Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੁਨਾਮ ਵਿਖੇ ਕਲੱਬ ਨੇ ਲੋੜਵੰਦ ਧੀਆਂ ਦੇ ਕਰਵਾਏ ਵਿਆਹ  

February 22, 2025 12:00 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਸਮਾਜ ਸੇਵਾ ਦੇ ਖੇਤਰ ਵਿੱਚ ਵਡਮੁੱਲੀਆਂ ਸੇਵਾਵਾਂ ਨਿਭਾਅ ਰਹੇ ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਵੱਲੋਂ ਐਸ ਯੂ ਐਸ ਹੈਲਪਿੰਗ ਹੈਂਡ ਫਾਊਂਡੇਸ਼ਨ ਕੈਨੇਡਾ ਦੇ ਸਹਿਯੋਗ ਨਾਲ ਸ਼ੁਕਰਵਾਰ ਨੂੰ ਸੁਨਾਮ ਵਿਖੇ ਚਾਰ ਜ਼ਰੂਰਤਮੰਦ ਲੜਕੀਆਂ ਦੇ ਵਿਆਹ ਸਮਾਗਮ ਸ਼ਹੀਦ ਊਧਮ ਸਿੰਘ ਕੰਪਲੈਕਸ ਗੁਰਦੁਆਰਾ ਪਾਤਸ਼ਾਹੀ ਪਹਿਲੀ ਵਿਖੇ ਆਯੋਜਿਤ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਦੇ ਪ੍ਰਧਾਨ ਕਰਨੈਲ ਸਿੰਘ ਢੋਟ ਅਤੇ ਸਕੱਤਰ ਬਲਜਿੰਦਰ ਸਿੰਘ ਕਾਕਾ ਠੇਕੇਦਾਰ ਨੇ ਦੱਸਿਆ ਕਿ ਚਾਰ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦਾ ਵਿਆਹ ਸਮਾਗਮ ਸਮਾਜ ਸੇਵੀ ਲੋਕਾਂ ਦੇ ਸਹਿਯੋਗ ਨਾਲ ਨੇਪਰੇ ਚੜਿਆ ਹੈ। ਵਿਆਹ ਵਾਲੇ ਜੋੜਿਆਂ ਨੂੰ ਆਨੰਦ ਕਾਰਜਾਂ ਤੋਂ ਬਾਅਦ ਖਾਣਾ ਖਾਣ ਉਪਰੰਤ ਦਾਜ਼ ਵਿੱਚ ਸਮਰੱਥਾ ਅਨੁਸਾਰ ਲੋੜੀਂਦਾ ਸਮਾਨ ਦੇਕੇ ਵਿਦਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਲੱਬ ਵੱਲੋਂ ਹਰ ਸਾਲ ਅਜਿਹਾ ਉਪਰਾਲਾ ਕੀਤਾ ਜਾਂਦਾ ਹੈ। ਪ੍ਰਧਾਨ ਜਰਨੈਲ ਸਿੰਘ ਢੋਟ ਅਤੇ ਸਕੱਤਰ ਬਲਜਿੰਦਰ ਸਿੰਘ ਕਾਕਾ ਠੇਕੇਦਾਰ ਨੇ ਕਿਹਾ ਕਿ ਕਲੱਬ ਦੇ ਮੈਂਬਰ 22 ਫ਼ਰਵਰੀ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਲੱਗਣ ਵਾਲੇ ਅੱਖਾਂ ਦੇ ਕੈਂਪ ਦੀ ਤਿਆਰੀ ਵਿਚ ਜੁਟ ਗਏ ਹਨ ਕੈਂਪ ਸਵੇਰੇ 9 ਵਜੇ ਸ਼ੁਰੂ ਹੋ ਜਾਵੇਗਾ। ਜਿਸ ਵਿੱਚ ਅੱਖਾਂ ਦੇ ਮਾਹਿਰ ਡਾਕਟਰ ਪਰਮਜੀਤ ਸਿੰਘ ਐਮਐਸ ਆਈ ਸੰਗਰੂਰ ਮਰੀਜਾਂ ਦੇ ਆਪਰੇਸ਼ਨ ਕਰਨਗੇ ਅਤੇ ਲੈਂਜ ਮੁਫਤ ਪਾਏ ਜਾਣਗੇ। ਉਹਨਾਂ ਦੱਸਿਆ ਕਿ ਇਹ ਲੋਕ ਭਲਾਈ ਕਾਰਜ ਸ਼ਹੀਦ ਊਧਮ ਸਿੰਘ ਦੀ  ਸ਼ਹਾਦਤ ਨੂੰ ਸਮਰਪਿਤ ਹਨ। ਇਸ ਮੌਕੇ ਅਹੁਦੇਦਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੈਂਬਰ ਹਾਜ਼ਰ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ