Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਉਦਯੋਗ ਮੰਤਰੀ ਸੌਂਦ ਵੱਲੋਂ ਪੰਜਾਬ ਦੇ ਵਪਾਰ ਨੂੰ ਕੌਮਾਂਤਰੀ ਨਕਸ਼ੇ 'ਤੇ ਲਿਆਉਣ ਲਈ ਸੂਬੇ ਦੇ ਨਾਮੀਂ ਸਨਅਤਕਾਰਾਂ ਅਤੇ ਉੱਦਮੀਆਂ ਨਾਲ ਮੀਟਿੰਗ

February 20, 2025 07:23 PM
SehajTimes

ਉਦਯੋਗਪਤੀਆਂ ਵੱਲੋਂ ਬੇਹਤਰ ਮਾਰਕੀਟਿੰਗ ਅਤੇ ਵਿਸ਼ਵ ਪੱਧਰੀ ਨੁਮਾਇਸ਼ ਕੇਂਦਰ ਖੋਲ੍ਹਣ 'ਤੇ ਜ਼ੋਰ

ਚੰਡੀਗੜ੍ਹ : ਪੰਜਾਬ ਦੇ ਉਦਯੋਗ ਤੇ ਵਣਜ ਅਤੇ ਪੂੰਜੀ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨਿਵੇਕਲੀ ਪਹਿਲ ਕਰਦਿਆਂ ਵੱਖ-ਵੱਖ ਖੇਤਰਾਂ ਦੇ ਉਦਯੋਗਪਤੀਆਂ ਅਤੇ ਉੱਦਮੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਦਯੋਗਪਤੀਆਂ ਅਤੇ ਉੱਦਮੀਆਂ ਨਾਲ ਇਸ ਗੱਲ ਉੱਤੇ ਸਲਾਹ ਮਸ਼ਵਰਾ ਕੀਤਾ ਗਿਆ ਕਿ ਪੰਜਾਬ ਦੇ ਵਪਾਰ ਅਤੇ ਪੰਜਾਬ ਵਿੱਚ ਬਣਨ ਵਾਲੇ ਖਾਸ ਉਤਪਾਦਾਂ ਨੂੰ ਕਿਸ ਤਰ੍ਹਾਂ ਕੌਮਾਂਤਰੀ ਨਕਸ਼ੇ 'ਤੇ ਲਿਆਂਦਾ ਜਾ ਸਕਦਾ ਹੈ।

ਉਦਯੋਗ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਉਦਯੋਗਾਂ ਦੀ ਤਰੱਕੀ ਤੇ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਰਕਾਰ ਤੇਜ਼ੀ ਨਾਲ ਸਾਰਥਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਨਅਤੀ ਫੈਡਰੇਸ਼ਨਾਂ, ਚੈਂਬਰਾਂ, ਉੱਦਮੀਆਂ ਤੇ ਉਦਯੋਗਪਤੀਆਂ ਨੂੰ ਖੁਦ ਬੁਲਾ ਕੇ ਵਪਾਰਾਂ ਦੀ ਉੱਨਤੀ ਲਈ ਵਪਾਰੀਆਂ ਤੇ ਉੱਦਮੀਆਂ ਦੇ ਵਿਚਾਰ ਨੋਟ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਤਾਂ ਹੀ ਸੰਭਵ ਹੈ ਜੇਕਰ ਇੱਥੋਂ ਦੇ ਉਦਯੋਗ ਤੇ ਵਪਾਰ ਪ੍ਰਫੁੱਲਤ ਹੋਣਗੇ। ਉਨ੍ਹਾਂ ਕਿਹਾ ਕਿ ਅਜਿਹੇ ਬਹੁਤ ਸਾਰੇ ਉਤਪਾਦ ਪੰਜਾਬ ਵਿੱਚ ਬਣਾਏ ਜਾਂਦੇ ਹਨ ਜਿਨ੍ਹਾਂ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ਉੱਤੇ ਖਾਸ ਪਹਿਚਾਣ ਮਿਲ ਸਕਦੀ ਹੈ। ਪੰਜਾਬ ਦੀ ਫੁਲਕਾਰੀ, ਪੰਜਾਬੀ ਜੁੱਤੀ, ਸਾਈਕਲ ਉਦਯੋਗ, ਕਈ ਖਾਣੇ ਆਦਿ ਦੀ ਚੰਗੀ ਤਰ੍ਹਾਂ ਮਾਰਕੀਟਿੰਗ ਕਰਕੇ ਵਿਸ਼ਵ ਪੱਧਰ ਉੱਤੇ ਵਪਾਰ ਵਧਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਉਦਯੋਗਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਸਨਅਤਕਾਰਾਂ ਦੀ ਹਰ ਪੱਖੋਂ ਮਦਦ ਕਰਨ ਲਈ ਤਿਆਰ ਹੈ।

ਇਸ ਮੌਕੇ ਉਦਯੋਗਪਤੀਆਂ ਨੇ ਸਥਾਨਕ ਵਪਾਰਾਂ ਤੇ ਉਤਪਾਦਾਂ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ਉੱਤੇ ਪਹੁੰਚਾਉਣ ਲਈ ਕੋਈ ਠੋਸ ਨੀਤੀ ਬਣਾਉਣ ਦੀ ਲੋੜ ਉੱਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਬੇਹਤਰ ਮਾਰਕੀਟਿੰਗ ਅਤੇ ਵਿਸ਼ਵ ਪੱਧਰੀ ਨੁਮਾਇਸ਼ ਕੇਂਦਰ ਖੋਲ੍ਹਣ ਨਾਲ ਪੰਜਾਬ ਦੇ ਉਤਪਾਦਾਂ ਨੂੰ ਕੌਮਾਂਤਰੀ ਪੱਧਰ ਉੱਤੇ ਪਹੁੰਚਦਾ ਕੀਤਾ ਜਾ ਸਕਦਾ ਹੈ। ਆਨਲਾਈਨ ਵਿਕਰੀ ਉੱਤੇ ਵੀ ਜ਼ੋਰ ਦਿੱਤਾ ਗਿਆ। ਉਦਯੋਗਾਂ ਦੀ ਪ੍ਰਫੁੱਲਤਾ ਲਈ ਇਸ ਮੌਕੇ ਹੋਰ ਵੀ ਬਹੁਤ ਸਾਰੇ ਸੁਝਾਅ ਦਿੱਤੇ ਗਏ। ਉਦਯੋਗ ਮੰਤਰੀ ਨੇ ਖੁਦ ਸਾਰੀਆਂ ਸਲਾਹਾਂ ਨੋਟ ਕੀਤੀਆਂ ਅਤੇ ਇਨ੍ਹਾਂ ਬਾਰੇ ਮੁੱਖ ਮੰਤਰੀ ਅਤੇ ਸਬੰਧਤ ਵਿਭਾਗਾਂ ਨਾਲ ਵਿਚਾਰ ਕੇ ਸਾਰਥਕ ਸਿੱਟੇ ਦੇਣ ਦਾ ਭਰੋਸਾ ਦਿੱਤਾ।

ਮੀਟਿੰਗ ਵਿੱਚ ਉਦਯੋਗ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਇਨਵੈਸਟ ਪੰਜਾਬ ਦੇ ਸੀਈਓ ਅਮਿਤ ਢਾਕਾ, ਪੀਐਸਆਈਈਸੀ ਦੇ ਐਮਡੀ ਵਰਿੰਦਰ ਕੁਮਾਰ ਸ਼ਰਮਾ, ਪੰਜਾਬ ਵਿਕਾਸ ਕਮਿਸ਼ਨ ਦੇ ਵਾਈਸ ਚੇਅਰਪਰਸਨ ਸੀਮਾ ਬਾਂਸਲ ਤੇ ਮੈਂਬਰ ਵੈਭਵ ਮਹੇਸ਼ਵਰੀ, ਉਦਯੋਗ ਵਿਭਾਗ ਦੇ ਹੋਰ ਉੱਚ ਅਧਿਕਾਰੀ ਅਤੇ ਵੱਖ-ਵੱਖ ਸਨਅਤੀ ਫੈਡਰੇਸ਼ਨਾਂ, ਚੈਂਬਰਾਂ ਦੇ ਨੁਮਾਇੰਦੇ ਅਤੇ ਨਾਮੀਂ ਉਦਯੋਗਪਤੀ ਹਾਜ਼ਰ ਸਨ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਅਤੇ ਸਫਾਈ ਸੁਵਿਧਾਵਾਂ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026 ਦੌਰਾਨ ਆਈਟੀ ਅਤੇ ਆਈਟੀਈਐਸ ਖੇਤਰ ਨੂੰ ਮਿਲਿਆ ਭਰਪੂਰ ਹੁੰਗਾਰਾ

ਲਾਈਟ, ਕੈਮਰਾ, ਐਕਸ਼ਨ: ਪੰਜਾਬ ਦੀ ਸਿਲਵਰ ਸਕਰੀਨ ਦੇ ਸੁਪਨੇ ਨਵੀਂ ਫਿਲਮ ਨੀਤੀ ਨਾਲ ਉਡਾਣ ਭਰਨ ਲਈ ਤਿਆਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਫਰਨੀਚਰ ਅਤੇ ਪਲਾਈ ਉਦਯੋਗ 'ਤੇ ਸੈਸ਼ਨ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ :ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ