Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਅਮਨ ਅਰੋੜਾ ਨੇ ਕਾਂਸਲ ਪਰਿਵਾਰ ਨਾਲ ਦੁੱਖ ਜਤਾਇਆ 

February 22, 2025 12:03 PM
ਦਰਸ਼ਨ ਸਿੰਘ ਚੌਹਾਨ

 

ਸੁਨਾਮ : ਸੁਨਾਮ ਤੋਂ ਸੀਨੀਅਰ ਪੱਤਰਕਾਰ ਸੁਸ਼ੀਲ ਕਾਂਸਲ, ਕਾਰੋਬਾਰੀ ਮੁਕੇਸ਼ ਕਾਂਸਲ ਅਤੇ ਬਠਿੰਡਾ ਰਿਫਾਇਨਰੀ ਦੇ ਏਜੀਐਮ ਜਤਿੰਦਰ ਕਾਂਸਲ (ਸੋਨੂੰ)ਦੇ ਸਤਿਕਾਰ ਯੋਗ ਪਿਤਾ ਖੇਤੀਬਾੜੀ ਵਿਕਾਸ ਬੈਂਕ ਸੰਗਰੂਰ ਦੇ ਸੇਵਾ ਮੁਕਤ ਜ਼ਿਲ੍ਹਾ ਮੈਨੇਜਰ ਸੁਭਾਸ਼ ਚੰਦਰ ਕਾਂਸਲ ਦੇ ਦਿਹਾਂਤ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਹੋਰਨਾਂ ਸਖ਼ਸ਼ੀਅਤਾਂ ਨੇ ਕਾਂਸਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਬਠਿੰਡਾ ਰਿਫਾਇਨਰੀ ਦੇ ਮੈਨੇਜਿੰਗ ਡਾਇਰੈਕਟਰ ਅਤੇ ਸੀਈਓ ਪ੍ਰਭ ਦਾਸ, ਸੀਨੀਅਰ ਪੱਤਰਕਾਰ ਅਤੇ ਗ੍ਰੇਟਰ ਕੋਟਾ ਪ੍ਰੈਸ ਕਲੱਬ ਦੇ ਜਨਰਲ ਸਕੱਤਰ ਅਨਿਲ ਭਾਰਦਵਾਜ ਨੇ ਭੇਜੇ ਸ਼ੋਕ ਸੰਦੇਸ਼ ਰਾਹੀਂ ਸੁਭਾਸ਼ ਚੰਦਰ ਕਾਂਸਲ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੈਬਨਿਟ ਮੰਤਰੀ ਅਮਨ ਅਰੋੜਾ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਾਜਿੰਦਰ ਦੀਪਾ, ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਪ੍ਰਿਤਪਾਲ ਸਿੰਘ ਹਾਂਡਾ, ਪੰਜਾਬ ਐਗਰੋ ਦੇ ਸਾਬਕਾ ਚੇਅਰਪਰਸਨ ਗੀਤਾ ਸ਼ਰਮਾ, ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਮੁਨੀਸ਼ ਸੋਨੀ, ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਸਤਿਗੁਰ ਸਿੰਘ ਨਮੋਲ ਨੇ ਪੀਏਡੀਬੀ ਦੇ ਸੇਵਾ ਮੁਕਤ ਜ਼ਿਲ੍ਹਾ ਮੈਨੇਜਰ ਸੁਭਾਸ਼ ਚੰਦਰ ਕਾਂਸਲ ਦੀ ਮੌਤ ਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਨੌਕਰੀ ਦੌਰਾਨ ਡਿਊਟੀ ਪੂਰੀ ਲਗਨ ਤੇ ਦ੍ਰਿੜਤਾ ਨਾਲ ਨਿਭਾਈ।‌ ਉਨ੍ਹਾਂ ਆਖਿਆ ਕਿ ਸੁਭਾਸ਼ ਕਾਂਸਲ ਨੇ ਕਰੀਬ ਚਾਰ ਦਹਾਕੇ ਸੁਨਾਮ ਵਿਖੇ ਸਥਿਤ ਇਤਿਹਾਸਕ ਮੰਦਿਰ ਸ੍ਰੀ ਬ੍ਰਹਮਸਿਰਾ ਵਿਖੇ ਸੇਵਾਵਾਂ ਨਿਭਾਵਾਈਆਂ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਸਵਰਗੀ ਸੁਭਾਸ਼ ਚੰਦਰ ਕਾਂਸਲ ਨਮਿੱਤ ਰੱਖੇ ਸ੍ਰੀ ਗਰੁੜ ਪੁਰਾਣ ਦੇ ਪਾਠ ਦਾ ਭੋਗ 28 ਫ਼ਰਵਰੀ ਦਿਨ ਸ਼ੁੱਕਰਵਾਰ ਨੂੰ ਸ਼ਿਵ ਨਿਕੇਤਨ ਧਰਮਸ਼ਾਲਾ ਸੁਨਾਮ ਵਿਖੇ 1 ਤੋਂ 2 ਵਜੇ ਤੱਕ ਪਵੇਗਾ। ਇਸ ਮੌਕੇ ਜ਼ਿਲ੍ਹਾ ਇੰਡਸਟਰੀ ਚੈਂਬਰ ਦੇ ਵਾਈਸ ਚੇਅਰਮੈਨ ਘਣਸ਼ਿਆਮ ਕਾਂਸਲ, ਰਾਜੀਵ ਗਰਗ, ਮਨੀ ਸਰਾਓ, ਵਿਕਰਮ ਗਰਗ ਵਿੱਕੀ ਆਦਿ ਹਾਜ਼ਰ ਸਨ।

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ