Saturday, December 13, 2025

Malwa

ਪੰਥ ਦੇ ਵਡੇਰੇ ਹਿੱਤਾਂ ਲਈ ਐਡਵੋਕੇਟ ਧਾਮੀ ਆਪਣਾ ਅਸਤੀਫਾ ਵਾਪਸ ਲੈਣ : ਪ੍ਰੋ. ਬਡੂੰਗਰ

February 22, 2025 01:32 PM
SehajTimes

ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਹੈ ਕਿ ਪੰਥ ਦੇ ਵਡੇਰੇ ਹਿੱਤਾਂ ਨੂੰ ਮੁੱਖ ਰੱਖਦਿਆਂ ਹੋਇਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਪਦ ਤੋਂ ਦਿੱਤਾ ਗਿਆ ਆਪਣਾ ਅਸਤੀਫਾ ਵਾਪਸ ਲੈਣ। 

ਉਨਾਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੋ ਪੈਂਸੇ ਵਜੋਂ ਮਾਹਰ ਵਕੀਲ ਹਨ, ਉਨਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਾਰਜ ਕਾਲ ਬਾਖੂਬੀ ਢੰਗ ਨਾਲ ਚਲਾਇਆ ਗਿਆ ਤੇ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਚਲੇ ਆਏ ਹਨ। 
 ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰ ਕਮੇਟੀ ਦੀ ਹੋਈ ਮੀਟਿੰਗ ਵਿੱਚ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾ ਮਨਜ਼ੂਰ ਕਰ ਦਿੱਤਾ ਗਿਆ ਅਤੇ ਉਹਨਾਂ ਨੂੰ ਅੰਤਰਿਕ ਕਮੇਟੀ ਦੇ ਮੈਂਬਰਾਂ ਵੱਲੋਂ ਵੀ ਨਿਜੀ ਤੌਰ ਤੇ ਮਿਲਣ ਉਪਰੰਤ ਅਸਤੀਫਾ ਵਾਪਸ ਲੈਣ ਲਈ ਵੀ ਅਪੀਲ ਕੀਤੀ ਗਈ। 
 

Have something to say? Post your comment

 

More in Malwa

ਮਾਲੇਰਕੋਟਲਾ ਹਲਕਾ ਦੇ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਜਿੱਤ ਪ੍ਰਾਪਤ ਕਰਨਗੇ : ਤਰਸੇਮ ਕਲਿਆਣ

ਚੋਣ ਅਮਲਾ ਚੋਣ ਸਮਗਰੀ ਲੈਕੇ ਪੋਲਿੰਗ ਬੂਥਾਂ ਲਈ ਰਵਾਨਾ 

ਸ਼ਰਾਬ ਦੇ ਠੇਕੇ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਤੋਂ 15 ਦਸੰਬਰ ਤੱਕ ਬੰਦ ਰੱਖਣ ਦੇ ਹੁਕਮ

ਸੁਨਾਮ 'ਚ ਪੁਲਿਸ ਨੇ ਨਸ਼ਾ ਤਸਕਰ ਦਾ ਘਰ ਢਾਹਿਆ 

ਸੁਨਾਮ ਨਗਰ ਕੌਂਸਲ ਦੀ ਮਿਆਦ ਚਾਰ ਮਹੀਨੇ ਬਾਕੀ

ਰਾਜਾ ਬੀਰਕਲਾਂ ਨੇ ਕਾਂਗਰਸੀ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ 

ਲੌਂਗੋਵਾਲ 'ਚ ਕਿਸਾਨਾਂ ਨੇ ਬਿਜਲੀ ਦੇ ਮੀਟਰ ਪਾਵਰਕਾਮ ਦਫ਼ਤਰ ਜਮਾਂ ਕਰਵਾਏ

ਕਿਸਾਨਾਂ ਨੇ ਬਿਜਲੀ ਮੀਟਰ ਐਸਡੀਓ ਦੇ ਦਫ਼ਤਰ ਮੂਹਰੇ ਕੀਤੇ ਢੇਰੀ 

ਮਨਦੀਪ ਸੁਨਾਮ ਦੀਆਂ ਖੇਡ ਕਿਤਾਬਾਂ ਸਕੂਲ ਲਾਇਬ੍ਰੇਰੀਆਂ ਦੀ ਕਿਤਾਬ ਲਿਸਟ 'ਚ ਸ਼ਾਮਲ

ਰਾਜ ਸਭਾ ਮੈਂਬਰ ਪਦਮ ਸ਼੍ਰੀ ਰਜਿੰਦਰ ਗੁਪਤਾ ਦੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ, ਸਸ਼ਸਤ੍ਰ ਬਲਾਂ ਦੀ ਭੂਮਿਕਾ ’ਤੇ ਏਹਮ ਚਰਚਾ