Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਰੁਪਿੰਦਰ ਸਿੰਘ ਹੈਪੀ

February 20, 2025 03:52 PM
SehajTimes

ਬਸੀ ਪਠਾਣਾਂ : ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਸੀ ਪਠਾਣਾਂ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਵਾਰਡ ਨੰਬਰ 8 ਤੇ 9 ਵਿੱਚ ਇੰਟਰਲਾਕ ਟਾਇਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 8 ਤੇ 9 ਵਿੱਚ ਇੰਟਰਲਾਕ ਟਾਇਲਾਂ ਲਗਾਉਣ ਤੇ 14 ਲੱਖ ਰੁਪਏ ਖਰਚੇ ਜਾਣਗੇ ਅਤੇ ਸ਼ਹਿਰ ਦੀਆਂ 29 ਹੋਰ ਗਲੀਆਂ ਵਿੱਚ ਛੇਤੀ ਹੀ ਇੰਟਰਲਾਕ ਟਾਇਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਜਿਥੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰੇਗਾ ਉਥੇ ਹੀ ਸ਼ਹਿਰ ਦੇ ਵਿਕਾਸ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਵੇਗਾ।

                ਵਿਧਾਇਕ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕੀਤੀ ਜਾਵੇ ਤਾਂ ਜੋ ਕੰਮ ਦੇ ਮਿਆਰ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਬੰਧਤ ਠੇਕੇਦਾਰ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਕੰਮ ਕਰਨ ਸਮੇਂ ਮਿਆਰੀ ਸਮਾਨ ਹੀ ਵਰਤਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਵੱਡੇ ਪੱਧਰ 'ਤੇ ਫੈਸਲੇ ਕੀਤੇ ਜਾ ਰਹੇ ਹਨ ਅਤੇ ਇਤਿਹਾਸ ਗਵਾਹ ਹੈ ਕਿ ਜੋ ਕੰਮ ਮੌਜੂਦਾ ਸਰਕਾਰ ਵੱਲੋਂ ਕੀਤੇ ਗਏ ਹਨ, ਉਹ ਪਹਿਲਾਂ ਕਿਸੇ ਵੀ ਸਰਕਾਰ ਵੱਲੋਂ ਨਹੀਂ ਕਰਵਾਏ ਗਏ।

                ਵਿਧਾਇਕ ਨੇ ਬਸੀ ਪਠਾਣਾਂ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਰੁਕਾਵਟ ਆਉਣ ਸਬੰਧੀ ਕਿਹਾ ਕਿ ਨਗਰ ਕੌਂਸਲ ਬਸੀ ਪਠਾਣਾਂ ਦੀਆਂ ਮੀਟਿੰਗਾਂ ਹੀ ਨਹੀਂ ਬੁਲਾਈਆਂ ਜਾ ਰਹੀਆਂ, ਜਿਸ ਕਾਰਨ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਖੜੌਤ ਆ ਗਈ ਹੈ।

ਇਸ ਮੌਕੇ ਕੌਂਸਲਰ ਰਾਜ ਪੁਰੀ, ਆਮ ਆਦਮੀ ਪਾਰਟੀ ਦੇ ਖੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਮਿੰਟੂ, ਜ਼ਿਲ੍ਹਾ ਸ਼ੋਸ਼ਲ ਮੀਡੀਆ ਇੰਚਾਰਜ ਇੰਦਰਜੀਤ ਸਿੰਘ ਇੰਦਰੀ, ਹਰਪ੍ਰੀਤ ਧੀਮਾਨ, ਇੰਦਰਵੀਰ ਸਿੰਘ ਚੱਢਾ ਬਲਾਕ ਪ੍ਰਧਾਨ, ਪ੍ਰੀਤੀ ਅਰੋੜਾ, ਰਿੰਕੂ ਬਾਜਵਾ, ਸੁੱਖੀ ਬੈਦਬਾਨ, ਸ਼ੋਸ਼ਲ ਮੀਡੀਆ ਇੰਚਾਰਜ ਸੋਨੀਆ ਵਰਮਾ, ਸੁਰਿੰਦਰ ਕੌਰ, ਕਮਲਦੀਪ ਕੌਰ, ਅਰਵਿੰਦਰ ਕੌਰ ਕੌਂਸਲਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰੀ ਪਤਵੰਤੇ ਹਾਜ਼ਰ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ