Saturday, November 01, 2025

Education

ਸਖੀ ਵਨ ਸਟਾਪ ਕੇਂਦਰ ਵੱਲੋਂ ਸਰਕਾਰੀ ਹਾਈ ਸਮਾਰਟ ਸਕੂਲ ਸਾਨੀਪੁਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ

February 20, 2025 01:50 PM
SehajTimes

ਫ਼ਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਖੀ ਵਨ ਸਟਾਪ ਸੈਂਟਰ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਪਿੰਡ ਸਾਨੀਪੁਰ ਦੇ ਸਰਕਾਰੀ ਹਾਈ ਸਮਾਰਟ ਸਕੂਲ ਵਿਖੇ ਪੁਲਿਸ ਫੈਸਲੀਟੇਟ ਅਫਸਰ ਸੁਮਨਜੀਤ ਕੌਰ ਦੇ ਸਹਿਯੋਗ ਨਾਲ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਪਿੰਡ ਦੀਆਂ ਮਗਨਰੇਗਾ ਵਰਕਰਾਂ ਨੂੰ ਸਖੀ ਵਨ ਸਟਾਪ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।

          ਇਸ ਮੌਕੇ ਸਖੀ ਵਨ ਸਟਾਪ ਸੈਂਟਰ ਦੀ ਇੰਚਾਰਜ ਰਜਨੀ ਬਾਲਾ ਨੇ ਲਿੰਗ ਅਧਾਰਤ ਹਿੰਸਾ ਤੋਂ ਪੀੜ੍ਹਤ ਮਹਿਲਾਵਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਸਖੀ ਵਨ ਸਟਾਪ ਸੈਂਟਰ ਦੇ ਉਦੇਸ਼ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ ਅਧੀਨ ਕਿਸੇ ਵੀ ਤਰ੍ਹਾਂ ਦੀ ਹਿੰਸਾ, ਜਿਵੇਂ ਕਿ ਘਰੇਲੂ ਹਿੰਸਾ, ਤੇਜਾਬੀ ਹਮਲਾ, ਬਲਾਤਕਾਰ, ਗੈਰ-ਮਨੁੱਖੀ ਤਸਕਰੀ, ਦਹੇਜ ਪੀੜਤ ਅਤੇ ਛੇੜਛਾੜ ਤੋਂ ਪੀੜਤ ਮਹਿਲਾਵਾਂ ਨੂੰ ਇੱਕ ਛੱਤ ਹੇਠਾਂ ਸੇਵਾਵਾਂ, ਜਿਵੇਂ ਕਿ ਪੁਲਿਸ ਸਹਾਇਤਾ, ਡਾਕਟਰੀ ਸਹਾਇਤਾ, ਮਾਨਸਿਕ-ਸਮਾਜਿਕ ਕਾਉਂਸਲਿੰਗ, ਮੁਫਤ ਕਾਨੂੰਨੀ ਸਹਾਇਤਾ/ਕਾਨੂੰਨੀ ਸਲਾਹ ਮਸ਼ਵਰਾ ਅਤੇ ਪੀੜਤ ਮਹਿਲਾ ਨੂੰ ਅਸਥਾਈ ਆਸਰਾ (ਵੱਧ ਤੋਂ ਵੱਧ 10 ਦਿਨਾਂ ਲਈ) ਪ੍ਰਦਾਨ ਕਰਨ ਲਈ ਸਖੀ ਵਨ ਸਟਾਪ ਸੈਂਟਰ ਦੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਾਗਰੂਕਤਾ ਕੈਂਪਾਂ ਦਾ ਉਦੇਸ਼ ਔਰਤਾਂ ਵਿਰੁੱਧ ਹਿੰਸਾ ਨੂੰ ਰੋਕਣ ਬਾਰੇ ਜਾਗਰੂਕਤਾ ਅਤੇ ਆਦਰ ਤੇ ਸੁਰੱਖਿਆ ਦਾ ਸੱਭਿਆਚਾਰ ਪੈਦਾ ਕਰਨਾ ਹੈ। ਮਹਿਲਾਵਾਂ ਨਾਲ ਹੋ ਰਹੀਆਂ ਘਰੇਲੂ ਹਿੰਸਾਵਾਂ ਨੂੰ ਰੋਕਣ ਲਈ ਇੱਕ ਚੰਗੇ ਗੁਆਢੀ ਵੱਲੋਂ ਨਿਭਾਈ ਜਾਣ ਵਾਲੀ ਭੂਮਿਕਾ ਬਾਰੇ ਵੀ ਚਰਚਾ ਕੀਤੀ ਗਈ।

ਇੰਚਾਰਜ ਰਜਨੀ ਬਾਲਾ ਨੇ ਦੱਸਿਆ ਗਿਆ ਕਿ ਇਹ ਸੈਂਟਰ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਖੋਲ੍ਹੇ ਗਏ ਹਨ। ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਇਹ ਸੈਂਟਰ ਸਿਵਲ ਹਸਪਤਾਲ, ਫਤਹਿਗੜ੍ਹ ਸਾਹਿਬ ਵਿਚ ਸਾਹਮਣੇ ਐਂਮਰਜੈਂਸੀ ਬਿਲਡਿੰਗ ਵਿਖੇ ਖੋਲ੍ਹਿਆ ਗਿਆ ਹੈ ਔਰਤਾਂ ਦੀ ਸਹਾਇਤਾ ਲਈ ਸੈਂਟਰ ਨਾਲ ਸੰਪਰਕ ਕਰਨ ਲਈ ਟੈਲੀਫੋਨ ਨੰ. 01763-233054, 9988100-415, 7710758976 ਵੀ ਮੁਹੱਈਆ ਕਰਵਾਏ ਗਏ। ਇਸ ਦੇ ਨਾਲ ਹੀ ਔਰਤਾਂ ਦੀ ਸੁਰੱਖਿਆ ਲਈ ਬਣੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਵਾਇਆ ਗਿਆ ਅਤੇ ਐਮਰਜੈਂਸੀ ਹੈਲਪ ਲਾਇਨ ਨੰ. 181, 112 ਤੇ 1098 ਬਾਰੇ ਵੀ ਜਾਣਕਾਰੀ ਦਿੱਤੀ ਗਈ ਕਿ ਇਹਨਾਂ ਨੰਬਰਾਂ ਤੇ ਹਿੰਸਾ ਸਬੰਧੀ ਕਿਸੇ ਵੀ ਸਮੇਂ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।

Have something to say? Post your comment

 

More in Education

ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਚੰਗੀ ਕਾਰਗੁਜ਼ਾਰੀ ਦਿਖਾਈ 

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਯੋਤੀ ਸ਼ਰਮਾ ਨੇ ਸੰਗੀਤ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲਿ਼ਆ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 29 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

IISER ਮੋਹਾਲੀ ਵੱਲੋਂ ਆਪਣਾ 19ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਨੇ ਮਨਾਇਆ 58ਵਾਂ ਸਥਾਪਨਾ ਦਿਵਸ

ਪੰਜਾਬ ਦੀਆਂ ਚਾਰ ਸਰਕਾਰੀ ਯੂਨੀਵਰਸਿਟੀਆਂ ਤੋਂ ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ