Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮਾਨ ਸਰਕਾਰ ਵਿਧਾਨ ਸਭਾ ਵਿੱਚ ਰੱਦ ਕਰੇ ਨਵਾਂ ਖੇਤੀ ਖਰੜਾ : ਕਾਲਾਝਾੜ 

February 21, 2025 05:57 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾਈ ਸਕੱਤਰ ਜਗਤਾਰ ਸਿੰਘ ਕਾਲਾਝਾੜ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਕੇਂਦਰ ਸਰਕਾਰ ਵੱਲੋਂ ਭੇਜਿਆ ਖੇਤੀ ਖਰੜਾ ਵਿਧਾਨ ਸਭਾ ਵਿੱਚ ਰੱਦ ਕਰੇ। ਉਨ੍ਹਾਂ ਆਖਿਆ ਕਿ ਮਾਨ ਸਰਕਾਰ ਨੇ ਜਥੇਬੰਦੀਆਂ ਦੇ ਦਬਾਅ ਹੇਠ ਖੇਤੀ ਡਰਾਫਟ ਰੱਦ ਕਰਨ ਬਾਰੇ ਜ਼ੁਬਾਨੀ ਕਿਹਾ ਹੈ ਉਹ ਕੋਈ ਮਾਅਨੇ ਨਹੀਂ ਰੱਖਦਾ। ਸ਼ੁੱਕਰਵਾਰ ਨੂੰ ਸੁਨਾਮ ਵਿਖੇ ਗੁਰਦੁਆਰਾ ਸੱਚਖੰਡ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਭੇਜਿਆ ਖੇਤੀ ਖਰੜਾ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਕੋਠੀ ਅੱਗੇ ਪੰਜ ਮਾਰਚ ਨੂੰ ਪੱਕਾ ਮੋਰਚਾ ਲਾਇਆ ਜਾ ਰਿਹਾ ਹੈ ਤਾਂ ਜੋ ਕਿਸਾਨੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨ ਵਿਰੋਧੀ ਖੇਤੀ ਖਰੜਾ ਕਿਸਾਨੀ ਦੇ ਨਾਲ ਹੋਰ ਕਾਰੋਬਾਰਾਂ ਨੂੰ ਵੀ ਤਬਾਹ ਕਰਨ ਵਾਲਾ ਹੈ। ਇਸ ਲਈ ਖੇਤੀਬਾੜੀ ਏਜੰਡੇ ਅਤੇ ਜਮੀਨਾਂ ਦੇ ਮਾਲਕੀ ਹੱਕ ਲੈਣ ਲਈ ਸੰਯੁਕਤ ਮੋਰਚੇ ਦੇ ਸੱਦੇ ਤਹਿਤ ਪੰਜ ਮਾਰਚ ਨੂੰ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਇਆ ਜਾ ਰਿਹਾ ਇਸ ਮੋਰਚੇ ਨੂੰ ਲੈਕੇ ਆਉਣ ਵਾਲੇ ਦਿਨਾਂ ਵਿੱਚ ਜੰਗੀ ਪੱਧਰ ਤੇ ਪਿੰਡਾਂ ਵਿੱਚ ਰੈਲੀਆਂ ਸਮੇਤ ਔਰਤਾਂ ਅਤੇ ਨੌਜਵਾਨਾਂ ਦੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ ਜਿੰਨਾ ਚਿਰ ਪੰਜਾਬ ਸਰਕਾਰ ਇਹਨਾਂ ਮੰਗਾਂ ਨੂੰ ਲਾਗੂ ਨਹੀਂ ਕਰਦੀ ਇਸ ਮੰਗ ਦੇ ਵਿੱਚ ਮੁੱਖ ਮੰਗ ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮਾਫ ਕਰਨ ਦੀ ਵੀ ਹੈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਕਿਹਾ ਕਿ ਜ਼ਿਲਾ ਸੰਗਰੂਰ ਵੱਲੋਂ ਇਸ ਪੱਕੇ ਮੋਰਚੇ ਵਿੱਚ ਵੱਡੇ ਕਾਫਲੇ ਬੰਨਕੇ ਲਗਾਤਾਰ ਜਾਂਦੇ ਰਹਿਣਗੇ। ਇਸ ਮੌਕੇ ਬਹਾਲ ਸਿੰਘ ਢੀਡਸਾ, ਦਰਸ਼ਨ ਸਿੰਘ ਚੰਗਾਲੀ ਵਾਲਾ,  ਰਾਮਸਰਨ ਸਿੰਘ ਉਗਰਾਹਾਂ, ਸੁਖਪਾਲ ਮਾਣਕ ਕਣਕਵਾਲ, ਕਰਨੈਲ ਸਿੰਘ ਗਨੌਟਾ, ਰਿੰਕੂ ਮੂਨਕ, ਰੋਸ਼ਨ ਮੂਨਕ, ਮਨਜੀਤ ਸਿੰਘ ਜਹਾਂਗੀਰ, ਅਜੈਬ ਸਿੰਘ ਲੱਖੇਵਾਲ, ਬਲਵਿੰਦਰ ਸਿੰਘ ਘਨੌੜ, ਰਣਜੀਤ ਸਿੰਘ ਲੋਂਗੋਵਾਲ ,ਕਰਮਜੀਤ ਸਿੰਘ ਮੰਗਵਾਲ, ਭਰਭੂਰ ਸਿੰਘ ਮੌੜਾਂ ਆਦਿ ਹਾਜ਼ਰ ਸਨ।

Have something to say? Post your comment

 

More in Malwa

ਡਾ. ਚੰਦਾ ਸਿੰਘ ਮਰਵਾਹ ਸਕੂਲ ਨੇ ਵਜ਼ੀਫਾ ਪ੍ਰੀਖਿਆ ’ਚ ਪੰਜਾਬ ਭਰ ’ਚੋਂ ਪਹਿਲਾ ਸਥਾਨ ਕੀਤਾ ਹਾਸਲ

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ 

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ