊਲਰਜ਼ ਐਸੋਸੀਏਸ਼ਨ (IBJA) ਦੀ ਵੈੱਬਸਾਈਟ ਅਨੁਸਾਰ 24 ਕੈਰੇਟ ਦੇ 10 ਗ੍ਰਾਮ ਸੋਨੇ ਦੀ ਕੀਮਤ ਬੀਤੇ ਕਾਰੋਬਾਰੀ ਸੈਸ਼ਨ ਭਾਵ ਸ਼ੁੱਕਰਵਾਰ ਨੂੰ ਬਾਜ਼ਾਰ ਖੁੱਲ੍ਹਣ ਸਮੇਂ 48,553 ਰੁਪਏ ਪ੍ਰਤੀ 10 ਗ੍ਰਾਮ ਸੀ। ਵੀਰਵਾਰ ਨੂੰ ਬਾਜ਼ਾਰ ਖੁੱਲ੍ਹਣ ਸਮੇਂ 10 ਗ੍ਰਾਮ ਸੋਨੇ ਦੀ ਕੀਮਤ 48,593 ਰੁਪਏ ਸੀ, ਜੋ ਬੰਦ ਹੋਣ ਵੇਲੇ ਡਿੱਗ ਕੇ 48,534 ਰੁਪਏ ਹੋ ਗਈ ਸੀ।

Have something to say? Post your comment

 

More in Business

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 09 ਅਪ੍ਰੈਲ ਨੂੰ ਲਾਇਆ ਜਾਵੇਗਾ ਪਲੇਸਮੈਂਟ ਕੈਂਪ

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਚੁੱਕਿਆ ਸੈਕਟਰ-69 ਅਤੇ ਪਿੰਡ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ

ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਗਾਜ਼ 

ਡੇਅਰੀ ਸਵੈ ਰੁਜਗਾਰ ਸਿਖਲਾਈ ਕੋਰਸ ਮਿਤੀ 10 ਮਾਰਚ ਤੋਂ ਸ਼ੁਰੂ

ਬਾਗਬਾਨੀ ਵਿਭਾਗ ਵੱਲੋਂ ਮਧੂ ਮੱਖੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਸੈਮੀਨਾਰ 27 ਅਤੇ 28 ਫਰਵਰੀ ਨੂੰ

ਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 22 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਨੂੰ ਦੋ ਹਫਤੇ ਦੀ ਡੇਅਰੀ ਸਿਖਲਾਈ ਦੇਣ ਲਈ ਕੋਰਸ 02 ਸਤੰਬਰ ਤੋਂ ਸ਼ੁਰੂ: ਡਿਪਟੀ ਡਾਇਰੈਕਟਰ

 ਡੇਰਾਬੱਸੀ ਵਿਖੇ ਮੈਗਾ ਪਲੇਸਮੈਂਟ ਡ੍ਰਾਈਵ-ਕਮ-ਰੋਜ਼ਗਾਰ ਮੇਲਾ 22 ਅਗਸਤ ਨੂੰ 

ਸੋਨੇ ਦੀ ਕੀਮਤ ਵਿੱਚ ਦਰਜ ਕੀਤਾ ਗਿਆ ਵਾਧਾ, ਚਾਂਦੀ ਦੀ ਕੀਮਤ 526 ਰੁਪਏ ਘਟੀ