Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Doaba

ਆਪ ਦੀ ਸਰਕਾਰ ਵਲੋਂ ਐਸਸੀ ਕਮਿਸ਼ਨ ਵਿੱਚ ਐਸਸੀ ਚੇਅਰਮੈਨ ਨਾ ਲਗਾਉਣ ਕਰਕੇ ਹੀ ਐਸਸੀ ਸਮਾਜ ਦੇ ਲੋਕਾਂ ਦੇ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ  : ਬੇਗਮਪੁਰਾ ਟਾਈਗਰ ਫੋਰਸ

February 18, 2025 02:21 PM
SehajTimes

ਹੁਸ਼ਿਆਰਪੁਰ : ਆਮ ਆਦਮੀ ਪਾਰਟੀ ਦੀ ਸਰਕਾਰ ਦੇ 3 ਸਾਲ ਬੀਤਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਨੇ ਐਸ.ਸੀ. ਸਮਾਜ ਨੂੰ ਇਨਸਾਫ ਦਿਵਾਉਣ ਲਈ ਅਜੇ ਤੱਕ ਐਸ.ਸੀ.ਕਮਿਸ਼ਨ ਪੰਜਾਬ ਵਿਖ਼ੇ ਚੇਅਰਮੈਨ ਨਿਯੁਕਤ ਨਹੀਂ ਕੀਤਾ ਗਿਆ। ਆਮ ਆਦਮੀ ਪਾਰਟੀ ਦੀ ਪੰਜਾਬ 'ਚ ਸਰਕਾਰ ਬਣਦੇ ਸਾਰ ਹੀ ਐਸ.ਸੀ. ਕਮਿਸ਼ਨ ਪੰਜਾਬ ਦੇ ਮੈਂਬਰਾਂ ਦੀ ਗਿਣਤੀ 10 ਤੋਂ ਘਟਾ ਕੇ 5 ਕਰ ਦਿੱਤੀ ਗਈ ਸੀ ਜੋ ਕਿ ਐਸ.ਸੀ.ਸਮਾਜ ਲਈ ਬਹੁਤ ਵੱਡਾ ਘਾਟਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਬੇਗਮਪੁਰਾ ਟਾਈਗਰ ਫੋਰਸ ਵਿਚ 2009 ਤੋਂ ਕੰਮ ਕਰਦੇ ਆ ਰਹੇ ਫੋਰਸ ਦੇ ਕੌਮੀ ਪ੍ਰਧਾਨ ਧਰਮਪਾਲ ਸਾਹਹੇਵਾਲ ਨੇ ਕੁਝ ਚੋਣਵੇ ਪੱਤਰਕਾਰਾਂ ਨਾਲ ਪ੍ਰੈਸ ਵਾਰਤਾ ਦੌਰਾਨ ਕੀਤਾ ਉਹਨਾਂ ਕਿਹਾ ਕਿ ਇਸ ਕਰਕੇ ਹੀ ਪੰਜਾਬ ਦੀ ਧਰਤੀ ਤੇ ਐਸਸੀ ਸਮਾਜ ਦੇ ਲੋਕਾਂ ਤੇ ਜ਼ੁਲਮ ਜਿਆਦਤੀ ਦੇ ਕੇਸਾਂ ਚ ਵਾਧਾ ਹੋ ਰਿਹਾ ਹੈ। ਉਹਨਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਐਸ.ਸੀ. ਕਮਿਸ਼ਨ ਦੇ ਰਿਟਾਇਰ ਹੋ ਚੁੱਕੇ ਮੈਂਬਰਾਂ ਦੇ ਅਹੁਦੇ ਵੀ ਖ਼ਾਲ੍ਹੀ ਪਏ ਹਨ। ਉਹਨਾਂ ਕਿਹਾ ਕਿ 28 ਐੱਸਸੀ.ਐਮ. ਐੱਲ.ਏ.ਐਮ.ਪੀ.ਅਤੇ ਕਈ ਮੰਤਰੀ ਮੌਜੂਦਾ ਸਰਕਾਰ ਵਿੱਚ ਸ਼ਾਮਿਲ ਹੋਣ ਦੇ ਬਾਵਜੂਦ ਵੀ ਐੱਸਸੀ ਸਮਾਜ ਦੇ ਲੋਕਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਉਹਨਾਂ ਕਿਹਾਂ ਕਿ ਐੱਸਸੀ. ਮੁਲਾਜ਼ਮਾਂ ਦੇ ਹੱਕ ਵਾਲੀ 85ਵੀਂ ਸੰਵਿਧਾਨਕ ਸੋਧ ਵੀ ਅੱਜ ਤੱਕ ਲਾਗੂ ਨਹੀਂ ਕੀਤੀ ਗਈ। ਉਹਨਾਂ ਕਿਹਾਂ ਕਿ ਪਿਛਲੇ ਦਿਨੀਂ ਪਿੰਡ ਚੰਦਭਾਨ ਜ਼ਿਲ੍ਹਾ ਫਰੀਦਕੋਟ ਵਿਖੇ ਇੱਕ ਨਾਲੀ ਦੇ ਮਸਲੇ ਨੇ ਪ੍ਰਸ਼ਾਸਨ ਵਲੋਂ ਸਮੇ ਸਿਰ ਕਾਰਵਾਈ ਨਾ ਕਰਨ ਕਰਕੇ ਹਿੰਸਕ ਰੂਪ ਧਾਰ ਲਿਆ! ਜਿੱਥੇ ਕਿ ਪ੍ਰਸ਼ਾਸਨ ਵੱਲੋਂ ਵੀ ਇੱਕ ਤਰਫ਼ਾ ਕਾਰਵਾਈ ਕਰਦਿਆਂ ਪੀੜ੍ਹਤ ਮਜਦੂਰਾਂ ਨੂੰ ਇਨਸਾਫ ਦਿਵਾਉਣ ਦੀ ਬਜਾਏ ਧਨਾਢਾ ਦਾ ਪੱਖ ਹੀ ਪੂਰਿਆਂ ਗਿਆ! ਉਹਨਾਂ ਕਿਹਾ ਕਿ ਕਈ ਸਾਲਾਂ ਤੋਂ ਜਾਅਲੀ ਜਾਤੀ ਸਰਟੀਫਿਕੇਟ ਬਣਾ ਕੇ ਉਹਨਾਂ ਦੇ ਆਧਾਰ ਤੇ ਨੌਕਰੀਆ ਕਰ ਰਹੇ ਲੋਕਾਂ ਤੇ ਅੱਜ ਤੱਕ ਕੋਈ ਕਰਵਾਈ ਨਹੀਂ ਕੀਤੀ ਗਈ। ਅਜੇ ਵੀ ਇਸ ਮੁੱਦੇ 'ਤੇ ਜਾਅਲੀ ਜਾਤੀ ਸਰਟੀਫਿਕੇਟ ਚੋਰ ਫੜੋ ਮੋਰਚਾ ਮੋਹਾਲੀ ਵਿਖੇ ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਮਾਨ ਸਰਕਾਰ ਸਮੇਂ ਦਰਜਾ ਚਾਰ ਮੁਲਾਜ਼ਮਾਂ ਦੀ ਕੋਈ ਵੀ ਰੈਗੂਲਰ ਭਰਤੀ ਨਹੀਂ ਕੀਤੀ ਗਈ ਤੇ ਨਾ ਹੀ ਮਜ਼ਦੂਰਾਂ ਦੀ ਦਿਹਾੜੀ ਦੀ ਵਿਚ ਵਾਧਾ ਕੀਤਾ ਗਿਆ। ਪਿਛਲੇ ਸਾਲ ਦੇ ਬੱਜਟ ਵਿਚ ਵੀ ਮਜ਼ਦੂਰਾਂ ਦੀ ਦਿਹਾੜੀ ਵਿੱਚ ਨਾ ਤਾ ਵਾਧਾ ਕੀਤਾ ਗਿਆ ਤੇ ਨਾ ਹੀ ਮਜਦੂਰਾਂ ਦੀ ਭਲਾਈ ਲਈ ਕੋਈ ਹੋਰ ਪ੍ਰਬੰਧ ਕੀਤਾ ਗਿਆ। ਅੰਤ ਵਿੱਚ ਉਹਨਾਂ ਕਿਹਾ ਕਿ ਬੇਗਮਪੁਰਾ ਟਾਈਗਰ ਫੋਰਸ ਵਿੱਚੋਂ ਪਿਛਲੇ ਤਿੰਨ ਸਾਲਾਂ ਤੋਂ ਪੂਰਨ ਤੌਰ ਤੇ ਕੱਢੇ ਹੋਏ ਕੁਝ ਲੋਕ ਜਿਹੜੇ ਕਿ ਸਮਾਜ ਨੂੰ ਗੁਮਰਾਹ ਕਰ ਰਹੇ ਹਨ ਅਤੇ ਉਹਨਾਂ ਵੱਲੋਂ ਕੋਈ ਸੇਵਾ ਸੁਸਾਇਟੀ ਬੇਗਮਪੁਰਾ ਟਾਈਗਰ ਫੋਰਸ ਦੇ ਨਾਂ ਤੇ ਰਜਿ. ਕਰਵਾਈ ਗਈ ਹੈ ਜਿਸ ਨੂੰ ਕਿ ਅਸੀਂ ਕੋਰਟ ਵਿੱਚ ਚੈਲੇੰਜ ਕਰਕੇ ਕੈਂਸਲ ਕਰਵਾਵਾਂਗੇ!

Have something to say? Post your comment

 

More in Doaba

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ ਬਰਖਾਸਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

ਅਵਾਰਾ ਕੁੱਤਿਆਂ ਦਾ ਆਤੰਕ, ਬਜੁਰਗ ਔਰਤ ਨੂੰ ਬਣਾਇਆ ਨਿਸ਼ਾਨਾ

ਐਚ.ਕੇ.ਐਸ. ਸਕੂਲ ’ਚ ਹੋਏ ਦਾਖਲੇ ਸ਼ੁਰੂ : ਚੇਅਰਮੈਨ ਜਸਕਰਨ ਸਿੰਘ

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼