Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸ਼ਹੀਦ ਭਗਤ ਸਿੰਘ ਅੰਤਰ ਰਾਸ਼ਟਰੀ ਹਵਾਈ ਅੱਡੇ ਤੋਂ ਉੱਤਰੀ ਅਮਰੀਕਾ ਅਤੇ ਯੂਰਪੀ ਦੇਸ਼ਾਂ ਨੂੰ ਹਵਾਈ ਉਡਾਣਾਂ ਦੀ ਸੂਰੂਆਤ ਲਈ ਯਤਨਸ਼ੀਲ: ਐਮ ਪੀ ਮਲਵਿੰਦਰ ਸਿੰਘ ਕੰਗ

February 22, 2025 12:08 PM
SehajTimes
ਸ੍ਰੀ ਆਨੰਦਪੁਰ ਸਾਹਿਬ ਹਲਕੇ ਲਈ ਟੂਰਿਸਟ ਸਰਕਟ ਬਣਾਉਣ ਲਈ ਕੋਸ਼ਿਸ਼ ਜਾਰੀ 
 
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਇੱਥੇ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਹਵਾਈ ਅੱਡਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਤੋਂ ਉੱਤਰੀ ਅਮਰੀਕਾ ਅਤੇ ਯੂਰਪੀ ਦੇਸ਼ਾਂ ਨੂੰ ਹਵਾਈ ਉਡਾਣਾਂ ਦੀ ਸ਼ੁਰੂਆਤ ਲਈ ਯਤਨਸ਼ੀਲ ਹਨ। ਅੱਜ ਇੱਥੇ ਇੱਕ ਨਿੱਜੀ ਚੈਨਲ ਵੱਲੋਂ ਕਰਵਾਏ ਗਏ ਸਮਾਗਮ ’ਚ ਆਪਣੇ ਲੋਕ ਸਭਾ ਹਲਕੇ ਸ੍ਰੀ ਆਨੰਦਪੁਰ ਸਾਹਿਬ ਦੀ ਬੇਹਤਰੀ ਲਈ ਕੀਤੇ ਜਾ ਰਹੇ ਯਤਨਾਂ ਦਾ ਵੇਰਵਾ ਦਿੰਦਿਆਂ ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਹਵਾਈ ਅੱਡੇ ਦਾ ਪ੍ਰਬੰਧ ਸੰਭਾਲਦੀ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਅਥਾਰਟੀ, ਜਿਸ ਦੇ ਉਹ ਬਤੌਰ ਸੰਸਦ ਮੈਂਬਰ ਕੋ-ਚੇਅਰਮੈਨ ਹਨ, ਦੀ 10 ਸਾਲਾਂ ’ਚ ਪਹਿਲੀ ਵਾਰ ਇਸ ਗੰਭੀਰ ਮੁੱਦੇ ’ਤੇ ਮੀਟਿੰਗ ਹੋਈ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਏਅਰਪੋਰਟ ਵਿਖੇ ਕੌਮਾਂਤਰੀ ਹਵਾਈ ਉਡਾਣਾਂ ਨੂੰ ਸੰਭਾਲਣ ਦੀ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਉਹ ਅਗਲੇ ਦਿਨਾਂ ’ਚ ਆਪਣੇ ਗੁਆਂਢੀ ਲੋਕ ਸਭਾ ਹਲਕੇ ਚੰਡੀਗੜ੍ਹ ਦੇ ਸੰਸਦ ਮੈਂਬਰ ਨਾਲ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਵੀ ਮਿਲਣਗੇ ਅਤੇ ਕੌਮਾਂਤਰੀ ਹਵਾਈ ਰੂਟ ’ਤੇ ਚੱਲਣ ਵਾਲੀਆਂ ਏਅਰ ਕੰਪਨੀਆਂ ਦੇ ਪ੍ਰਤੀਨਿਧੀਆਂ ਨੂੰ ਵੀ ਮਿਲ ਕੇ ਇਸ ਰੂਟ ’ਤੇ ਕੌਮਾਂਤਰੀ ਉਡਾਣਾਂ ਲਈ ਰੁਚੀ ਦਿਖਾਉਣ ਲਈ ਆਖਣਗੇ। ਉਨ੍ਹਾਂ ਦੱਸਿਆ ਕਿ ਮੋਹਾਲੀ ਹਵਾਈ ਅੱਡੇ ’ਤੇ ਇੱਕ ਸਾਲ ’ਚ 5 ਮਿਲੀਅਨ ਤੱਕ ਯਾਤਰੀਆਂ ਦੀ ਆਮਦ ਅਤੇ ਰਵਾਨਗੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇੱਕ ਅੰਦਾਜ਼ੇ ਮੁਤਾਬਕ ਰੋਜ਼ਾਨਾ 8 ਤੋਂ 10 ਹਜ਼ਾਰ ਟੈਕਸੀਆਂ ਅਤੇ ਹੋਰ ਵਾਹਨ ਸੂਬੇ ਤੋਂ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਤੋਂ ਉਡਾਣ ਲੈਣ ਲਈ ਯਾਤਰੀਆਂ ਨੂੰ ਲੈ ਕੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਤੋਂ ਵਿਦੇਸ਼ੀ ਉਡਾਣਾਂ ਲੈਣ ਵਾਲੇ 25 ਫ਼ੀਸਦੀ ਯਾਤਰੀ ਪੰਜਾਬ ਦੇ ਹੁੰਦੇ ਹਨ। ਜੇਕਰ ਮੋਹਾਲੀ ਨੂੰ ਸਿੱਧਾ ਕੌਮਾਂਤਰੀ ਰੂਟ ਮਿਲ ਜਾਂਦਾ ਹੈ ਤਾਂ ਉਦਯੋਗਪਤੀਆਂ, ਵਿਦੇਸ਼ ਵਸਦੇ ਪੰਜਾਬੀਆਂ ਲਈ ਬੜਾ ਅਸਾਨ ਹੋ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਚਾਹੇ ਮੋਹਾਲੀ ਅਤੇ ਨਾਲ ਲੱਗਦੇ ਖਰੜ, ਜ਼ੀਰਕਪੁਰ ਇਲਾਕਿਆਂ ’ਚ ਰੀਅਲ ਐਸਟੇਟ ਅਤੇ ਹਾਊਸਿੰਗ ਸੈਕਟਰ ਦਾ ਕੰਮ ਬਹੁਤ ਵੱਡੇ ਪੱਧਰ ’ਤੇ ਹੈ ਪਰ ਉਹ ਮਹਿਸੂਸ ਕਰਦੇ ਹਨ ਕਿ ਇਨ੍ਹਾਂ ਸ਼ਹਿਰਾਂ ’ਚ ਹੋ ਰਹੇ ਭੀੜ-ਭੜੱਕੇ ਨੂੰ ਦੇਖਦਿਆਂ ਇਹ ਹਾਊਸਿੰਗ ਸੈਕਟਰ ਰੋਪੜ ਅਤੇ ਨੰਗਲ ਵੱਲ ਵਧਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਇਲਾਕਿਆਂ ਦੀ ਤਰੱਕੀ ਦੇ ਨਾਲ-ਨਾਲ ਇਸ ਇਲਾਕੇ ’ਚ ਭੀੜ-ਭੜੱਕੇ ਨੂੰ ਠੱਲ੍ਹ ਪੈ ਸਕੇ। ਉਨ੍ਹਾਂ ਕਿਹਾ ਕਿ ਇਸ ਭੀੜ-ਭੜੱਕੇ ਕਾਰਨ ਕਈ ਵਾਰ ਬਿਲਡਰ ਲੋਕਾਂ ਨੂੰ ਬਣਦੀਆਂ ਸਹੂਲਤਾਂ ਵੀ ਨਹੀਂ ਦੇ ਪਾਉਂਦੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵੀ ਵਿਚਾਰ ਚਰਚਾ ਕਰਨਗੇ। ਲੋਕ ਸਭਾ ਮੈਂਬਰ ਜੋ ਕਿ ਖੁਦ ਬਾਸਕਿਟਬਾਲ ਦੇ ਪੰਜਾਬ ਯੂਨੀਵਰਸਿਟੀ ’ਚ ਪੜ੍ਹਾਈ ਮੌਕੇ ਚੰਗੇ ਖਿਡਾਰੀ ਰਹੇ ਹਨ, ਨੇ ਦੱਸਿਆ ਕਿ ਉਹ ਫੁੱਟਬਾਲ ਕਰਕੇ ਜਾਣੀ ਜਾਂਦੀ ਧਰਤੀ ਮਾਹਿਲਪੁਰ ਵਿਖੇ ਕੌਮਾਂਤਰੀ ਪੱਧਰ ਦਾ ਫੁੱਟਬਾਲ ਸਟੇਡੀਅਮ ਬਣਵਾਉਣ ਲਈ ਵੀ ਯਤਨ ਕਰਨਗੇ। ਇਸ ਤੋਂ ਇਲਾਵਾ ਬਲਾਚੌਰ (ਟੱਪਰੀਆਂ) ਵਿਖੇ ਵਾਲੀਬਾਲ ਗਰਾਊਂਡ, ਚਮਕੌਰ ਸਾਹਿਬ ਵਿਖੇ ਬਾਸਕਿਟਬਾਲ ਗਰਾਊਂਡ ਅਤੇ ਮੋਹਾਲੀ ਦੇ ਸੈਕਟਰ 78 ਦੇ ਸਪੋਰਟਸ ਕੰਪਲੈਕਸ ਵਿਖੇ ਸਿੰਥੈਟਿਕ ਟਰੈਕ ਜਿਹੇ ਕੰਮ ਸ਼ੁਰੂ ਕਰਵਾਏ ਹਨ ਜਦਕਿ ਰੋਪੜ ਵਿਖੇ ਹੈਂਡਬਾਲ ਅਤੇ ਰੋਇੰਗ ਦੀ ਪ੍ਰਫੁੱਲਤਾ ਲਈ ਵੀ ਉਪਰਾਲੇ ਜਾਰੀ ਹਨ। ਇਸ ਤੋਂ ਇਲਾਵਾ ਸ੍ਰੀ ਆਨੰਦਪੁਰ ਸਾਹਿਬ ਸੰਸਦੀ ਹਲਕੇ ਅਤੇ ਨਾਲ ਲੱਗਦੇ ਸ੍ਰੀ ਨੈਣਾ ਦੇਵੀ ਦੀ ਇਤਹਾਸਕ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਉਹ ਸੈਰ-ਸਪਾਟੇ ਦੇ ਪੱਖ ਤੋਂ ਇਸ ਇਲਾਕੇ ਲਈ ਟੂਰਿਜ਼ਮ ਸਰਕਟ (ਤੀਰਥ ਭ੍ਰਮਣ) ਵੀ ਬਣਵਾਉਣ ਦਾ ਯਤਨ ਕਰ ਰਹੇ ਹਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ