Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੁਨਾਮ ਵਿਖੇ ਵਿਸ਼ਵ ਮਾਂ ਬੋਲੀ ਦਿਹਾੜੇ ਮੌਕੇ ਸਮਾਗਮ ਆਯੋਜਿਤ 

February 22, 2025 11:27 AM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਿਰ ਸੁਨਾਮ ਵਿਖੇ ਪ੍ਰਭਾਵਸ਼ਾਲੀ ਸਮਾਗਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦਾ ਆਗਾਜ਼ ਸਰਸਵਤੀ ਵੰਦਨਾ ਤੇ ਸ਼ਬਦ ਨਾਲ ਕੀਤਾ ਗਿਆ। ਇਸ ਮੌਕੇ ਨਰਿੰਦਰਪਾਲ ਸਿੰਘ ਸਕੱਤਰ ਮਾਰਕਿਟ ਕਮੇਟੀ, ਸੁਨਾਮ ਮੁੱਖ ਮਹਿਮਾਨ ਵਜੋ ਸ਼ਾਮਿਲ ਹੋਏ। ਸਕੂਲ ਦੇ ਪ੍ਰਿੰਸੀਪਲ ਅਮਿੱਤ ਡੋਗਰਾ ਵੱਲੋ ਆਏ ਹੋਏ ਮਹਿਮਾਨ ਨਾਲ ਜਾਣ ਪਛਾਣ ਕਰਵਾਈ ਅਤੇ ਸ੍ਰੀ ਫ਼ਲ ਦੇਕੇ ਸਵਾਗਤ ਕੀਤਾ ਗਿਆ। ਸਾਰਿਆਂ ਨੂੰ ਮਾਂ ਬੋਲੀ ਦਿਵਸ ਦੀਆਂ ਵਧਾਈਆਂ ਦਿੱਤੀਆਂ। ਸਕੂਲ ਦੀਆਂ ਪ੍ਰਾਇਮਰੀ ਵਿਭਾਗ ਦੀਆਂ ਵਿਦਿਆਰਥਣਾਂ ਵੱਲੋਂ ਗੁਰਮੁਖੀ ਪੈਂਤੀ ਨਾਲ ਸਬੰਧਿਤ ਗਤੀਵਿਧੀ ਕੀਤੀ ਗਈ। ਸਕੂਲ ਦੀ ਅੱਠਵੀ ਜਮਾਤ ਦੀ ਵਿਦਿਆਰਥਣ ਊਸ਼ਾ ਸ਼ਰਮਾਂ ਵੱਲੋਂ ਕਵਿਤਾ ਪੇਸ਼ ਕੀਤੀ  ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸੈਕਟਰੀ ਮਾਰਕਿਟ ਕਮੇਟੀ ਸੁਨਾਮ ਨਰਿੰਦਰ ਪਾਲ ਸਿੰਘ ਨੇ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕਰਦੇ ਹੋਏ ਦੱਸਿਆ ਕਿ ਮਾਂ ਬੋਲੀ ਬੋਲਣੀ ਤੇ ਇਸਨੂੰ ਸੰਭਾਲ ਕੇ ਰੱਖਣਾ ਸਾਡਾ ਪਹਿਲਾ ਫਰਜ਼ ਹੈ। ਉਹਨਾਂ ਨੇ ਮਾਂ ਬੋਲੀ ਅਤੇ ਮਾਤ ਭਾਸ਼ਾ ਦੇ ਨਿਕਾਸ ਤੇ ਵਿਕਾਸ ਤੇ ਬਹੁਤ ਗਹਿਰਾ  ਚਾਨਣਾ ਪਾਇਆ। ਉਹਨਾਂ ਨੇ ਮਾਂ ਬੋਲੀ ਦੇ ਪੁੱਤਰ ਸੁਰਜੀਤ ਪਾਤਰ ਦੀ ਕਵਿਤਾ ਵੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ। ਚੌਥੀ ਜਮਾਤ ਦੀਆਂ ਵਿਦਿਆਰਥਣਾਂ ਵੱਲੋ ਪੰਜਾਬੀ ਦੀਆਂ ਵਿੱਦਿਅਕ ਬੋਲੀਆਂ ਉੱਪਰ ਪੰਜਾਬੀ ਲੋਕ ਨਾਚ ਗਿੱਧਾ ਪੇਸ਼ ਕੀਤਾ ਗਿਆ। ਮਿਡਲ ਦੀਆਂ ਵਿਦਿਆਰਥਣਾਂ ਵੱਲੋਂ ਭੰਗੜਾ ਪੇਸ਼ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਅਮਿਤ ਡੋਗਰਾ ਅਤੇ ਬਲਵਿੰਦਰ ਭਾਰਦਵਾਜ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸੇਵਾ ਮੁਕਤ ਅਧਿਆਪਕ ਬਲਵਿੰਦਰ ਭਾਰਦਵਾਜ ਦੁਆਰਾ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਤੇ ਮਾਂ ਬੋਲੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ। ਪੰਜਾਬੀ ਕਲੱਬ ਦੀ ਅਧਿਆਪਕਾ ਮਨਵਿੰਦਰ ਕੌਰ ਵੱਲੋਂ ਮੰਚ ਸੰਚਾਲਨ ਕੀਤਾ ਗਿਆ। ਇਹ ਸਾਰਾ ਪ੍ਰੋਗਰਾਮ ਪੰਜਾਬੀ ਕਲੱਬ ਵੱਲੋਂ ਕਰਵਾਇਆ ਗਿਆ।

Have something to say? Post your comment

 

More in Malwa

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ