Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

2022 ਦੀਆਂ ਚੋਣਾਂ ਨੂੰ ਵੇਖ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਇਨਸਾਫ ਮੰਗਣ ਦਾ ਢੌਂਗ ਕਰ ਰਹੇ ਹਨ ਕਾਂਗਰਸੀ-ਹਰਪਾਲ ਚੀਮਾ

May 23, 2021 07:37 PM
SehajTimes

ਚੰਡੀਗਡ : ਹੱਥ ਵਿਚ ਸ੍ਰੀ ਗੁਟਕਾ ਸਾਹਿਬ ਫਡ ਕੇ ਬਰਗਾੜੀ ਅਤੇ ਹੋਰ ਸਥਾਨਾਂ ਤੇ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਲਈ ਦੋਸ਼ੀ ਵਿਅਕਤੀਆਂ ਉੱਪਰ ਕਾਰਵਾਈ ਦੀ ਝੂਠੀ ਸਹੁੰ ਖਾਣ ਵਾਲੇ ਕੈਪਟਨ ਅਮਰਿੰਦਰ ਸਿੰਘ ਅਤੇ ਉਨਾਂ ਦੇ ਮੰਤਰੀਆਂ  ਉੱਤੇ ਵਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇਸ ਨੂੰ ਦੋਹਰੀ ਬੇਅਦਬੀ ਕਰਾਰ ਦਿੱਤਾ ਹੈ। ਉਨਾਂ ਕਿਹਾ ਕਿ ਹੁਣ 2022 ਦੀਆਂ ਚੋਣਾਂ ਨੂੰ ਨੇੜੇ ਦੇਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਅਤੇ ਉਨਾਂ ਦੇ ਮੰਤਰੀ ਲੋਕਾਂ ਦਾ ਧਿਆਨ ਭਟਕਾਉਣ ਦੇ ਲਈ ਆਪਸ ਵਿੱਚ ਗੁੱਥਮ ਗੁੱਥਾ ਹੋਣ ਦਾ ਨਾਟਕ ਰਚ ਰਹੇ ਹਨ। ਚੀਮਾ ਨੇ ਕਿਹਾ ਕਿ 4 ਸਾਲ ਤੱਕ ਆਪਣੀ ਸਰਕਾਰ ਵਿੱਚ ਰੇਤਾ ਬਜਰੀ, ਟਰਾਂਸਪੋਰਟ, ਨਸ਼ਾ, ਭੂ ਅਤੇ ਸ਼ਰਾਬ ਮਾਫੀਆ ਚਲਾ ਕੇ ਹੁਣ ਕਾਂਗਰਸੀ ਮੰਤਰੀ ਅਤੇ ਨੇਤਾ ਸੱਚੇ ਹੋਣ ਦਾ ਨਾਟਕ ਕਰਕੇ ਆਮ ਲੋਕਾਂ ਨੂੰ ਮੂਰਖ ਬਣਾਉਣ ਦੇ ਯਤਨ ਕਰ ਰਹੇ ਹਨ । ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਅਤੇ ਉਨਾਂ ਨੂੰ ਬਚਾਉਣ ਵਾਲਿਆਂ ਖਲਿਾਫ ਆਵਾਜ ਚੁੱਕਦੀ ਆਈ ਹੈ ਪ੍ਰੰਤੂ ਹੁਣ ਸੱਚੇ ਬਣ ਰਹੇ ਕਾਂਗਰਸੀ ਮੰਤਰੀਆਂ ਅਤੇ ਆਗੂਆਂ ਨੇ ਕਦੇ ਵੀ ਆਮ ਆਦਮੀ ਪਾਰਟੀ ਦਾ ਇਸ ਮੁੱਦੇ ਉੱਤੇ ਸਾਥ ਨਹੀਂ ਦਿੱਤਾ। 
ਕਾਂਗਰਸੀ ਮੰਤਰੀਆਂ ਉੱਤੇ ਵਰਦਿਆਂ ਚੀਮਾ ਨੇ ਕਿਹਾ ਕਿ ਉਹ ਦੱਸਣ ਕਿ ਹੁਣ ਤਕ ਉਨਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇਨਸਾਫ ਪ੍ਰਾਪਤ ਕਰਨ ਲਈ ਅਖਬਾਰੀ ਬਿਆਨਬਾਜੀ ਤੋਂ ਬਿਨਾਂ ਮੁੱਖ ਮੰਤਰੀ ਉੱਤੇ ਹੋਰ ਕਿਹੜਾ ਦਬਾਅ ਬਣਾਇਆ ਹੈ। ਉਨਾਂ ਕਿਹਾ ਕਿ ਵਿਧਾਨ ਸਭਾ ਦੀ ਕਾਰਵਾਈ ਦੇ ਦੌਰਾਨ ਹੀ ਮੰਤਰੀ ਸੁੱਖੀ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਆਪਣੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਸੋਂ ਇਨਸਾਫ਼ ਦੀ ਮੰਗ ਲਈ ਝੋਲੀਆਂ ਅੱਡਣ ਦਾ ਨਾਟਕ ਕਰ ਚੁੱਕੇ ਹਨ ਪ੍ਰੰਤੂ ਬਾਹਰ ਆ ਕੇ ਉਹ ਫਿਰ ਉਸੇ ਸਰਕਾਰ ਦਾ ਹਿੱਸਾ ਬਣ ਕੇ ਕਾਰਜ ਕਰਦੇ ਰਹੇ। ਉਨਾਂ ਕਿਹਾ ਕਿ ਇਹੀ ਮੰਤਰੀ ਬਰਗਾੜੀ ਮੋਰਚੇ ਵਿਚ ਜਾ ਕੇ ਇਨਸਾਫ ਦਾ ਵਾਅਦਾ ਕਰਕੇ ਆਏ ਸਨ ਪ੍ਰੰਤੂ ਵਾਪਸ ਚੰਡੀਗੜ ਆ ਕੇ ਕੈਪਟਨ ਦੀ ਵਜ਼ਾਰਤ ਦਾ ਆਨੰਦ ਲੈਂਦਿਆਂ ਸਾਰੇ ਵਾਅਦਿਆਂ ਨੂੰ ਭੁੱਲ ਗਏ। ਉਨਾਂ ਕਿਹਾ ਕਿ ਜਦੋਂ ਵਜ਼ੀਰਾਂ ਦਾ ਹੀ ਆਪਣੀ ਕੈਬਨਿਟ ਵਿੱਚੋਂ ਵਿਸ਼ਵਾਸ ਉੱਠ ਗਿਆ ਤਾਂ ਅਜਿਹੀ ਹਾਲਤ ਵਿੱਚ ਕਿਸੇ ਵੀ ਸਰਕਾਰ ਨੂੰ ਸੱਤਾ ਚ ਰਹਿਣ ਦਾ ਕੋਈ ਹੱਕ ਨਹੀਂ ਰਹਿ ਜਾਂਦਾ।   
ਚੀਮਾ ਨੇ ਯਾਦ ਦਿਵਾਉਦਿਆਂ ਕਿਹਾ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲ ਮੂੰਹ ਕਰਕੇ ਸ਼੍ਰੀ ਗੁਟਕਾ ਸਾਹਿਬ ਹੱਥ ਵਿਚ ਫੜ ਕੇ ਝੂਠੀ ਸਹੁੰ ਖਾ ਰਹੇ ਸਨ ਤਾਂ ਇਨਾਂ ਵਿੱਚੋਂ ਕਈ ਮੰਤਰੀ ਸਟੇਜ ਉੱਤੇ ਖੜ ਕੇ ਕੈਪਟਨ ਅਮਰਿੰਦਰ ਸਿੰਘ ਦਾ ਸਾਥ ਦੇ ਰਹੇ ਸਨ। ਉਨਾਂ ਕਿਹਾ ਕਿ ਅਸਲ ਵਿੱਚ ਅਕਾਲੀ-ਕਾਂਗਰਸੀ ਮਿਲੇ ਹੋਏ ਹਨ ਅਤੇ ਪਿਛਲੇ 70 ਸਾਲ ਤੋਂ ਇਸੇ ਤਰਾਂ ਹੀ ਪੰਜਾਬ ਦੇ ਲੋਕਾਂ ਨੂੰ ਅਲੱਗ ਅਲੱਗ ਗੱਲਾ ਵਿੱਚ ਉਲਝਾ ਕੇ ਅਸਲ ਮੁੱਦਿਆਂ ਤੋਂ ਭਟਕਾ ਕੇ ਸੱਤਾ ਪ੍ਰਾਪਤ ਕਰਦੇ ਰਹੇ ਹਨ। ਉਨਾਂ ਕਿਹਾ ਕਿ ਅਕਾਲੀਆਂ ਕਾਂਗਰਸੀਆਂ ਦੀ ਮਿਲੀਭੁਗਤ ਕਾਰਨ ਹੀ ਆਜ਼ਾਦੀ ਤੋਂ 70 ਸਾਲ ਬਾਅਦ ਵੀ ਪੰਜਾਬ ਦੇ ਲੋਕ ਕਿਸੇ ਵੀ ਪ੍ਰਕਾਰ ਦਾ ਇਨਸਾਫ ਲੈਣ ਵਿਚ ਨਾਕਾਮਯਾਬ ਸਿੱਧ ਹੋਏ ਹਨ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਜਾਗਰੂਕ ਹੋ ਚੁੱਕੇ ਹਨ ਅਤੇ ਆਪਣੇ ਗੁਰੂ ਦੀ ਬੇਅਦਬੀ ਲਈ ਜ਼ਿੰਮੇਵਾਰ ਆਗੂਆਂ ਅਤੇ ਉਨਾਂ ਨੂੰ ਬਚਾਉਣ ਵਾਲਿਆਂ ਨੂੰ ਮੂੰਹ ਤੋੜ ਜਵਾਬ ਦੇਣਗੇ। 
ਕਾਂਗਰਸ ਦੇ ਵਿਧਾਇਕਾਂ ਦੁਆਰਾ ਕੈਪਟਨ ਅਮਰਿੰਦਰ ਸਿੰਘ ਉੱਤੇ ਚੁੱਕੇ ਜਾ ਰਹੇ ਸਵਾਲਾਂ ਬਾਰੇ ਬੋਲਦਿਆਂ ਚੀਮਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਫੋਕੀਆਂ ਬਿਆਨਬਾਜ਼ੀਆਂ ਤੋਂ ਪ੍ਰੇਸਾਨ ਹੋ ਚੁੱਕੀ ਹੈ ਅਤੇ ਸਾਰਥਕ ਕਦਮ ਦੀ ਆਸ ਕਰ ਰਹੀ ਹੈ। ਉਨਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਅਤੇ ਪਰਗਟ ਸਿੰਘ ਭਾਵੇਂ ਆਪਣੀ ਸਰਕਾਰ ਦੇ ਖ਼ਿਲਾਫ਼ ਸਵਾਲ ਚੁੱਕ ਰਹੇ ਹਨ ਪ੍ਰੰਤੂ ਅਜੇ ਵੀ ਵਿਧਾਇਕ ਦੀ ਕੁਰਸੀ ਉੱਤੇ ਸੁਸ਼ੋਭਿਤ ਹਨ। ਉਨਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਅਤੇ ਪਰਗਟ ਸਿੰਘ ਨੂੰ ਤੁਰੰਤ ਇਸ ਮਾਫੀਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਦੋਸ਼ੀਆਂ ਨੂੰ ਬਚਾਉਣ ਵਾਲੀ ਸਰਕਾਰ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।       

Have something to say? Post your comment

 

More in Chandigarh

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਵਿਵਸਥਾ ਦਾ ਹਾਣੀ ਬਣਾਉਣ ਲਈ 3500 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰੀ ਦਰਜਾਬੰਦੀ ਵਿੱਚ ਸਿਖਰ 'ਤੇ ਆਉਣ ਤੋਂ ਬਾਅਦ ਪੰਜਾਬ ਨੇ ਸਿੱਖਿਆ ਕ੍ਰਾਂਤੀ 2.0 ਦੇ ਤਹਿਤ ਗਲੋਬਲ ਐਜੂਕੇਸ਼ਨ ਲੀਡਰਸ਼ਿਪ 'ਤੇ ਟਿਕਾਈ ਨਜ਼ਰ: ਹਰਜੋਤ ਸਿੰਘ ਬੈਂਸ ਵਿਸ਼ਵ ਬੈਂਕ ਨਾਲ ਇਹ ਭਾਈਵਾਲੀ ਪੰਜਾਬ ਦੇ ਸਿੱਖਿਆ ਸੁਧਾਰਾਂ ਦੀ ਅੰਤਰਰਾਸ਼ਟਰੀ ਮਾਨਤਾ ਦਾ ਪ੍ਰਤੱਖ ਪ੍ਰਮਾਣ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ •2025-26 ਵਿੱਚ ਖੇਤੀ ਮਸ਼ੀਨੀਕਰਨ ਲਈ 416 ਕਰੋੜ ਰੁਪਏ ਦੀ ਵਰਤੋਂ ਕੀਤੀ ਗਈ, ਵਿੱਤੀ ਸਾਲ 2026-27 ਲਈ 600 ਕਰੋੜ ਰੁਪਏ ਅਲਾਟ ਕੀਤੇ ਗਏ: ਗੁਰਮੀਤ ਸਿੰਘ ਖੁੱਡੀਆਂ •8800 ਕਰੋੜ ਰੁਪਏ ਦੇ ਬਕਾਇਆ ਆਰਡੀਐਫ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ: ਖੁੱਡੀਆਂ

ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਮੋਹਾਲੀ ਦੇ ਬੈਂਕਾਂ ਨੇ ਤੀਜੀ ਤਿਮਾਹੀ ਵਿੱਚ ਸਾਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦਾ 97% ਪ੍ਰਾਪਤ ਕੀਤਾ – ਏਡੀਸੀ (ਪੇਂਡੂ ਵਿਕਾਸ)

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਜਾਰੀ ਵਿਦਿਆਰਥਣਾਂ ਨੂੰ ਕੀਤਾ ਜਾ ਰਿਹੈ ਜਾਗਰੂਕ, ਸਕੂਲ ਮੁਖੀਆਂ ਨਾਲ ਬੈਠਕਾਂ ਸਿਹਤ ਵਿਭਾਗ ਵਲੋਂ ਕੁੜੀਆਂ ਨੂੰ ਐਚ.ਪੀ.ਵੀ. ਟੀਕਾਕਰਨ ਕਰਵਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ