Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਬੇਗਮਪੁਰਾ ਟਾਈਗਰ ਫੋਰਸ ਦੇ ਅਹੁਦੇਦਾਰਾਂ ਨੇ ਥਾਣਾ ਬੁੱਲੋਵਾਲ ਦੇ ਐਸਐਚਓ ਰਮਨ ਕੁਮਾਰ ਨੂੰ ਕੀਤਾ ਸਨਮਾਨਿਤ

February 22, 2025 01:29 PM
SehajTimes

ਹੁਸ਼ਿਆਰਪੁਰ : ਬੇਗਮਪੁਰਾ ਟਾਈਗਰ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੇਗਮਪੁਰਾ ਟਾਈਗਰ ਫੋਰਸ ਦੇ ਸਹਿਰੀ ਉੱਪ ਪ੍ਰਧਾਨ ਮੰਗਾ ਸ਼ੇਰਗੜ੍ਹ, ਬਲਾਕ ਬੁੱਲੋਵਾਲ ਦੇ ਪ੍ਰਧਾਨ ਰਾਮ ਮੂਰਤੀ ਕੈਂਥ, ਗੱਗੂ ਸ਼ੇਰਗੜ੍ਹ, ਲਾਲੀ ਤਲਵੰਡੀ ਕਾਨੂੰਗੋ, ਨਰਿੰਦਰ ਪਾਲ, ਚੰਨੀ ਸ਼ੇਰਪੁਰ, ਬਬਲੂ ਸ਼ੇਰਪੁਰ, ਹੈਪੀ ਭੱਟੀ, ਮੋਨੂ ਤਾਰਾਗੜ੍ਹ, ਸੀਪਾ ਸ਼ੇਰਪੁਰ, ਰਾਣਾ ਮੰਡਿਆਲਾ, ਮਨਜੀਤ ਕੈਂਥ, ਗੁਰਜੀਤ ਫਹਿਤੋਵਾਲ, ਗੁਰਪ੍ਰੀਤ ਕੈਂਥ, ਅਮਨਦੀਪ ਕੈਂਥ ਵੱਲੋਂ ਥਾਣਾ ਬੁੱਲੋਵਾਲ ਦੇ ਐਸਐਚਓ ਰਮਨ ਕੁਮਾਰ ਖੋਸਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਥਾਣਾ ਮੁਖੀ ਰਮਨ ਕੁਮਾਰ ਨੇ ਬੇਗਮਪੁਰਾ ਟਾਈਗਰ ਫੋਰਸ ਦੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਬੜੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਦੀ ਹੈ ਅਤੇ ਕਰਦੀ ਰਹੇਗੀ! ਉਹਨਾਂ ਕਿਹਾ ਇਲਾਕੇ ਵਿੱਚ ਗੈਰ ਕਾਨੂੰਨੀ ਧੰਦੇ ਕਰਨ ਵਾਲਿਆਂ ਨੂੰ ਬਰਦਾਸਿਤ ਨਹੀਂ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕੀਤਾ ਜਾਵੇਗਾ ਉਹਨਾਂ ਕਿਹਾ ਕਿ ਨਸ਼ੇ ਦੇ ਸੁਦਾਗਰਾਂ ਨੂੰ ਵੀ ਪੂਰਨ ਤੌਰ ਤੇ ਨੱਥ ਪਾਈ ਜਾਵੇਗੀ। ਇਸ ਮੌਕੇ ਐਸਐਚਓ ਰਮਨ ਨੇ ਬੇਗਮਪੁਰਾ ਟਾਈਗਰ ਫੋਰਸ ਦੇ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਬਤੌਰ ਥਾਣਾ ਮੁਖੀ ਅਮਨ ਕਾਨੂੰਨ ਨੂੰ ਬਹਾਲ ਰੱਖਣ ਲਈ ਆਪਣੀ ਬਣਦੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਇਸ ਮੌਕੇ ਆਗੂਆਂ ਨੇ ਕਿਹਾ ਕਿ ਜਦੋਂ ਤੋਂ ਐਸਐਚਓ ਰਮਨ ਕੁਮਾਰ ਖੋਸਾ ਨੇ ਥਾਣਾ ਬੁੱਲੋਵਾਲ ਦਾ ਚਾਰਜ ਸੰਭਾਲਿਆ ਹੈ ਉਸ ਦਿਨ ਤੋਂ ਹੀ ਨਸ਼ਾਖੋਰੀ ਲੁੱਟਾਂ ਖੋਹਾਂ ਨੂੰ ਵੱਡੇ ਪੱਧਰ ਤੇ ਠੱਲ ਪਈ ਹੈ ਆਗੂਆਂ ਨੇ ਥਾਣਾ ਮੁਖੀ ਨਾਲ ਗੱਲਬਾਤ ਕਰਦਿਆਂ ਕਿਹਾ ਬੇਗਮਪੁਰਾ ਟਾਈਗਰ ਫੋਰਸ ਜਦੋਂ ਦੀ ਹੋਂਦ ਵਿੱਚ ਆਈ ਹੈ ਉਦੋਂ ਤੋਂ ਹੀ ਸਮਾਜ ਸੇਵਾ ਦੇ ਕੰਮ ਕਰਦੀ ਆ ਰਹੀ ਹੈ ਉਹਨਾਂ ਕਿਹਾ ਕਿ ਬੇਗਮਪੁਰਾ ਟਾਈਗਰ ਫੋਰਸ ਸਾਰੇ ਵਰਗਾਂ ਦੀ ਸਾਂਝੀ ਫੋਰਸ ਹੈ ਨਾ ਕਿ ਇਕ ਵਰਗ ਦੀ ਫੋਰਸ ਹੈ ਐਸਐਚਓ ਰਮਨ ਕੁਮਾਰ ਨੇ ਕਿਹਾ ਕਿ ਕੋਈ ਵੀ ਇਲਾਕੇ ਵਿੱਚ ਗੈਰ ਕਾਨੂੰਨੀ ਕੰਮ ਹੁੰਦਾ ਹੈ ਜਾਂ ਕਿਸੇ ਨਾਲ ਕੋਈ ਵਧੀਕੀ ਜਾਂ ਧੱਕਾ ਹੁੰਦਾ ਹੈ ਤਾ ਮੇਰੇ ਨਾਲ ਸਿੱਧਾ ਸੰਪਰਕ ਕੀਤਾ ਜਾ ਸਕਦਾ ਹੈ। ਅੰਤ ਵਿੱਚ ਬੇਗਮਪੁਰਾ ਡਾਇਗਰ ਫੋਰਸ ਦੇ ਆਗੂਆਂ ਨੇ ਐਸਐਚਓ ਬੁੱਲੋਵਾਲ ਦੇ ਧਿਆਨ ਵਿੱਚ ਲਿਆਂਦਾ ਕਿ ਬੇਗਮਪੁਰਾ ਟਾਈਗਰ ਫੋਰਸ ਵਿੱਚੋਂ ਕੁਝ ਲੋਕ ਪਿਛਲੇ ਤਿੰਨ ਸਾਲਾਂ ਤੋਂ ਪੱਕੇ ਤੌਰ ਤੇ ਕੱਢ ਦਿੱਤੇ ਗਏ ਹਨ ਅਤੇ ਉਹ ਬੇਗਮਪੁਰਾ ਟਾਈਗਰ ਫੋਰਸ ਦਾ ਨਾਮ ਅਜੇ ਵੀ ਅਣਅਧਿਕਾਰਤ ਤੌਰ ਤੇ ਵਰਤ ਰਹੇ ਹਨ ਜਦ ਕਿ ਬੇਗਮਪੁਰਾ ਟਾਈਗਰ ਫੋਰਸ ਇਕ ਰਜਿ. ਜਥੇਬੰਦੀ ਹੈ ਆਗੂਆਂ ਨੇ ਸ਼ਾਸ਼ਨ ਪ੍ਰਸ਼ਾਸਨ ਅਤੇ ਲੋਕਾਂ ਨੂੰ ਇਹੋ ਜਿਹੇ ਲੋਕਾਂ ਤੋਂ ਬਚਣ ਦੀ ਅਪੀਲ ਵੀ ਕੀਤੀ! ਉਹਨਾਂ ਕਿਹਾ ਕਿ ਬੇਗਮਪੁਰਾ ਟਾਇਗਰ ਫੋਰਸ ਵਿੱਚੋਂ ਕੱਢੇ ਲੋਕਾਂ ਨੇ ਇੱਕ ਸੇਵਾ ਸੁਸਾਇਟੀ ਨਾਮ ਦੀ ਜਥੇਬੰਦੀ ਰਜਿ ਕਰਵਾਈ ਹੈ ਜਿਹਨੂੰ ਕਿ ਬਹੁਤ ਹੀ ਜਲਦੀ ਮਾਨਯੋਗ ਅਦਾਲਤ ਵਿੱਚ ਚੈਲੇੰਜ ਕਰਕੇ ਕੈਂਸਲ ਕਰਵਾ ਦਿੱਤਾ ਜਾਵੇਗਾ।

Have something to say? Post your comment

 

More in Doaba

ਲਿਵਾਸਾ ਹਸਪਤਾਲ ਨੇ ਕਮਲ ਕਾਂਤ ਗੰਭੀਰ ਨੂੰ ਮੁੱਖ ਵਿੱਤੀ ਅਧਿਕਾਰੀ ਨਿਯੁਕਤ ਕੀਤਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸਤਲੋਕ ਧਾਮ, ਰਤੇਵਾਲ ਵਿਖੇ ਬ੍ਰਹਮਲੀਨ ਸਤਿਗੁਰੂ ਗੰਗਾ ਨੰਦ ਮਹਾਰਾਜ ਜੀ ਦੇ 109ਵੇਂ ਅਵਤਾਰ ਦਿਵਸ ਸਬੰਧੀ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਵਿੱਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਹੋਏ ਨਤਮਸਤਕ

ਇੰਪਲਾਈਜ਼ ਫੈਡਰੇਸ਼ਨ ਪੰਜਾਬ ਅਤੇ ਪਾਵਰਕਾਮ ਜਥੇਬੰਦੀ ਵੱਲੋਂ ਝੰਡਾ ਝੁਲਾਉਣ ਉਪਰੰਤ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮੰਗਾਂ ਲਾਗੂ ਨਾ ਹੋਣ ਤੋਂ ਭੜਕੇ ਪਾਵਰਕਾਮ ਦੇ ਠੇਕਾ ਕਾਮੇ, ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਮੁਕੰਮਲ ਹੜਤਾਲ

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ