Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਅੱਠ ਸਾਲ ਬਾਅਦ ਹੋਇਆ ਵਾਧਾ

February 15, 2025 06:43 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਦੀ ਵਚਨਬੱਧਤਾ ਉਤੇ ਪਹਿਰਾ ਦਿੰਦਿਆਂ ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਵਾਧਾ ਕੀਤਾ ਹੈ। ਕੈਬਨਿਟ ਵੱਲੋਂ ਪਾਸ ਕੀਤੇ ਇਸ ਫੈਸਲੇ ਨਾਲ ਸੂਬੇ ਦੇ 9974 ਚੌਕੀਦਾਰਾਂ ਨੂੰ ਸਿੱਧਾ ਫ਼ਾਇਦਾ ਹੋਵੇਗਾ। ਇਸ ਨਾਲ ਪੇਂਡੂ ਚੌਕੀਦਾਰਾਂ ਨੂੰ ਸਾਲਾਨਾ 3 ਕਰੋੜ ਰੁਪਏ ਦਾ ਵਾਧੂ ਫ਼ਾਇਦਾ ਮਿਲੇਗਾ।

ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਜਿਸ ਨਾਲ ਕਈ ਵਰਗਾਂ ਦੀਆਂ ਚਿਰਕੋਣੀਆਂ ਮੰਗਾਂ ਪੂਰੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਕੈਬਨਿਟ ਵੱਲੋਂ ਕੀਤੇ ਇਕ ਮਹੱਤਵਪੂਰਨ ਫੈਸਲੇ ਵਿੱਚ ਪੇਂਡੂ ਚੌਕੀਦਾਰਾਂ ਦਾ ਮਾਸਿਕ ਮਾਣ-ਭੱਤਾ ਮੌਜੂਦਾ 1250 ਰੁਪਏ ਤੋਂ ਵਧਾ ਕੇ 1500 ਰੁਪਏ ਕਰ ਦਿੱਤਾ ਗਿਆ ਹੈ। 1250 ਰੁਪਏ ਪ੍ਰਤੀ ਮਹੀਨਾ ਮਾਣ-ਭੱਤਾ ਸਾਲ 2017 ਤੋਂ ਚੱਲ ਰਿਹਾ ਸੀ। ਅੱਠ ਸਾਲ ਬਾਅਦ ਹੁਣ ਇਹ ਵਾਧਾ ਹੋਇਆ ਹੈ।

ਮਾਲ ਮੰਤਰੀ ਸ ਮੁੰਡੀਆ ਨੇ ਕਿਹਾ ਕਿ ਪੇਂਡੂ ਚੌਕੀਦਾਰਾਂ ਦੀ ਜਥੇਬੰਦੀਆਂ ਵੱਲੋਂ ਇਹ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਜੋ ਕੈਬਨਿਟ ਵੱਲੋਂ ਹੁਣ ਮਨਜ਼ੂਰ ਕੀਤੀ ਗਈ ਹੈ। ਸਰਕਾਰ ਦੇ ਇਸ ਫੈਸਲੇ ਨਾਲ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਚੌਕੀਦਾਰਾਂ ਦੁਆਰਾ ਡਿਊਟੀ ਨੂੰ ਹੋਰ ਸੁਚਾਰੂ ਢੰਗ ਨਾਲ ਨਿਭਾਉਣ ਵਿੱਚ ਮਦਦ ਮਿਲੇਗੀ।

ਸ ਮੁੰਡੀਆ ਨੇ ਅੱਗੇ ਕਿਹਾ ਕਿ ਪੇਂਡੂ ਚੌਂਕੀਦਾਰ ਹਿਫ਼ਾਜ਼ਤ ਤੋਂ ਇਲਾਵਾ ਪਿੰਡ ਦੇ ਵਿਕਾਸ ਵਿੱਚ ਉਸਾਰੂ ਭੂਮਿਕਾ ਨਿਭਾਉਂਦੇ ਹਨ। ਇਸ ਤੋਂ ਇਲਾਵਾ ਪਿੰਡ ਦੀ ਪੰਚਾਇਤ ਤੇ ਨੰਬਰਦਾਰਾਂ ਲਈ ਅਹਿਮ ਕੜੀ ਵਜੋਂ ਕੰਮ ਕਰਦੇ ਹਨ।ਮੰਤਰੀ ਮੰਡਲ ਦੀ ਮਨਜ਼ੂਰੀ ਨਾਲ ਹੁਣ ਇਸ ਨੂੰ ਲਾਗੂ ਕਰਨ ਲਈ ਜਲਦ ਹੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।

Have something to say? Post your comment

 

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ