Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਡੇਰਾ ਪ੍ਰੇਮੀ ਦੀ ਹੱਤਿਆ ਸਬੰਧੀ ਕੇਸ ਵਿੱਚ ਸ਼ਾਮਲ ਦੋ ਖਾਲਿਸਤਾਨੀ ਕਾਰਕੁਨ ਗ੍ਰਿਫ਼ਤਾਰ

May 23, 2021 06:25 PM
SehajTimes

ਚੰਡੀਗੜ੍ਹ :ਪੰਜਾਬ ਪੁਲਿਸ ਵੱਲੋਂ ਖਾਲਿਸਤਾਨ ਟਾਈਗਰ ਫੋਰਸ (ਕੇ.ਟੀ.ਐਫ.) ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜੋ ਡੇਰਾ ਪ੍ਰੇਮੀ ਦੀ ਹੱਤਿਆ ਅਤੇ ਇੱਕ ਪੁਜਾਰੀ 'ਤੇ ਗੋਲੀਆਂ ਚਲਾਉਣ ਸਮੇਤ ਪਿਛਲੇ ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ ਕਈ ਘਿਨਾਉਣੇ ਜੁਰਮਾਂ ਵਿੱਚ ਸ਼ਾਮਲ ਸਨ। ਇਹ ਦੋਵੇਂ ਕੇ.ਟੀ.ਐਫ. ਦੇ ਕਨੇਡਾ ਅਧਾਰਤ ਮੁਖੀ ਹਰਦੀਪ ਸਿੰਘ ਨਿੱਜਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਜਿਸਦਾ ਨਾਮ ਇਤਫ਼ਾਕਨ ਖਾਲਿਸਤਾਨੀ ਸੰਚਾਲਕਾਂ ਦੀ ਸੂਚੀ ਵਿਚ ਪਾਇਆ ਗਿਆ ਸੀ ਜਿਹੜੀ ਸੂਚੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ 2018 ਵਿੱਚ ਉਹਨਾਂ ਦੇ ਭਾਰਤ ਦੌਰੇ ਸਮੇਂ ਸੌਂਪੀ ਸੀ।
ਲਵਪ੍ਰੀਤ ਸਿੰਘ ਉਰਫ ਰਵੀ ਅਤੇ ਰਾਮ ਸਿੰਘ ਉਰਫ ਸੋਨੂੰ ਨੂੰ ਸ਼ਨੀਵਾਰ ਦੇਰ ਰਾਤ ਰੇਲਵੇ ਕਰਾਸਿੰਗ ਮਹਿਣਾ, ਜ਼ਿਲ੍ਹਾ ਮੋਗਾ ਨੇੜੇ ਸੀਨੀਅਰ ਸੈਕੰਡਰੀ ਸਕੂਲ ਦੇ ਪਿਛਲੇ ਪਾਸੇ ਤੋਂ ਗ੍ਰਿਫਤਾਰ ਕਰਕੇ ਪੁਲਿਸ ਵੱਲੋਂ ਇੱਕ ਹੋਰ ਡੇਰਾ ਪ੍ਰੇਮੀ ਨੂੰ ਮਾਰਨ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਹੈ, ਜਿਸ ਨੂੰ ਇਹ ਦੋਵੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀ ਮਾਮਲਿਆਂ ਸਬੰਧੀ ਬਦਲਾ ਲੈਣ ਲਈ ਨਿਸ਼ਾਨਾ ਬਣਾ ਰਹੇ ਸਨ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਕੋਲੋਂ ਤਿੰਨ 0.32 ਬੋਰ ਪਿਸਤੌਲਾਂ ਨਾਲ 38 ਜਿੰਦਾ ਕਾਰਤੂਸ ਅਤੇ ਇੱਕ 0.315 ਬੋਰ ਪਿਸਤੌਲ ਨਾਲ 10 ਜਿੰਦਾ ਕਾਰਤੂਸਾਂ ਤੋਂ ਇਲਾਵਾ ਦੋ ਮੈਗਜ਼ੀਨਾਂ ਵੀ ਬਰਾਮਦ ਕੀਤੀਆਂ ਹਨ।
ਡੀਜੀਪੀ ਦਿਨਕਰ ਗੁਪਤਾ ਨੇ ਐਤਵਾਰ ਨੂੰ ਖੁਲਾਸਾ ਕੀਤਾ ਕਿ ਨਿੱਝਰ ਤੋਂ ਇਲਾਵਾ ਕੇ.ਟੀ.ਐਫ. ਦੇ ਤਿੰਨ ਹੋਰ ਸਹਿ-ਸਾਜ਼ਿਸ਼ਕਰਤਾ/ਮਾਸਟਰਮਾਈਂਡ ਹਨ ਜਿਨ੍ਹਾਂ ਦੀ ਪਛਾਣ ਅਰਸ਼ਦੀਪ, ਰਮਨਦੀਪ ਅਤੇ ਚਰਨਜੀਤ ਉਰਫ ਰਿੰਕੂ ਬਿਹਲਾ ਵਜੋਂ ਕੀਤੀ ਗਈ ਹੈ, ਇਹ ਸਰੀ (ਬੀਸੀ) ਕਨੇਡਾ ਵਿੱਚ ਛੁਪੇ ਹੋਏ ਹਨ ਜਦਕਿ ਕਮਲਜੀਤ ਸ਼ਰਮਾ ਉਰਫ਼ ਕਮਲ ਹਾਲੇ ਫਰਾਰ ਹੈ। ਉਹਨਾਂ ਅੱਗੇ ਦੱਸਿਆ ਕਿ ਅਰਸ਼ਦੀਪ ਸਿੰਘ ਉਰਫ਼ ਅਰਸ਼ ਪੁੱਤਰ ਚਰਨਜੀਤ ਸਿੰਘ ਵਾਸੀ ਪਿੰਡ ਡੱਲਾ (ਮੋਗਾ) ਅਤੇ ਰਮਨਦੀਪ ਸਿੰਘ ਉਰਫ ਰਮਨ ਜੱਜ ਪੁੱਤਰ ਸੁਖਜਿੰਦਰ ਸਿੰਘ ਵਾਸੀ ਫਿਰੋਜ਼ਪੁਰ ਕ੍ਰਮਵਾਰ 2019 ਅਤੇ 2017 ਵਿਚ ਕਾਨੂੰਨੀ ਤੌਰ ‘ਤੇ ਕਨੇਡਾ ਗਏ ਸਨ ਜਦਕਿ ਚਰਨਜੀਤ ਸਿੰਘ ਉਰਫ਼ ਰਿੰਕੂ ਬਿਹਲਾ ਪੁੱਤਰ ਗੁਰਜੀਤ ਸਿੰਘ ਵਾਸੀ ਪਿੰਡ ਬਿਹਲਾ, ਜ਼ਿਲ੍ਹਾ ਬਰਨਾਲਾ ਲਗਭਗ 2013-14 ਵਿਚ ਗੈਰ ਕਾਨੂੰਨੀ ਤਰੀਕੇ ਨਾਲ ਕਨੇਡਾ ਗਿਆ ਸੀ।
ਸ੍ਰੀ ਗੁਪਤਾ ਨੇ ਦੱਸਿਆ ਕਿ ਮੁੱਢਲੀ ਜਾਂਚ, ਜਿਸ ਦੀ ਅਗਵਾਈ ਐਸਐਸਪੀ ਮੋਗਾ, ਹਰਮਨਬੀਰ ਸਿੰਘ ਗਿੱਲ ਨੇ ਕੀਤੀ ਸੀ, ਦੌਰਾਨ ਪਤਾ ਲੱਗਾ ਕਿ ਲਵਪ੍ਰੀਤ ਉਰਫ ਰਵੀ ਅਤੇ ਕਮਲਜੀਤ ਸ਼ਰਮਾ ਉਰਫ ਕਮਲ, ਅਰਸ਼ਦੀਪ ਨੂੰ ਜਾਣਦੇ ਸਨ ਕਿਉਂਕਿ ਇਹ ਸਾਰੇ ਬਚਪਨ ਤੋਂ ਹੀ ਇਕੋ ਪਿੰਡ ਨਾਲ ਸਬੰਧਤ ਸਨ। ਰਾਮ ਸਿੰਘ ਉਰਫ ਸੋਨੂੰ ਵਾਸੀ ਘੱਲ ਖੁਰਦ, ਜੋ ਆਈਟੀਆਈ ਮੋਗਾ ਦਾ ਵਿਦਿਆਰਥੀ ਸੀ, ਕਮਲ ਨੂੰ ਕਾਲਜ ਦੇ ਦਿਨਾਂ ਤੋਂ ਹੀ ਜਾਣਦਾ ਸੀ। ਅਰਸ਼ਦੀਪ ਨੇ ਇਹਨਾਂ ਸਾਰਿਆਂ ਨੂੰ ਪੈਸੇ ਦਿੱਤੇ ਸਨ ਜੋ ਉਸ ਨੇ ਵੈਸਟਰਨ ਯੂਨੀਅਨ ਮਨੀ ਟ੍ਰਾਂਸਫਰ ਜ਼ਰੀਏ ਭੇਜੇ ਸਨ।
ਪਿਛਲੇ ਸਾਲ 20 ਨਵੰਬਰ ਨੂੰ ਸੋਨੂੰ ਅਤੇ ਕਮਲ ਨੇ ਜ਼ਿਲ੍ਹਾ ਬਠਿੰਡਾ ਦੇ ਭਗਤਾ ਭਾਈ ਕਾ ਵਿਖੇ ਡੇਰਾ ਪ੍ਰੇਮੀ ਮਨੋਹਰ ਲਾਲ ਦੀ ਹੱਤਿਆ ਕੀਤੀ ਸੀ। ਡੀ.ਜੀ.ਪੀ. ਨੇ ਦੱਸਿਆ ਕਿ ਸੋਨੂੰ ਨੇ ਦੋਹਾਂ ਹੱਥਾਂ ਵਿੱਚ ਪਿਸਤੌਲਾਂ ਨਾਲ 3-4 ਗੋਲੀਆਂ ਚਲਾਈਆਂ ਅਤੇ ਕਮਲ ਨੇ ਵੀ ਫਾਇਰ ਕੀਤੇ।
ਇਸ ਸਾਲ 31 ਜਨਵਰੀ ਨੂੰ ਫਿਲੌਰ (ਜਲੰਧਰ ਦਿਹਾਤੀ) ਦੇ ਪਿੰਡ ਭਰ ਸਿੰਘ ਪੁਰਾ ਵਿੱਚ ਇੱਕ ਪੁਜਾਰੀ ਕਮਲਦੀਪ ਸ਼ਰਮਾ ਉੱਤੇ ਗੋਲੀਬਾਰੀ ਵਿੱਚ ਸੋਨੂੰ ਅਤੇ ਕਮਲ ਵੀ ਸ਼ਾਮਲ ਸਨ। ਪੁਜਾਰੀ ਨੂੰ ਤਿੰਨ ਵਾਰ ਗੋਲੀ ਮਾਰੀ ਗਈ ਸੀ, ਜਿਸ ਕਾਰਨ ਹਮਲੇ ਵਿਚ ਇਕ ਲੜਕੀ ਸਮੇਤ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਸਨ, ਸ਼ੱਕ ਹੈ ਕਿ ਇਹ ਹਮਲਾ ਨਿੱਜਰ ਦੇ ਨਿਰਦੇਸ਼ਾਂ 'ਤੇ ਕੀਤਾ ਗਿਆ ਸੀ। ਸਤੰਬਰ 2020 ਵਿਚ, ਨਿੱਜਰ ਨੂੰ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਇਕ ਅੱਤਵਾਦੀ ਠਹਿਰਾਇਆ ਸੀ ਅਤੇ ਐਨਆਈਏ ਨੇ ਯੂਏਪੀਏ ਦੀ ਧਾਰਾ 51 ਏ ਤਹਿਤ ਭਰ ਸਿੰਘ ਪੁਰਾ ਪਿੰਡ ਵਿਚ ਉਸ ਦੀ ਜਾਇਦਾਦ ਜ਼ਬਤ ਕਰ ਲਈ ਸੀ।
ਕਮਲ ਅਤੇ ਰਵੀ, ਅਰਸ਼ਦੀਪ (ਜੋ ਉਸ ਸਮੇਂ ਭਾਰਤ ਆਇਆ ਸੀ) ਨਾਲ ਮਿਲ ਕੇ 27 ਜੂਨ, 2020 ਨੂੰ ਆਪਣੇ ਸਾਥੀ ਸੁੱਖਾ ਲਾਂਮਾ ਦੀ ਹੱਤਿਆ ਕਰ ਦਿੱਤੀ ਸੀ। ਉਨ੍ਹਾਂ ਨੇ ਪਿੰਡ ਡੱਲਾ ਵਿਖੇ ਇਕ ਉਜਾੜ ਪਏ ਮਕਾਨ ਵਿਚ ਸੁੱਖੇ ਨੂੰ ਜ਼ਹਿਰ ਦਿੱਤਾ ਅਤੇ ਫਿਰ ਉਸ ਦਾ ਮੂੰਹ ਸਾੜਨ ਤੋਂ ਬਾਅਦ ਲਾਸ਼ ਨੂੰ ਪੂਲ ਮਾਧੋਕੇ ਵਿਖੇ ਦੌਧਰ ਨਹਿਰ ਵਿੱਚ ਸੁੱਟ ਦਿੱਤਾ। ਇਸ ਤੋਂ ਪਹਿਲਾਂ 25 ਜੂਨ ਨੂੰ ਰਵੀ, ਕਮਲ ਅਤੇ ਸੁੱਖਾ ਨੇ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਪਿੰਡ ਲਾਂਮਾ ਜੱਟ ਪੁਰਾ ਵਿਖੇ ਮਾਨ ਦੀ ਰਿਹਾਇਸ਼ 'ਤੇ ਫਾਇਰਿੰਗ ਵੀ ਕੀਤੀ ਸੀ।
ਕੁਝ ਦਿਨਾਂ ਬਾਅਦ, 14 ਜੁਲਾਈ, 2020 ਨੂੰ ਰਵੀ ਅਤੇ ਕਮਲ ਨੇ ਮੋਗਾ ਸ਼ਹਿਰ ਦੇ ਲੋਕਾਂ ਦਾ ਸ਼ੋਸ਼ਣ ਕਰਨ, ਫਿਰੌਤੀ ਲੈਣ ਅਤੇ ਦਹਿਸ਼ਤ ਪੈਦਾ ਕਰਨ ਲਈ ਸੁਪਰ ਸ਼ਾਈਨ ਕਪੜੇ ਦੇ ਸਟੋਰ ਦੇ ਮਾਲਕ ਤੇਜਿੰਦਰ ਉਰਫ਼ ਪਿੰਕਾ ਨੂੰ ਮਾਰ ਦਿੱਤਾ ਸੀ। ਜਾਂਚ ਵਿਚ ਪਤਾ ਲੱਗਾ ਕਿ ਰਵੀ ਨੇ ਪਿੰਕਾ 'ਤੇ ਫਾਇਰਿੰਗ ਕੀਤੀ ਸੀ ਅਤੇ ਕਮਲ ਦੁਕਾਨ ਦੇ ਬਾਹਰ ਖੜ੍ਹਾ ਸੀ। ਹਾਲ ਹੀ ਵਿੱਚ ਹੋਈ ਘਟਨਾ ਵਿੱਚ, ਇਸ ਸਾਲ 9 ਫਰਵਰੀ ਨੂੰ, ਰਵੀ ਅਤੇ ਸੋਨੂੰ ਨੇ ਸ਼ਰਮਾ ਸਵੀਟਸ, ਮੋਗਾ ਦੇ ਮਾਲਕ ਨੂੰ ਵੀ ਮਾਰਨ ਦੀ ਕੋਸ਼ਿਸ਼ ਕੀਤੀ ਸੀ।
ਡੀਜੀਪੀ ਨੇ ਕਿਹਾ ਕਿ ਮੁਲਜ਼ਮਾਂ ਦੇ ਹੋਰ ਸਬੰਧਾਂ ਅਤੇ ਪਹਿਲਾਂ ਕੀਤੇ ਹੋਰ ਅਪਰਾਧਾਂ ਦਾ ਪਤਾ ਲਗਾਉਣ ਸਬੰਧੀ ਜਾਂਚ ਜਾਰੀ ਹੈ। ਫਰਾਰ ਮੁਲਜ਼ਮ ਕਮਲ ਦੀ ਗ੍ਰਿਫ਼ਤਾਰੀ ਲਈ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਉਹਨਾਂ ਅੱਗੇ ਕਿਹਾ ਕਿ ਨਿੱਜਰ ਵਿਰੁੱਧ ਰੈਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਅਤੇ ਕੁਝ ਸਮਾਂ ਪਹਿਲਾਂ ਕੈਨੇਡੀਅਨ ਅਧਿਕਾਰੀਆਂ ਵੱਲੋਂ  “ਨੋ ਫਲਾਈ ਲਿਸਟ” ਵਿੱਚ ਵੀ ਉਸ ਨੂੰ ਸ਼ਾਮਲ ਕਰ ਦਿੱਤਾ ਗਿਆ ਸੀ, ਹੁਣ ਉਸ ਵਿਰੁੱਧ ਅੰਤਰਰਾਸ਼ਟਰੀ ਵਾਰੰਟ ਜਾਰੀ ਕੀਤੇ ਜਾਣਗੇ ਅਤੇ ਕੈਨੇਡਾ ਅਧਾਰਤ ਹੋਰ ਕੱਟੜਪੰਥੀਆਂ ਖ਼ਿਲਾਫ਼ ਰੈਡ ਕਾਰਨਰ ਨੋਟਿਸ ਜਾਰੀ ਕੀਤੇ ਜਾਣਗੇ। ਸ੍ਰੀ ਗੁਪਤਾ ਨੇ ਕਿਹਾ ਕਿ ਸਰਕਾਰ ਮੁਕੱਦਮਾ ਚਲਾਉਣ ਅਤੇ ਅਪਰਾਧਿਕ ਕਾਰਵਾਈਆਂ ਲਈ ਉਨ੍ਹਾਂ ਨੂੰ ਭਾਰਤ ਭੇਜਣ ਦੀ ਅਪੀਲ ਵੀ ਕਰੇਗੀ।

Have something to say? Post your comment

 

More in Chandigarh

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼