Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

'ਆਪ' ਸਰਕਾਰ ਦੇ ਰਾਜ ਵਿੱਚ ਢਹਿ-ਢੇਰੀ ਹੋਇਆ ਪੰਜਾਬ ਦਾ ਸਿਹਤ ਵਿਭਾਗ: ਬਲਬੀਰ ਸਿੱਧੂ

February 21, 2025 06:02 PM
SehajTimes

ਹਸਪਤਾਲਾਂ ਵਿੱਚ ਵੱਧ ਰਹੀਆਂ ਚੋਰੀਆਂ 'ਆਪ' ਸਰਕਾਰ ਦੀ ਨਾਕਾਮਯਾਬੀ ਨੂੰ ਦਰਸਾ ਰਹੀਆਂ ਹਨ: ਸਿੱਧੂ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਬਲਬੀਰ ਸਿੰਘ ਸਿੱਧੂ ਨੇ ਆਪ ਸਰਕਾਰ ਦੀਆਂ ਸਿਹਤ ਵਿਭਾਗ ਨੂੰ ਲੈ ਕੇ ਖੋਖਲੀਆਂ ਨੀਤੀਆਂ ਦਾ ਪਰਦਾਫਾਸ਼ ਕੀਤਾ। ਉਨ੍ਹਾਂ ਨੇ ਕਿਹਾ ਕਿ ਮੋਹਾਲੀ ਦੇ ਸੈਕਟਰ-79 ਵਿੱਚ ਸਥਿਤ ਸੈਂਟਰ ਆਫ਼ ਐਕਸੀਲੈਂਸ ਫਾਰ ਔਟਿਜ਼ਮ ਐਂਡ ਨਿਉਰੋਂ ਡਿਵੈਲਪਮੈਂਟ ਡਿਸਆਰਡਰ ਇਮਾਰਤ ਜੋ ਕਿ ਉਨ੍ਹਾਂ ਦੀ ਸਰਕਾਰ ਵਲੋਂ ਬਣਾਈ ਗਈ ਸੀ, ਉਹ ਇਮਾਰਤ ਹੁਣ ਆਪ ਸਰਕਾਰ ਦੇ ਹੇਠਾਂ ਖੰਡਰ ਵਿੱਚ ਬਦਲ ਰਹੀ ਹੈ।

ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਨੇ ਕਿਹਾ," ਪੰਜਾਬ ਦੇ ਸਿਹਤ ਵਿਭਾਗ ਦੀ ਸਥਿਤੀ ਢਹਿ-ਢੇਰੀ ਹੁੰਦੀ ਜਾ ਰਹੀ ਹੈ, ਹਸਪਤਾਲਾਂ ਦੇ ਅੰਦਰ ਪਿਆ ਕੀਮਤੀ ਸਾਮਾਨ ਚੋਰੀ ਹੋ ਚੁੱਕਿਆ ਹੈ ਜੋ ਕਿ ਆਪ ਸਰਕਾਰ ਦੀ ਸਿਹਤ ਵਿਭਾਗ ਨੂੰ ਲੈ ਕੇ ਅਣਗਹਿਲੀ ਨੂੰ ਦਰਸਾਉਂਦਾ ਹੈ।

ਆਪ ਸਰਕਾਰ 'ਤੇ ਤੰਜ ਕਸਦਿਆਂ ਉਨ੍ਹਾਂ ਨੇ ਕਿਹਾ ਕਿ ਇਹ ਹਸਪਤਾਲ ਖ਼ਾਸ ਤੌਰ 'ਤੇ ਔਟੀਜ਼ਮ ਅਤੇ ਹੋਰ ਮਾਨਸਿਕ ਵਿਕਾਸ ਸੰਬੰਧੀ ਪ੍ਰਤਾਵਿਤ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਬਣਾਇਆ ਗਿਆ ਸੀ ਜੋ ਕਿ ਹੁਣ ਆਪ ਸਰਕਾਰ ਦੇ ਹੇਠਾਂ ਬਰਬਾਦ ਹੁੰਦਾ ਜਾ ਰਿਹਾ ਹੈ।

ਇਸ ਤੋਂ ਅੱਗੇ ਉਨ੍ਹਾਂ ਨੇ ਕਿਹਾ, "ਪੰਜਾਬ 'ਚ ਆਪ ਸਰਕਾਰ ਨੂੰ ਬਣੇ 3 ਸਾਲ ਹੋ ਚੁੱਕੇ ਨੇ ਤੇ ਇਨ੍ਹਾਂ ਨੇ ਝੂਠੇ ਇਸ਼ਤਿਹਾਰ ਛਪਾਉਣ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਕੀਤਾ"। ਭਗਵੰਤ ਮਾਨ ਸਰਕਾਰ ਦਾ ਸਿਹਤ ਕ੍ਰਾਂਤੀ ਮਾਡਲ ਹੁਣ ਸਾਫ਼ ਤੌਰ ਤੇ ਫ਼ੇਲ੍ਹ ਹੁੰਦਾ ਦਿਸ ਰਿਹਾ ਹੈ।

ਆਪ ਸਰਕਾਰ ਵੱਲੋਂ ਪੰਜਾਬ ਦੇ ਪੈਸਿਆਂ ਦੀ ਦੁਰਵਰਤੋਂ ਕੀਤੇ ਜਾਣ 'ਤੇ ਸਿੱਧੂ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਦੇ ਸਿਹਤ ਵਿਭਾਗ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ।

ਤੁਰੰਤ ਕਾਰਵਾਈ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ, ਸਿੱਧੂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਮਹੱਤਵਪੂਰਨ ਪ੍ਰੋਜੈਕਟਾਂ ਵਿੱਚ ਨਿੱਜੀ ਦਿਲਚਸਪੀ ਲੈਣ ਅਤੇ ਸਬੰਧਤ ਵਿਭਾਗਾਂ ਨੂੰ ਇਨ੍ਹਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਲਈ ਨਿਰਦੇਸ਼ ਦੇਣ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਇਸ ਪ੍ਰੋਜੈਕਟ ਨੂੰ ਤੁਰੰਤ ਮੁੜ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਇਹ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ ਜ਼ਰੂਰੀ ਹੈ।

ਉਨ੍ਹਾਂ ਨੇ ਸਿੱਟਾ ਕੱਢਿਆ, "ਹਸਪਤਾਲ ਦੀਆਂ ਇਮਾਰਤਾਂ ਵਿੱਚ ਚੋਰੀ ਅਤੇ ਉਸ ਪ੍ਰਤੀ ਲਾਪਰਵਾਹੀ ਨੂੰ ਲੈ ਕੇ ਜ਼ਿੰਮੇਵਾਰ ਵਿਅਕਤੀ 'ਤੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਜਨਤਾ ਦੇ ਪੈਸਿਆਂ ਦੀ ਸਹੀ ਵਰਤੋਂ ਲਈ ਇੱਕ ਸਕਾਰਾਤਮਕ ਸੁਨੇਹਾ ਜਾਵੇ।"

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ