Sunday, November 02, 2025

Chandigarh

ਵਿਧਾਇਕ ਅਨਮੋਲ ਗਗਨ ਮਾਨ ਨੇ ਨਿੱਝਰ ਚੌਂਕ ਤੋਂ ਬਰਿਆਲੀ ਨਦੀ ਤੱਕ ਬਰਸਾਤੀ ਪਾਣੀ ਦੇ ਨਿਕਾਸ ਲਈ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ 

February 15, 2025 07:14 PM
SehajTimes
ਕਜੌਲੀ ਤੋਂ ਸਰਫੇਸ ਵਾਟਰ ਸਪਲਾਈ ਦਾ ਵਰਕ ਆਰਡਰ ਮਾਰਚ ਦੇ ਪਹਿਲੇ ਹਫ਼ਤੇ ਵਿੱਚ ਅਲਾਟ ਕਰ ਦਿੱਤਾ ਜਾਵੇਗਾ 
 
 ਖਰੜ : ਹਲਕਾ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਨਿੱਝਰ ਚੌਕ ਤੋਂ ਬਰਿਆਲੀ ਨਦੀ ਤੱਕ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਵਿਛਾਉਣ ਦਾ ਕੰਮ ਛੇ ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਭਰੋਸਾ ਦੇਣ ਨਾਲ ਸ਼ੁਰੂ ਕਰਵਾਇਆ। ਉਨ੍ਹਾਂ ਕਿਹਾ ਕਿ 4.13 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ ਬਰਸਾਤ ਦੇ ਮੌਸਮ ਦੌਰਾਨ ਪਾਣੀ ਭਰਨ ਦੀ ਸਮੱਸਿਆ ਦੇ ਹੱਲ ਲਈ ਸ਼ਹਿਰ ਵਾਸੀਆਂ ਲਈ ਲਾਹੇਵੰਦ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਆਉਣ ਵਾਲੇ ਸਮੇਂ ਵਿੱਚ ਤਿੰਨ ਐਸਟੀਪੀਜ਼ ਦਾ ਕੰਮ ਤੇਜ਼ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਸ਼ਹਿਰ ਵਾਸੀਆਂ ਨੂੰ ਮੌਜੂਦਾ ਨਾਕਾਫ਼ੀ ਸੀਵਰੇਜ ਸਿਸਟਮ ਤੋਂ ਰਾਹਤ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਬੋਰਡ ਦੇ ਅਧਿਕਾਰੀਆਂ ਨੂੰ ਇਹ ਕੰਮ ਦਸੰਬਰ ਤੱਕ ਪੂਰੇ ਕਰਨ ਲਈ ਕਿਹਾ ਗਿਆ ਹੈ। ਅਨਮੋਲ ਗਗਨ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਖਰੜ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਇੱਕ ਹੋਰ ਮਹੱਤਵਪੂਰਨ ਪ੍ਰੋਜੈਕਟ ਜਿਸਨੂੰ ਮਨਜ਼ੂਰੀ ਦਿੱਤੀ ਗਈ ਸੀ, ਮਾਰਚ ਦੇ ਪਹਿਲੇ ਹਫ਼ਤੇ ਸਫਲ ਬੋਲੀਕਾਰ ਨੂੰ ਅਲਾਟ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿੱਤੀ ਬੋਲੀਆਂ ਮੁਲਾਂਕਣ ਪ੍ਰਕਿਰਿਆ ਅਧੀਨ ਹਨ ਅਤੇ ਜਿਵੇਂ ਹੀ ਮੁਲਾਂਕਣ ਪੂਰਾ ਹੋ ਜਾਵੇਗਾ, ਸਫ਼ਲ ਫਰਮ ਨੂੰ ਵਰਕ ਆਰਡਰ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਤਿਹਾਸਕ ਸ਼ਹਿਰ ਖਰੜ ਅਤੇ ਸਮੁੱਚੇ ਹਲਕੇ ਦੇ ਸਰਵਪੱਖੀ ਵਿਕਾਸ ਲਈ ਉਹ ਲਗਾਤਾਰ ਉਪਰਾਲੇ ਕਰ ਰਹੇ ਹਨ। ਵਿਧਾਇਕ ਅਨਮੋਲ ਗਗਨ ਮਾਨ ਨੇ ਅੱਗੇ ਕਿਹਾ ਕਿ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਜਾਰੀ ਨਾ ਹੋਣ ਕਾਰਨ ਪੇਂਡੂ ਸੜਕਾਂ ਦਾ ਜੋ ਕੰਮ ਸ਼ੁਰੂ ਨਹੀਂ ਸੀ ਹੋ ਸਕਿਆ ਉਸ ਵਾਸਤੇ ਹੁਣ ਸੂਬਾ ਸਰਕਾਰ ਪੇਂਡੂ ਸੜਕਾਂ ਦੀ ਓਵਰਹਾਲਿੰਗ ਲਈ ਹੋਰ ਸਰੋਤਾਂ ਤੋਂ ਫੰਡਾਂ ਦਾ ਪ੍ਰਬੰਧ ਕਰ ਰਹੀ ਹੈ ਜਿਸ ਨਾਲ ਇਹ ਕੰਮ ਜਲਦੀ ਸ਼ੁਰੂ ਕਰ ਦਿੱਤੇ ਜਾਣਗੇ। ਉਨ੍ਹਾਂ ਲੋਕਾਂ ਨਾਲ ਕੀਤੇ ਵਾਅਦਿਆਂ ਅਨੁਸਾਰ ਖਰੜ ਹਲਕੇ ਦੀਆਂ ਬੁਨਿਆਦੀ ਢਾਂਚੇ ਦੀਆਂ ਸਾਰੀਆਂ ਲੋੜਾਂ ਪੂਰੀਆਂ ਕਰਨ ਲਈ ਆਪਣੀ ਵਚਨਬੱਧਤਾ ਦੁਹਰਾਈ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ