Monday, June 16, 2025

International

ਵਾਇਰਸ ਕਾਰਨ ਵੁਹਾਨ ਲੈਬ ਦੇ ਮਾਹਰ ਖ਼ੁਦ ਬੀਮਾਰ ਹੋ ਗਏ ਸਨ, ਅਖ਼ਬਾਰ ਦਾ ਦਾਅਵਾ

May 24, 2021 10:08 AM
SehajTimes

ਵਾਸ਼ਿੰਗਟਨ : ਅਮਰੀਕਾ ਦੀ ਇਕ ਅਖ਼ਬਾਰ ਦਾ ਦਾਅਵਾ ਹੈ ਕਿ ਪੂਰੇ ਵਿਸ਼ਵ ਵਿੱਚ ਵਾਇਰਸ ਫ਼ੈਲਣ ਤੋਂ ਪਹਿਲਾਂ ਨਵੰਬਰ 2019 ਵਿੱਚ ਚੀਨ ਦੀ ਵੁਹਾਨ ਇੰਸਟੀਚਿਊਟ ਆਫ਼ ਬਾਇਓਲੋਜੀ ਲੈਬ ਦੇ ਕਰਮਚਾਰੀ ਬੀਮਾਰੀ ਪੈ ਗਏ ਸਨ ਜਿਨ੍ਹਾਂ ਨੇ ਇਲਾਜ ਲਈ ਹਸਪਤਾਲ ਤੋਂ ਸਹਾਇਤਾ ਦੀ ਮੰਗ ਕੀਤੀ ਸੀ।
ਵਿਸ਼ਵ ਵਿੱਚ ਕੋਰੋਨਾਵਾਇਰਸ ਫ਼ੈਲਣ ਤੋਂ ਬਾਅਦ ਵਰਲਡ ਹੈਲਥ ਆਰਗੇਨਾਈਜੇਸ਼ਨ ਦੀ ਇਕ ਟੀਮ ਨੇ ਇਸ ਮਾਮਲੇ ਜਾਂਚ ਲਈ ਵੁਹਾਨ ਦੀ ਲੈਬ ਦਾ ਦੌਰਾ ਕੀਤਾ ਸੀ। ਆਪਣੇ ਦੌਰੇ ਤੋਂ ਬਾਅਦ ਵਰਲਡ ਹੈਲਥ ਆਰਗੇਨਾਈਜੇਸ਼ਨ (ਡਬਲਯੂਐਚਓ) ਨੇ ਇਹ ਕਿਹਾ ਸੀ ਕਿ ਇਹ ਪੁਸ਼ਟੀ ਨਹੀਂ ਹੋ ਰਹੀ ਕਿ ਵਾਇਰਸ ਵੁਹਾਨ ਦੀ ਲੈਬ ਤੋਂ ਫ਼ੈਲਿਆ ਹੈ। ਦੂਜੇ ਪਾਸੇ ਅਮਰੀਕਾ ਦੀ ਅਖ਼ਬਾਰ ਵਾਲ ਸਟ੍ਰੀਟ ਜਨਰਲ ਦੀ ਰਿਪੋਰਟ ਮੁਤਾਬਿਕ ਮੁੜ ਤੋਂ ਮੁੱਦਾ ਭਖਦਾ ਨਜ਼ਰ ਆ ਰਿਹਾ ਹੈ ਕਿ ਕੋਰੋਨਾਵਾਇਰਸ ਦੀ ਸ਼ੁਰੂਆਤ ਸੱਚਮੁੱਚ ਵੁਹਾਨ ਤੋਂ ਹੋਈ ਸੀ। ਜ਼ਿਕਰਯੋਗ ਹੈ ਕਿ ਅਖ਼ਬਾਰ ਨੇ ਜੋ ਰਿਪੋਰਟ ਛਾਪੀ ਹੈ ਉਸ ਅਨੁਸਾਰ ਪਹਿਲਾਂ ਲੈਬ ਦੇ ਕਰਮਚਾਰੀ ਬੀਮਾਰ ਪੈ ਗਏ ਸਨ।
ਦੱਸਣਯੋਗ ਹੈ ਕਿ ਅਮਰੀਕਾ ਦੀ ਅਖ਼ਬਾਰ ਨੇ ਅਜਿਹਾ ਦਾਅਵਾ ਉਸ ਸਮੇਂ ਕੀਤਾ ਗਿਆ ਹੈ ਜਦੋਂ ਵਿਸ਼ਵ ਵਿੱਚ ਫ਼ੈਲੇ ਕੋਰੋਨਾਵਾਇਰਸ ਦੇ ਕਹਿਰ ਦੇ ਚਲਦਿਆਂ ਜਿਨੇਵਾ ਵਿੱਚ ਵਰਲਡ ਹੈਲਥ ਅਸੈਂਬਲੀ ਦੀ ਅਹਿਮ ਬੈਠਕ ਸ਼ੁਰੂ ਹੋਣ ਜਾ ਰਹੀ ਹੈ ਅਤੇ ਵਰਲਡ ਹੈਲਥ ਅਸੈਂਬਲੀ ਦੀ ਬੈਠਕ 1 ਜੂਨ ਤੱਕ ਚਲੇਗੀ। ਵਰਲਡ ਹੈਲਥ ਸੰਸਥਾ ਵੱਲੋਂ ਇਹ ਬੈਠਕ ਕੋਰੋਨਾਵਾਇਰਸ ਦੀ ਰੋਕਥਾਮ ਅਤੇ ਭਵਿੱਖ ਵਿੱਚ ਅਜਿਹੀਆਂ ਹੋਰ ਮਹਾਮਾਰੀਆਂ ਦੀ ਰੋਕਥਾਮ ਲਈ ਕੀਤੀ ਜਾ ਰਹੀ ਹੈ।

Have something to say? Post your comment

 

More in International

ਜਸਬੀਰ ਸਿੰਘ Youtuber ਨੂੰ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ‘ਚ

ਅਮਰੀਕਾ ; ਹਾਰਵਰਡ ਯੂਨੀਵਰਸਿਟੀ ‘ਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ‘ਤੇ ਟਰੰਪ ਨੇ ਲਗਾਈ ਰੋਕ

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਰੋਜ਼ਾਨਾ 3000 ਲੋਕਾਂ ਨੂੰ ਕਰੋ ਗ੍ਰਿਫ਼ਤਾਰ

ਅਮਰੀਕਾ ; ਐਲੋਨ ਮਸਕ ਨੇ ਟਰੰਪ ਦੇ ਵਿਸ਼ੇਸ਼ ਸਲਾਹਕਾਰ ਵਜੋਂ ਦਿੱਤਾ ਅਸਤੀਫਾ

ਭਾਰਤ ; ਪਾਕਿ ਹਾਈ ਕਮਿਸ਼ਨ ਦੇ ਇੱਕ ਹੋਰ ਅਧਿਕਾਰੀ ਨੂੰ ਦੇਸ਼ ਛੱਡਣ ਦੇ ਹੁਕਮ

ਟਰੰਪ ਨੇ ਬਣਾਇਆ ਨਵਾਂ ਕਾਨੂੰਨ ; ਅਮਰੀਕਾ ‘ਚ ਬਿਨਾਂ ਪੁੱਛੇ ਨਹੀਂ ਸਾਂਝੀ ਹੋ ਸਕੇਗੀ ਕਿਸੇ ਦੀ ਤਸਵੀਰ

ਟਰੰਪ ਦਾ ਫੈਸਲਾ ‘ਅਮਰੀਕਾ ‘ਚ ਟਰੱਕ ਚਲਾਉਣਾ ਹੈ ਤਾਂ ਸਿੱਖਣੀ ਹੋਵੇਗੀ ਅੰਗਰੇਜ਼ੀ

ਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦ

UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

ਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼