Monday, September 21, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Majha

10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਦਾ ਮਾਮਲਾ: ਪੰਜਾਬ ਪੁਲਿਸ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਗ੍ਰਿਫ਼ਤਾਰ

February 20, 2025 06:07 PM
SehajTimes

3 ਕਿਲੋ ਹੈਰੋਇਨ ਦੀ ਹੋਰ ਬਰਾਮਦਗੀ ਨਾਲ, ਇਸ ਮਾਮਲੇ ਵਿੱਚ ਕੁੱਲ ਬਰਾਮਦਗੀ 13 ਕਿਲੋਗ੍ਰਾਮ ਤੱਕ ਪਹੁੰਚੀ: ਡੀਜੀਪੀ ਗੌਰਵ ਯਾਦਵ

ਇਸ ਨਸ਼ਾ ਤਸਕਰੀ ਰੈਕੇਟ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਲਈ ਹੋਰ ਜਾਂਚ ਜਾਰੀ

ਅੰਮ੍ਰਿਤਸਰ : ਪੰਜਾਬ ਪੁਲਿਸ ਵੱਲੋਂ 10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨਾਲ ਇਸ ਮਾਮਲੇ ਵਿੱਚ ਕੁੱਲ ਬਰਾਮਦੀ 13 ਕਿਲੋਗ੍ਰਾਮ ਹੋ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਮੇਨ ਬਾਜ਼ਾਰ, ਅਟਾਰੀ, ਅੰਮ੍ਰਿਤਸਰ ਵਜੋਂ ਹੋਈ ਹੈ।

ਇਹ ਸਫ਼ਲਤਾ ਪੰਜਾਬ ਪੁਲਿਸ ਵੱਲੋਂ 10 ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਹਰਮਨਦੀਪ ਸਿੰਘ ਵਾਸੀ ਪਿੰਡ ਘੁੰਮਣਪੁਰਾ, ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕਰਨ ਤੋਂ ਇੱਕ ਦਿਨ ਬਾਅਦ ਪ੍ਰਾਪਤ ਹੋਈ ਹੈ। ਦੱਸਣਯੋਗ ਹੈ ਕਿ ਇਹ ਨਸ਼ਾ ਤਸਕਰ ਲਗਾਤਾਰ ਪਾਕਿਸਤਾਨ ਅਧਾਰਿਤ ਤਸਕਰ ਚਾਚਾ ਬਾਵਾ ਜੋ ਡਰੋਨ ਰਾਹੀਂ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਭੇਜ ਰਿਹਾ ਸੀ, ਦੇ ਸੰਪਰਕ ਵਿੱਚ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਹਰਮਨਦੀਪ ਦੇ ਖੁਲਾਸੇ ਜਿਸ ਵਿੱਚ ਉਸਨੇ ਦੱਸਿਆ ਸੀ ਕਿ ਉਸ ਨੇ ਸੋਮਵਾਰ ਨੂੰ 3 ਕਿਲੋ ਹੈਰੋਇਨ - ਜੋ ਪਾਕਿਸਤਾਨ ਤੋਂ ਹਾਲ ਹੀ ਵਿੱਚ ਤਸਕਰੀ ਕੀਤੀ ਗਈ ਖੇਪ ਦਾ ਹਿੱਸਾ ਸੀ - ਆਪਣੇ ਸਾਥੀ ਲਵਪ੍ਰੀਤ ਸਿੰਘ ਨੂੰ ਸੌਂਪੀ ਸੀ, ਉਪਰੰਤ ਪੁਲਿਸ ਟੀਮਾਂ ਨੇ ਲਵਪ੍ਰੀਤ ਸਿੰਘ ਨੂੰ ਵੀ ਇਸ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ।

ਉਨ੍ਹਾਂ ਕਿਹਾ ਕਿ ਮੁਲਜ਼ਮ ਲਵਪ੍ਰੀਤ ਦਾ ਪਤਾ ਲਗਾਉਣ ਲਈ ਸੀਆਈ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਟੀਮ ਬਣਾਈ ਗਈ ਅਤੇ ਟੀਮ ਨੇ ਉਸ ਨੂੰ ਅੰਮ੍ਰਿਤਸਰ ਦੇ ਅੰਮ੍ਰਿਤਸਰ-ਅਟਾਰੀ ਜੀਟੀ ਰੋਡ 'ਤੇ ਸਥਿਤ ਬੱਸ ਸਟਾਪ ਖਾਸਾ ਤੋਂ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਤਲਾਸ਼ੀ ਦੌਰਾਨ, ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ।

ਡੀਜੀਪੀ ਨੇ ਦੱਸਿਆ ਕਿ ਬਰਾਮਦ ਕੀਤੀ ਗਈ ਹੈਰੋਇਨ ਪਾਕਿਸਤਾਨ ਤੋਂ ਤਸਕਰੀ ਕੀਤੀ ਗਈ ਇੱਕ ਵੱਡੀ ਖੇਪ ਦਾ ਹਿੱਸਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਨਸ਼ਾ ਤਸਕਰੀ ਰੈਕੇਟ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।

ਇਸ ਸਬੰਧੀ ਐਫਆਈਆਰ ਨੰਬਰ 8 ਮਿਤੀ 18.02.2025 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਪਹਿਲਾਂ ਹੀ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ।

Have something to say? Post your comment

 

More in Majha

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਤਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਫੈਸ਼ਨ ਡੀਜਾਇਨਿੰਗ ਵਿਭਾਗ ਵੱਲੋਂ ਇਕ ਦਿਨਾ ਵਰਕਸ਼ਾਪ ਦਾ ਆਯੋਜਨ

ਸੈਂਕੜੇ ਕਿਸਾਨਾਂ ਮਜਦੂਰਾਂ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਨੂੰ ਦਿੱਤਾ ਮੰਗ ਪੱਤਰ

ਕੌਮੀ ਸ਼ਹੀਦ ਭਾਈ ਬੱਬਰ ਦਾ ਸ਼ਹੀਦੀ ਦਿਹਾੜਾ ਮਨਾਇਆ

ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ

ਐਸ.ਆਰ. ਸਰਕਾਰੀ ਕਾਲਜ ਫਾਰ ਵੂਮੈਨ ਵਿਖੇ 'ਨਈ ਰੋਸ਼ਨੀ ਸਕੀਮ' ਤਹਿਤ ਜਾਗਰੂਕਤਾ ਸਮਾਗਮ ਆਯੋਜਿਤ