Saturday, December 13, 2025

Chandigarh

ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ ਨਾਗੇਸ਼ਵਰ ਰਾਓ ਨੇ ਅਹੁਦਾ ਸੰਭਾਲਿਆ : ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦਾ ਸੰਕਲਪ

February 18, 2025 07:47 PM
SehajTimes

ਚੰਡੀਗੜ੍ਹ : ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸ੍ਰੀ ਜੀ. ਨਾਗੇਸ਼ਵਰ ਰਾਓ, ਆਈ.ਪੀ.ਐਸ., ਨੇ ਅੱਜ ਐਸ.ਏ.ਐਸ. ਨਗਰ ਦੇ ਵਿਜੀਲੈਂਸ ਬਿਊਰੋ ਭਵਨ ਵਿਖੇ ਪੰਜਾਬ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਭ੍ਰਿਸ਼ਟਾਚਾਰ ਮੁਕਤ ਪੰਜਾਬ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਰਾਓ ਨੇ ਸਪੱਸ਼ਟ ਕਿਹਾ ਕਿ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਅਪਣਾਈ ਗਈ ਨੀਤੀ ਨੂੰ ਸਰਕਾਰ ਦੇ ਸਾਰੇ ਵਿਭਾਗਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।
ਬਿਊਰੋ ਦੇ ਪ੍ਰਸ਼ਾਸਨ ਵਿੱਚ ਕੁਸ਼ਲਤਾ ਅਤੇ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਦੀ ਲੋੜ ਨੂੰ ਉਜਾਗਰ ਕਰਦਿਆਂ ਨਵ-ਨਿਯੁਕਤ ਵਿਜੀਲੈਂਸ ਬਿਊਰੋ ਮੁਖੀ ਨੇ ਕਿਹਾ ਕਿ ਹਰ ਤਰ੍ਹਾਂ ਦੇ ਭ੍ਰਿਸ਼ਟਾਚਾਰ ਮੁਕੱਦਮਿਆਂ ਅਤੇ ਵਿਜੀਲੈਂਸ ਪੜਤਾਲਾਂ ਨੂੰ ਸਰਅੰਜਾਮ ਦੇਣ ਲਈ ਦੀ ਪੇਸ਼ੇਵਰ ਤਰੀਕੇ ਨਾਲ ਤੇਜ਼ੀ ਅਤੇ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਿਸ਼ਵਤਖ਼ੋਰ ਮੁਲਜ਼ਮਾਂ ਲਈ ਸਖ਼ਤ ਸਜ਼ਾਵਾਂ ਨੂੰ ਯਕੀਨੀ ਬਣਾਉਣ ਲਈ ਅਦਾਲਤਾਂ ਵਿੱਚ ਚਲਦੇ ਸਾਰੇ ਕੇਸਾਂ ਦੀ ਸਬੂਤਾਂ ਸਮੇਤ ਸਖ਼ਤੀ ਨਾਲ ਪੈਰਵੀ ਕੀਤੀ ਜਾਵੇਗੀ। ਉਨ੍ਹਾਂ ਜਿਲ੍ਹਾ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਆਪਣੇ ਮਿਸ਼ਨ ਵਿੱਚ ਚੌਕਸ ਰਹਿਣ, ਵਧੇਰੇ ਸਰਗਰਮ ਹੋਣ ਅਤੇ ਭ੍ਰਿਸ਼ਟਾਚਾਰ ਮਾਮਲੇ ਉੱਪਰ ਕੋਈ ਸਮਝੌਤਾ ਨਾ ਕਰਨ ਲਈ ਵੀ ਪ੍ਰੇਰਿਤ ਕੀਤਾ।
ਸਖ਼ਤ ਚੇਤਾਵਨੀ ਜਾਰੀ ਕਰਦਿਆਂ ਸ੍ਰੀ ਰਾਓ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਦੇ ਕਿਸੇ ਵੀ ਅਧਿਕਾਰੀ ਜਾਂ ਮੁਲਾਜ਼ਮ ਨੂੰ ਕਿਸੇ ਵੀ ਭ੍ਰਿਸ਼ਟ ਕਾਰਜ ਵਿੱਚ ਸ਼ਾਮਲ ਪਾਏ ਜਾਣ 'ਤੇ ਬਿਲਕੁਲ ਬਖਸ਼ਿਆ ਨਹੀਂ ਜਾਵੇਗਾ। ਭ੍ਰਿਸ਼ਟਾਚਾਰ ਦੇ ਖਾਤਮੇ ਲਈ ਆਮ ਲੋਕਾਂ ਦੀ ਸ਼ਮੂਲੀਅਤ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਲੋਕਾਂ ਨੂੰ ਇੱਕ ਪਾਰਦਰਸ਼ੀ ਅਤੇ ਵਧੇਰੇ ਜਵਾਬਦੇਹ ਪ੍ਰਣਾਲੀ ਵਿੱਚ ਬਿਹਤਰ ਢੰਗ ਨਾਲ ਯੋਗਦਾਨ ਪਾਉਣ ਲਈ ਭ੍ਰਿਸ਼ਟਾਚਾਰ ਬਾਰੇ ਜਾਗਰੂਕ ਹੋਣ ਅਤੇ ਇਸ ਬਾਰੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ ਉੱਤੇ ਜਾਂ ਈਮੇਲ ਰਾਹੀ ਰਿਪੋਰਟ ਕਰਨ ਵਿੱਚ ਸਰਗਰਮੀ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ।
ਵਿਜੀਲੈਂਸ ਗਤੀਵਿਧੀਆਂ ਦੀ ਮੌਜੂਦਾ ਸਥਿਤੀ ਦਾ ਮੁਲਾਂਕਣ ਕਰਨ ਲਈ ਸ੍ਰੀ ਰਾਓ ਨੇ 19 ਫ਼ਰਵਰੀ ਨੂੰ ਐਸ.ਏ.ਐਸ. ਨਗਰ ਵਿਖੇ ਬਿਊਰੋ ਦੇ ਮੁੱਖ ਦਫਤਰ ਵਿਖੇ ਵਿਜੀਲੈਂਸ ਬਿਊਰੋ ਦੇ ਸਾਰੇ ਐਸ.ਐਸ.ਪੀਜ਼. ਦੀ ਇੱਕ ਮੀਟਿੰਗ ਬੁਲਾ ਲਈ ਹੈ ਤਾਂ ਜੋ ਸਾਰੇ ਲੰਬਿਤ ਕੇਸਾਂ ਅਤੇ ਵਿਜੀਲੈਂਸ ਪੜਤਾਲਾਂ ਦੀ ਸਮੀਖਿਆ ਕੀਤੀ ਜਾ ਸਕੇ।

Have something to say? Post your comment

 

More in Chandigarh

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ