Tuesday, December 16, 2025

Health

ਸਿਹਤ ਮੰਤਰੀ ਵੱਲੋਂ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਤੇ ਚਨਾਰਥਲ ਕਲਾਂ ਵਿਖੇ ਰਾਤ ਸਮੇਂ ਐਮਰਜੰਸੀ ਸੇਵਾਵਾਂ ਦੀ ਅਚਨਚੇਤ ਚੈਕਿੰਗ

February 19, 2025 02:07 PM
SehajTimes

ਫ਼ਤਹਿਗੜ੍ਹ ਸਾਹਿਬ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਕਮਿਊਨਿਟੀ ਹੈਲਥ ਸੈਂਟਰ ਚਨਾਰਥਲ ਕਲਾਂ ਤੇ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੀ ਅਚਨਚੇਤ ਚੈਕਿੰਗ ਕੀਤੀ। ਇਸ ਚੈਕਿੰਗ ਦੌਰਾਨ ਉਹਨਾਂ ਐਮਰਜੰਸੀ ਵਿੱਚ ਡਿਊਟੀ ਕਰਨ ਵਾਲੇ ਸਟਾਫ ਦੀ ਹਾਜ਼ਰੀ ਚੈੱਕ ਕੀਤੀ, ਸਮੂਹ ਸਟਾਫ ਡਿਊਟੀ 'ਤੇ ਹਾਜ਼ਰ ਪਾਇਆ ਗਿਆ। ਉਨ੍ਹਾਂ ਨੇ ਇਸ ਮੌਕੇ ਇਲਾਜ ਲਈ ਹਸਪਤਾਲ ਪਹੁੰਚੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਿਹਤ ਕੇਂਦਰਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ।

                ਸਿਹਤ ਮੰਤਰੀ ਨੇ ਰਾਤ ਦੀ ਡਿਊਟੀ 'ਤੇ ਤਾਇਨਾਤ ਐਮਰਜੰਸੀ ਮੈਡੀਕਲ ਅਫਸਰਾਂ ਨੂੰ ਕਿਹਾ ਕਿ ਐਮਰਜੰਸੀ ਸੇਵਾਵਾਂ ਵਿੱਚ ਦਵਾਈਆਂ ਦੀ ਘਾਟ ਨਹੀਂ ਹੋਣੀ ਚਾਹੀਦੀ। ਉਹਨਾਂ ਕਿਹਾ ਕਿ ਐਮਰਜੰਸੀ ਵਿੱਚ ਲੱਗੇ ਸਾਰੇ ਉਪਕਰਨ ਵਰਕਿੰਗ ਕੰਡੀਸ਼ਨ ਵਿੱਚ ਹੋਣ, ਦਵਾਈਆਂ, ਖੂਨ ਦਾ ਪ੍ਰਬੰਧ, ਸਹੀ ਮੈਨ ਪਾਵਰ ਤੇ ਬਿਜਲੀ ਦਾ ਬੈਕਅੱਪ ਆਦਿ ਦਾ ਪ੍ਰਬੰਧ ਕਰਕੇ ਰੱਖਿਆ ਜਾਵੇ ਤਾਂ ਜੋ ਰਾਤ ਸਮੇਂ ਮਰੀਜ਼ਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।

                ਡਾ: ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਐਮਰਜੰਸੀ ਦੌਰਾਨ ਪਹਿਲੇ 24 ਘੰਟੇ ਦਿੱਤੀਆਂ ਜਾ ਰਹੀਆਂ ਮੁਫਤ ਸਿਹਤ ਸੇਵਾਵਾਂ ਦਾ ਲੋੜਵੰਦ ਮਰੀਜ਼ਾਂ ਨੂੰ ਵੱਧ ਤੋਂ ਵੱਧ ਲਾਭ ਦਿੱਤਾ ਜਾਵੇ। ਉਹਨਾਂ ਨੇ ਸਟਾਫ ਨੂੰ ਹਦਾਇਤ ਕੀਤੀ ਕੀ ਉਹ ਮਰੀਜ਼ਾਂ ਦਾ ਪੂਰਾ ਖਿਆਲ ਰੱਖਣ ਅਤੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣੀ ਯਕੀਨੀ ਬਣਾਉਣ।

ਇਸ ਮੌਕੇ ਉਹਨਾਂ ਨੇ ਐਮਰਜੰਸੀ ਵਾਰਡ ਵਿੱਚ ਦਾਖਲ ਮਰੀਜ਼ਾਂ ਨਾਲ ਗੱਲ-ਬਾਤ ਕੀਤੀ ਅਤੇ ਉਹਨਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਕੁੱਤੇ ਦੇ ਵੱਢਣ ਕਾਰਨ ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਨਾਲ ਵੀ ਗੱਲਬਾਤ ਕਰਕੇ ਉਹਨਾਂ ਮਰੀਜ਼ਾਂ ਨੂੰ ਲੱਗਣ ਵਾਲੀ ਐਂਟੀ ਰੇਬੀਜ਼ ਵੈਕਸੀਨ ਬਾਰੇ ਵੀ ਜਾਣਕਾਰੀ ਹਾਸਿਲ ਕਰਕੇ ਤਸੱਲੀ ਪ੍ਰਗਟ ਕੀਤੀ।

 

ਚੈਕਿੰਗ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਰਾਹੀਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਹਰੇਕ ਲੋੜਵੰਦ ਤੱਕ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਸਰਕਾਰ ਵੱਲੋਂ ਸਮੇਂ-ਸਮੇਂ ਦਿੱਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ।

Have something to say? Post your comment

 

More in Health

ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਕੀਤਾ ਜਾਗਰੂਕ 

ਵਿਸ਼ਵ ਏਡਜ ਦਿਵਸ ਮੌਕੇ ਸਿਹਤ ਮੰਤਰੀ ਪੰਜਾਬ ਵੱਲੋਂ ਫਰੀਦਕੋਟ ਹਸਪਤਾਲ ਨੂੰ ਪੰਜਾਬ ਭਰ ਵਿੱਚ ਵਧੀਆ ਸੇਵਾਵਾਂ ਲਈ ਦਿੱਤਾ ਐਵਾਰਡ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ “ਵਿਕਾਸ ਅਤੇ ਫੰਡਾ ਦੀ ਲਹਿਰ” 7 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਵੰਡੇ ਚੈਕ

ਬਲਾਕ ਪੰਜਗਰਾਈਆਂ ਵਿਖ਼ੇ ਟੀ. ਬੀ ਕੰਟਰੋਲ ਪ੍ਰੋਗਰਾਮ ਤਹਿਤ ਮੀਟਿੰਗ ਹੋਈ

ਫੋਰਟਿਸ ਹਸਪਤਾਲ ਅੰਮ੍ਰਿਤਸਰ ਵਲੋਂ ਬਿਨਾਂ ਡਾਇਲਿਸਿਸ 65 ਸਾਲਾ ਮਰੀਜ਼ ਦੀ ਜ਼ਿੰਦਗੀ ਬਚਾਈ

ਹੈਲਥ ਐਂਡ ਸੈਂਨੀਟੇਸ਼ਨ ਕਮੇਟੀ ਮਾਣਕੀ ਦੀ ਮੀਟਿੰਗ ਵਿੱਚ ਸਿਹਤ ਨਾਲ ਸੰਬੰਧਤ ਮੁੱਦੇ ਵਿਚਾਰੇ

ਸਿਵਲ ਸਰਜਨ ਵਲੋਂ ਜਿ਼ਲ੍ਹਾ ਵਾਸੀਆਂ ਨੂੰ ਅੰਗਦਾਨ ਵਾਸਤੇ ਅਹਿਦ ਲੈਣ ਦੀ ਅਪੀਲ

ਸਿਹਤ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ 'ਚ ਮੁੱਖ ਮੰਤਰੀ ਮਰੀਜ ਸਹਾਇਤਾ ਕੇਂਦਰ ਤੇ ਈ-ਹਸਪਤਾਲ ਦੀ ਸ਼ੁਰੂਆਤ

ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ: ਡਾ. ਬਲਬੀਰ ਸਿੰਘ

ਹਰ ਗਰਭਵਤੀ ਔਰਤ ਦੇ ਚਾਰ ਸਿਹਤ ਮੁਆਇਨੇ ਜ਼ਰੂਰੀ : ਡਾ. ਤਮੰਨਾ ਸਿੰਘਲ