Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਥਾਣਾ ਢਕੋਲੀ ਵਿਖੇ ਸਕਰੈਪ ਵਾਹਨਾਂ ਦੀ ਸਫਲ ਨਿਲਾਮੀ ਕੀਤੀ ਗਈ

February 22, 2025 12:48 PM
SehajTimes

ਐਸ.ਏ.ਐਸ.ਨਗਰ : ਆਪਣੀ ਕਿਸਮ ਦੀ ਨਿਵੇਕਲੀ ਪਹਿਲਕਦਮੀ ਤਹਿਤ ਪੁਲਿਸ ਥਾਣਾ ਢਕੋਲੀ ਨੇ ਲੰਬੇ ਸਮੇਂ ਤੋਂ ਅਣਪਛਾਤੇ ਪਏ ਸਕਰੈਪ ਵਾਹਨਾਂ ਦੀ ਸਫ਼ਲ ਨਿਲਾਮੀ ਕੀਤੀ। ਨਿਲਾਮੀ ਦਾ ਪ੍ਰਬੰਧ ਨਿਆਂਪਾਲਿਕਾ ਤੋਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਤੋਂ ਬਾਅਦ, ਇੱਕ ਕਮੇਟੀ ਜਿਸ ਵਿੱਚ ਸ਼੍ਰੀਮਤੀ ਜੋਤੀ ਯਾਦਵ ਆਈ.ਪੀ.ਐਸ. (ਚੇਅਰਪਰਸਨ), ਸਬ ਡਵੀਜ਼ਨ ਡੀ.ਐਸ.ਪੀ. ਜ਼ੀਰਕਪੁਰ, ਮੋਟਰ ਵਹੀਕਲ ਅਫ਼ਸਰ (ਏ.ਆਰ.ਟੀ.ਓ.) ਅਤੇ ਮੋਟਰ ਟਰਾਂਸਪੋਰਟ ਅਫ਼ਸਰ ਸ਼ਾਮਿਲ ਸਨ, ਤੇ ਅਧਾਰਿਤ ਕਮੇਟੀ ਵੱਲੋਂ ਕੀਤਾ ਗਿਆ।

      ਡੀਐਸਪੀ ਪ੍ਰੀਤ ਕੰਵਰ ਸਿੰਘ, ਐਸਐਚਓ ਢਕੋਲੀ ਦੀ ਦੇਖ-ਰੇਖ ਹੇਠ ਹੋਈ ਇਸ ਨਿਲਾਮੀ ਵਿੱਚ ਮੋਟਰਸਾਈਕਲ, ਸਕੂਟੀ, ਆਟੋ ਸਮੇਤ 43 ਵਾਹਨ ਸ਼ਾਮਲ ਸਨ।  ਨਿਲਾਮੀ ਵਿੱਚ 31 ਬੋਲੀਕਾਰ ਆਏ, ਜਿਨ੍ਹਾਂ ਨੇ ਬੋਲੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲਿਆ।

      ਐਸਪੀ ਜੋਤੀ ਯਾਦਵ ਨੇ ਦੱਸਿਆ ਕਿ ਸਾਰੇ ਸਮਾਨ ਲਈ ਰਾਖਵੀਂ ਕੀਮਤ ਰੁਪਏ 1,19,000 ਰੱਖੀ ਗਈ ਸੀ, ਪਰ ਨਿਲਾਮੀ 5,60,000 ਰੁਪਏ ਦੀ ਅੰਤਮ ਬੋਲੀ ਦੀ ਰਕਮ ਨਾਲ ਸਮਾਪਤ ਹੋਈ। ਉਨ੍ਹਾਂ ਕਿਹਾ ਕਿ ਇਹ ਮਹੱਤਵਪੂਰਨ ਮਾਲੀਆ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚ ਯੋਗਦਾਨ ਪਾਵੇਗਾ।

      ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਸਫਲ ਨਿਲਾਮੀ ਢਕੋਲੀ ਪੁਲਿਸ ਦੀ ਲਾਵਾਰਿਸ ਵਾਹਨਾਂ ਦੇ ਪ੍ਰਬੰਧਨ ਅਤੇ ਨਿਪਟਾਰਾ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।  ਉਨ੍ਹਾਂ ਨੇ ਅੱਗੇ ਕਿਹਾ ਕਿ ਨਿਲਾਮੀ ਦੀ ਸਫਲਤਾ ਪੁਲਿਸ ਵਿਭਾਗ, ਨਿਆਂਪਾਲਿਕਾ ਅਤੇ ਹੋਰ ਹਿੱਸੇਦਾਰਾਂ ਵਿਚਕਾਰ ਪ੍ਰਭਾਵਸ਼ਾਲੀ ਸਹਿਯੋਗ ਦਾ ਪ੍ਰਮਾਣ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ