Tuesday, September 16, 2025

Malwa

ਡਿਪਟੀ ਕਮਿਸ਼ਨਰ ਨੇ ਬਰਿਲੀਐਂਸ ਆਈਲੈਟਸ ਇੰਸਟੀਚਿਊਟ ਦਾ ਲਾਇਸੈਂਸ ਕੀਤਾ ਰੱਦ

February 19, 2025 06:30 PM
SehajTimes

ਫ਼ਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ-ਕਮ-ਲਾਇਸੈਂਸਿੰਗ ਅਥਾਰਟੀ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ 2012 (ਪੰਜਾਬ ਐਕਟ 2 ਆਫ 2013) ਦੇ ਸੈਕਸ਼ਨ 6 (1)(ਜੀ) ਤਹਿਤ ਮਿਲੀਆਂ ਸ਼ਕਤੀਆ ਦੀ ਵਰਤੋਂ ਕਰਦੇ ਹੋਏ ਮੈਸ. ਬਰਿਲੀਐਂਸ ਆਈਲੈਟਸ ਇੰਸਟੀਚਿਊਟ, ਬਾਈਪਾਸ ਰੋਡ, ਤਹਿਸੀਲ ਅਮਲੋਹ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ।

                ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੀ ਲਖਵਿੰਦਰ ਸਿੰਘ ਵਾਸੀ ਪਿੰਡ ਤੇ ਡਾਕਖਾਨਾ ਦਹੇੜੂ, ਤਹਿਸੀਲ ਖੰਨਾ, ਜ਼ਿਲ੍ਹਾ ਲੁਧਿਆਣਾ ਦਾ ਲਾਇਸੈਂਸ ਨੰਬਰ 45/ਐਮ.ਸੀ.-1, ਮਿਤੀ 22-10-2019 ਨੂੰ ਜਾਰੀ ਕੀਤਾ ਗਿਆ ਸੀ ਜੋ ਕਿ ਮਿਤੀ 21.10.2024 ਤੱਕ ਵੈਲਿਡ ਸੀ, ਜਿਸ ਦੀ ਮਿਆਦ ਖਤਮ ਹੋ ਚੁੱਕੀ ਹੈ। ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ ਤਹਿਤ ਲਾਇਸੈਂਸ ਦੀ ਮਿਆਦ ਖਤਮ ਹੋਣ ਤੋਂ ਦੋ (2) ਮਹੀਨੇ ਪਹਿਲਾਂ ਲਾਇਸੈਂਸ ਰੀਨਿਊ ਕਰਵਾਉਣ ਲਈ ਅਪਲਾਈ ਕਰਨਾ ਹੁੰਦਾ ਹੈ।

                ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ ਤਹਿਤ ਹੀ ਲਾਇਸੈਂਸ ਕੈਂਸਲ ਕਰਨ ਤੋਂ ਪਹਿਲਾਂ ਸ਼੍ਰੀ ਲਖਵਿੰਦਰ ਸਿੰਘ ਵਾਸੀ ਪਿੰਡ ਤੇ ਡਾਕਖਾਨਾ ਦਹੇੜੂ, ਤਹਿਸੀਲ ਖੰਨਾ, ਜ਼ਿਲ੍ਹਾ ਲੁਧਿਆਣਾ, ਜਿਸ ਦੇ ਨਾਮ ਤੇ ਲਾਇਸੈਂਸ ਜਾਰੀ ਕੀਤਾ ਗਿਆ ਸੀ, ਨੂੰ ਪੱਤਰ ਨੰ: 15288/ਫ.ਕ.1, ਮਿਤੀ 26.9.2024 ਰਾਹੀਂ ਇੱਕ ਹਫਤੇ ਦੇ ਅੰਦਰ-ਅੰਦਰ ਲਾਇਸੈਂਸ ਰੀਨਿਊ ਕਰਨ ਲਈ ਅਪਲਾਈ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ। ਪ੍ਰੰਤੂ ਲਗਭਗ ਚਾਰ ਮਹੀਨੇ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਲਾਇਸੈਂਸ ਰੀਨਿਊ ਕਰਨ ਲਈ ਦਰਖਾਸਤ ਪੇਸ਼ ਨਹੀਂ ਕੀਤੀ ਗਈ।

                ਇਸ ਲਈ ਡਾ. ਸੋਨਾ ਥਿੰਦ, ਡਿਪਟੀ ਕਮਿਸ਼ਨਰ-ਕਮ-ਲਾਇਸੈਂਸਿੰਗ ਅਥਾਰਟੀ, ਫਤਹਿਗੜ੍ਹ ਸਾਹਿਬ ਵੱਲੋਂ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ 2012 (ਪੰਜਾਬ ਐਕਟ 2 ਆਫ 2013) ਦੇ ਸੈਕਸ਼ਨ 6 (1)(ਜੀ) ਤਹਿਤ ਮਿਲੀਆਂ ਸ਼ਕਤੀਆ ਦੀ ਵਰਤੋਂ ਕਰਦੇ ਹੋਏ ਮੈਸ. ਬਰਿਲੀਐਂਸ ਆਈਲੈਟਸ ਇੰਸਟੀਚਿਊਟ ਦਾ ਲਾਇਸੈਂਸ ਨੰਬਰ 45/ਐਮ.ਸੀ.-1, ਮਿਤੀ 22-10-2019 ਰੱਦ ਕਰ ਦਿੱਤਾ ਗਿਆ ਹੈ।

                ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਿਕ ਕਿਸੇ ਵੀ ਕਿਸਮ ਦੀ, ਲਾਇਸੈਂਸੀ ਦੇ ਜਾਂ ਇਸ ਦੀ ਫਰਮ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਦਾ ਉਕਤ ਲਾਇਸੈਂਸੀ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦਾ ਵੀ ਜ਼ਿੰਮੇਵਾਰ ਹੋਵੇਗਾ।

 

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ