Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਆਜ਼ਾਦੀ ਘੁਲਾਟੀਆਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਸਭ ਤੋਂ ਵੱਡੀ ਤਰਜੀਹ : ਮੋਹਿੰਦਰ ਭਗਤ

February 18, 2025 07:52 PM
SehajTimes

ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀਆਂ ਸੁਣੀਆਂ ਮੁਸ਼ਕਿਲਾਂ

ਪ੍ਰਸ਼ਾਸਨ ਵੱਲੋਂ ਕੈਬਨਿਟ ਮੰਤਰੀ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ

ਲੁਧਿਆਣਾ : ਸੁਤੰਤਰਤਾ ਸੈਨਾਨੀ ਅਤੇ ਰੱਖਿਆ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਸੁਤੰਤਰਤਾ ਸੈਨਾਨੀਆਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿਧਾਇਕ ਮਦਨ ਲਾਲ ਬੱਗਾ ਦੇ ਨਾਲ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਅਤੇ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਦੌਰੇ ਦੌਰਾਨ ਕੈਬਨਿਟ ਮੰਤਰੀ ਭਗਤ ਨੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਦੀਆਂ ਅਸਲ ਲੋੜਾਂ ਨੂੰ ਪੂਰਾ ਕਰਨ ਲਈ ਆਪਣੇ ਵਿਭਾਗ ਦੀ ਵਚਨਬੱਧਤਾ ਪ੍ਰਗਟਾਈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਰਾਸ਼ਟਰ ਇਨ੍ਹਾਂ ਬਹਾਦਰ ਯੋਧਿਆਂ ਦਾ ਹਮੇਸ਼ਾ ਰਿਣੀ ਰਹੇਗਾ ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਆਜ਼ਾਦੀ ਮਿਲੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਗਰੁੱਪ ਏ, ਬੀ, ਸੀ ਅਤੇ ਡੀ ਅਸਾਮੀਆਂ ਵਿੱਚ ਈ.ਐਸ.ਐਮ. ਲਈ 13 ਫੀਸਦ ਅਸਾਮੀਆਂ ਰਾਖਵੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਆਜ਼ਾਦੀ ਘੁਲਾਟੀਆਂ, ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਜਦੋਂ ਵੀ ਸਰਕਾਰੀ ਦਫ਼ਤਰਾਂ ਵਿੱਚ ਆਉਣ ਤਾਂ ਉਨ੍ਹਾਂ ਦੇ ਮਸਲਿਆਂ ਨੂੰ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇ।

ਕੈਬਨਿਟ ਮੰਤਰੀ ਭਗਤ ਨੇ ਉਨ੍ਹਾਂ ਨੂੰ ਕੁਸ਼ਲ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਅਧਿਕਾਰੀਆਂ ਨੂੰ ਸਾਰੀਆਂ ਮੁਸ਼ਕਿਲਾਂ ਤੁਰੰਤ ਹੱਲ ਕਰਨ ਲਈ ਕਿਹਾ। ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਜੰਗੀ ਅਜਾਇਬ ਘਰ ਬਾਰੇ ਜਾਗਰੂਕਤਾ ਪੈਦਾ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਸਾਡੇ ਸ਼ਹੀਦਾਂ ਦੇ ਇਤਿਹਾਸ ਅਤੇ ਆਜ਼ਾਦੀ ਤੋਂ ਬਾਅਦ ਹੋਈਆਂ ਜੰਗਾਂ ਬਾਰੇ ਜਾਣਨ ਲਈ ਵਿਸ਼ੇਸ਼ ਸਥਾਨ ਹੈ।

ਕੈਬਨਿਟ ਮੰਤਰੀ ਨੇ ਅਗਨੀਵੀਰ ਅਜੈ ਕੁਮਾਰ ਦੇ ਮਾਤਾ-ਪਿਤਾ ਨੂੰ ਵੀ ਸਨਮਾਨਿਤ ਕੀਤਾ, ਜਿਨ੍ਹਾਂ 17 ਸਿੱਖ ਐਲ.ਆਈ. ਵਿਚ ਸੇਵਾ ਕੀਤੀ ਅਤੇ ਅਪਰੇਸ਼ਨ ਰਕਸ਼ਕ ਦੇ ਹਿੱਸੇ ਵਜੋਂ 18 ਜਨਵਰੀ, 2024 ਨੂੰ ਅਪਰੇਸ਼ਨਲ ਡਿਊਟੀ ਦੌਰਾਨ ਜੰਮੂ-ਕਸ਼ਮੀਰ ਦੇ ਕਲਾਲ ਸੈਕਟਰ ਵਿਖੇ ਬਾਰੂਦੀ ਸੁਰੰਗ ਦੇ ਧਮਾਕੇ ਵਿਚ ਆਪਣੀ ਜਾਨ ਗੁਆ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਸਾਲ ਅਜੈ ਕੁਮਾਰ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਿਆ ਸੀ।

ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ 112 ਇੰਜਨੀਅਰ ਰੈਜੀਮੈਂਟ ਵਿੱਚ ਸੇਵਾ ਨਿਭਾਅ ਰਹੇ ਨਾਇਕ ਰਣਜੀਤ ਸਿੰਘ ਦੀ ਵਿਧਵਾ ਸੁਖਵੀਰ ਕੌਰ ਨੂੰ ਫਲੈਗ ਡੇਅ ਫੰਡ ਵਿੱਚੋਂ 1 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਜਿਨ੍ਹਾਂ ਦੀ 10 ਨਵੰਬਰ, 2024 ਨੂੰ ਡਿਊਟੀ ਦੌਰਾਨ ਮੌਤ ਹੋ ਗਈ ਸੀ। ਉਨ੍ਹਾਂ ਫਲੈਗ ਡੇਅ ਫੰਡ ਵਿੱਚੋਂ 12 ਸੇਵਾਮੁਕਤ ਗੈਰ-ਪੈਨਸ਼ਨਰਾਂ ਅਤੇ ਵਿਧਵਾਵਾਂ ਨੂੰ 5-5 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਵੀ ਵੰਡੇ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਲੁਧਿਆਣਾ ਦੇ ਆਪਣੇ ਪਹਿਲੇ ਦੌਰੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜਾਇਬ ਘਰ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ। ਉਨ੍ਹਾਂ ਪੰਜਾਬ ਪੁਲੀਸ ਦੇ ਗਾਰਡ ਆਫ਼ ਆਨਰ ਤੋਂ ਸਲਾਮੀ ਲਈ ਅਤੇ ਯਾਦਗਾਰ 'ਤੇ ਫੁੱਲਮਾਲਾਵਾਂ ਭੇਟ ਕੀਤੀਆਂ।

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕੈਬਨਿਟ ਮੰਤਰੀ ਦਾ ਅਜਾਇਬ ਘਰ ਵਿੱਚ ਸਵਾਗਤ ਕੀਤਾ। ਉਨ੍ਹਾਂ ਚੱਲ ਰਹੀਆਂ ਸਕੀਮਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨਾਲ ਸੰਖੇਪ ਮੀਟਿੰਗ ਵੀ ਕੀਤੀ।

ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਅਤੇ ਹੋਰ ਵੀ ਹਾਜ਼ਰ ਸਨ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ