Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 5 ਕਿਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਕੀਤੇ ਕਾਬੂ

February 21, 2025 07:15 PM
SehajTimes

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ-ਅਧਾਰਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਮੁਲਜ਼ਮ ਸਪਲਾਈਰਾਂ ਨੂੰ ਗੈਰ-ਕਾਨੂੰਨੀ ਪੈਸੇ ਟ੍ਰਾਂਸਫਰ ਕਰਨ ਲਈ ਹਵਾਲਾ ਰੈਕੇਟ ਚਲਾ ਰਿਹਾ ਸੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.06 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜੰਟ ਸਿੰਘ ਉਰਫ਼ ਕਾਲੂ ਵਾਸੀ ਪਿੰਡ ਬਚੀਵਿੰਡ, ਅੰਮ੍ਰਿਤਸਰ; ਜਗਜੀਤ ਸਿੰਘ ਵਾਸੀ ਪਿੰਡ ਰਾਣੀਆ, ਅੰਮ੍ਰਿਤਸਰ; ਸਾਹਿਲ ਕੁਮਾਰ ਉਰਫ ਸਾਹਿਲ ਵਾਸੀ ਪਿੰਡ ਘਰਿਆਲਾ, ਤਰਨਤਾਰਨ ਅਤੇ ਰਿੰਕੂ ਵਾਸੀ ਬਸਤੀ ਦੁਨੇ ਵਾਲੀ, ਗੁਰੂ ਹਰਸਹਾਏ, ਫਿਰੋਜ਼ਪੁਰ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ ਆਧਾਰਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ। ਇਹ ਨਸ਼ਾ ਤਸਕਰ ਅੰਮ੍ਰਿਤਸਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਪਲਾਈ ਕਰਨ ਲਈ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਪੁਲਿਸ ਸਟੇਸ਼ਨ ਛਾਉਣੀ ਅਤੇ ਸਦਰ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਦੋ ਵੱਖ-ਵੱਖ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਪਹਿਲੇ ਮਾਮਲੇ ਦੇ ਸਬੰਧ ਵਿੱਚ ਚਲਾਏ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਹ 'ਤੇ ਕਾਰਵਾਈ ਕਰਦਿਆਂ ਡੀਸੀਪੀ ਹਰਪ੍ਰੀਤ ਸਿੰਘ ਮੰਡੇਰ, ਏਡੀਸੀਪੀ ਸਿਟੀ-2 ਹਰਕਮਲ ਕੌਰ ਅਤੇ ਏਸੀਪੀ ਵੈਸਟ ਸ਼ਿਵਦਰਸ਼ਨ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਸਟੇਸ਼ਨ ਛਾਉਣੀ ਦੀਆਂ ਪੁਲਿਸ ਟੀਮਾਂ ਨੇ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਗੁਰਜੰਟ ਕਾਲੂ ਅਤੇ ਜਗਜੀਤ ਸਿੰਘ ਵਜੋਂ ਪਛਾਣੇ ਗਏ ਸ਼ੱਕੀਆਂ ਨੂੰ ਮਾਹਲ ਬਾਈਪਾਸ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.067 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਇੰਸਪੈਕਟਰ ਅਮੋਲਕਦੀਪ ਸਿੰਘ ਦੀ ਅਗਵਾਈ ਹੇਠ ਸੀਆਈਏ ਸਟਾਫ-1 ਦੀਆਂ ਪੁਲਿਸ ਟੀਮਾਂ ਨੇ ਅਗਲੇਰੀ ਜਾਂਚ ਦੌਰਾਨ ਦੋ ਹੋਰ ਮੁਲਜ਼ਮਾਂ - ਜਿਨ੍ਹਾਂ ਦੀ ਪਛਾਣ ਸਾਹਿਲ ਕੁਮਾਰ ਅਤੇ ਰਿੰਕੂ ਵਜੋਂ ਹੋਈ ਹੈ - ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਕਿਲੋ ਹੈਰੋਇਨ ਬਰਾਮਦ ਕੀਤੀ।

ਸੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਰਿੰਕੂ ਨਸ਼ੀਲੇ ਪਦਾਰਥਾਂ ਦੇ ਵਪਾਰ ਨਾਲ ਕਮਾਏ ਗੈਰ-ਕਾਨੂੰਨੀ ਪੈਸੇ ਨੂੰ ਵੱਖ-ਵੱਖ ਸਪਲਾਇਰਾਂ ਨੂੰ ਟ੍ਰਾਂਸਫਰ ਕਰਨ ਲਈ ਇੱਕ ਵੱਡਾ ਹਵਾਲਾ ਨੈੱਟਵਰਕ ਚਲਾ ਰਿਹਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਹੋਰ ਜਾਂਚ ਜਾਰੀ ਹੈ।

Have something to say? Post your comment

 

More in Chandigarh

ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ