Sunday, May 05, 2024

National

ਦਿੱਲੀ ਪੁਲਿਸ ਨੇ ਲੱਖਾ ਸਿਧਾਣਾ ਨੂੰ ਦਿੱਤਾ ਭਗੌੜਾ ਕਰਾਰ

May 23, 2021 02:26 PM
SehajTimes

ਨਵੀਂ ਦਿੱਲੀ : ਦਿੱਲੀ ਪੁਲਿਸ ਨੇ ਲੱਖਾ ਸਿਧਾਣਾ ਨੂੰ ਭਗੌੜਾ ਕਰਾਰ ਦੇ ਦਿੱਤਾ ਹੈ। ਇਹ ਕਾਰਵਾਈ ਇਸ ਲਈ ਕੀਤੀ ਗਈ ਹੈ ਕਿਉਂਕਿ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਕਿਸਾਨ ਟਰੈਕਟਰ ਰੈਲੀ ਦੌਰਾਨ ਲਾਲ ਕਿਲੇ 'ਤੇ ਕਿਸਾਨ ਸੰਘਰਸ਼ ਦੌਰਾਨ ਹੋਈ ਹਿੰਸਾ ਵਿਚ ਲੱਖਾ ਸਿਧਾਣਾ ਲੋੜੀਂਦਾ ਸੀ। ਪੁਲਿਸ ਨੇ ਲੱਖਾ ਸਿਧਾਣਾ ਅਤੇ ਛੇ ਹੋਰ ਵਿਅਕਤੀਆਂ ਨੂੰ ਫਰਾਰ ਕਰਾਰ ਦਿੱਤਾ ਹੈ। ਪੁਲਿਸ ਨੇ ਦੱਸਿਆ ਕਿ ਉਹ ਗ੍ਰਿਫ਼ਤਾਰੀ ਤੋਂ ਬਚ ਰਹੇ ਹਨ। ਲਾਲ ਕਿਲ੍ਹਾ ਹਿੰਸਾ ਲਈ ਦਿੱਲੀ ਪੁਲਿਸ ਨੇ ਕੁੱਲ 44 ਐੱਫ. ਆਈ. ਆਰਜ਼ ਦਰਜ ਕੀਤੀਆਂ ਹਨ ਅਤੇ ਸੰਯੁਕਤ ਕਿਸਾਨ ਮੋਰਚੇ ਵਲੋਂ 151 ਲੋਕਾਂ ਦੀਆਂ ਜ਼ਮਾਨਤਾਂ ਕਰਵਾਈਆਂ ਜਾ ਚੁੱਕੀਆਂ ਹਨ। ਵਕੀਲ ਪ੍ਰੇਮ ਸਿੰਘ ਭੰਗੂ ਮੁਤਾਬਕ ਕਈ ਮੁਕੱਦਮਿਆਂ ਵਿਚ ਕੋਈ ਵੀ ਨਾਂ ਦਰਜ ਨਹੀਂ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਬੀਤੇ ਦਿਨੀਂ ਤੀਸ ਹਜ਼ਾਰੀ ਅਦਾਲਤ ਵਿਚ ਡਿਊਟੀ ਮੈਜਿਸਟਰੇਟ ਸਾਹਿਲ ਮੋਂਗਾ ਅੱਗੇ 3000 ਸਫ਼ਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਸੀ। ਚਾਰਜਸ਼ੀਟ ਵਿਚ ਅਦਾਕਾਰ ਦੀਪ ਸਿੱਧੂ ਅਤੇ ਹੋਰਾਂ ਦੇ ਨਾਮ ਸ਼ਾਮਲ ਕੀਤੇ ਹਨ। ਮੁਲਜ਼ਮਾਂ ਵਲੋਂ ਦਿੱਤੇ ਗਏ ਬਿਆਨਾਂ ਵਿਚ ਹਿੰਸਾ ਨਾਲ ਜੁੜੇ ਸਬੂਤਾਂ ਨੂੰ ਚਾਰਜਸ਼ੀਟ ਦਾ ਆਧਾਰ ਬਣਾਇਆ ਗਿਆ ਹੈ। ਸੀਨੀਅਰ ਪੁਲਿਸ ਅਧਿਕਾਰੀ ਮੁਤਾਬਕ ਚਾਰਜਸ਼ੀਟ 16 ਮਈ ਨੂੰ ਦਾਖ਼ਲ ਕੀਤੀ ਗਈ ਹੈ। ਚਾਰਜਸ਼ੀਟ 'ਚ ਦੋਸ਼ ਲਾਇਆ ਗਿਆ ਹੈ ਕਿ ਲਾਲ ਕਿਲੇ ਵਿਚ ਭੰਨ ਤੋੜ ਲਈ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਪੁਲਿਸ ਅਤੇ ਕਿਸਾਨ ਆਗੂਆਂ ਵਿਚਾਲੇ ਤਿੰਨ ਮਾਰਗਾਂ ਤੋਂ ਟਰੈਕਟਰ ਰੈਲੀ ਕੱਢਣ ਲਈ ਹੋਏ ਸਮਝੌਤੇ ਨੂੰ ਤੋੜਨ ਦੀ ਪਹਿਲਾਂ ਤੋਂ ਸੋਚੀ ਸਮਝੀ ਤੇ ਚੰਗੇ ਤਾਲਮੇਲ ਨਾਲ ਯੋਜਨਾ ਬਣਾਈ ਸੀ।

Have something to say? Post your comment

 

More in National

ਜੰਮੂ-ਕਸ਼ਮੀਰ ਦੇ ਕੁਪਵਾੜਾ ਵਿੱਚ ਜ਼ਮੀਨ ਖਿਸਕਣ ਅਤੇ ਹੜ੍ਹ ਕਾਰਨ ਪੰਜ ਮੌਤਾਂ

ਹਾਈਵੇਅ ਥੱਲੇ ਦੱਬਣ ਨਾਲ 6 ਵਿਆਹ ਵਾਲੇ ਮਹਿਮਾਨਾਂ ਦੀ ਮੌਤ

ਛੱਤੀਸਗੜ੍ਹ-ਮਹਾਰਾਸ਼ਟਰ ਸਰਹੱਦ ’ਤੇ ਭਾਰੀ ਗੋਲੀਬਾਰੀ

ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅਰੁਣਾਂਚਲ ਪ੍ਰਦੇਸ਼ ਵਿੱਚ ਮੀਂਹ ਪੈਣ ਕਾਰਨ ਨੈਸ਼ਨਲ ਹਾਈਵੇਅ 313 ਢਿੱਗਾਂ ਡਿੱਗਣ ਕਾਰਨ ਪ੍ਰਭਾਵਿਤ; ਦੇਸ਼ ਨਾਲੋਂ ਸੰਪਰਕ ਟੁੱਟਿਆ

ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ 

ਕੇਜਰੀਵਾਲ ਨੂੰ ਜੇਲ੍ਹ ‘ਚ ਪਹਿਲੀ ਵਾਰ ਦਿੱਤੀ ਗਈ ਇਨਸੁਲਿਨ

ਮਹਾਕਾਲ ਮੰਦਿਰ ਦੇ ਇੱਕ ਹੋਰ ਪੁਜਾਰੀ ਦੀ ਮੌਤ

ਡੀਐਮਕੇ ਇੱਕ ਪਰਿਵਾਰਿਕ ਪਾਰਟੀ : ਮੋਦੀ

ਛੱਤੀਸਗੜ੍ਹ ’ਚ ਵਾਪਰਿਆ ਭਿਆਨਕ ਹਾਦਸਾ