Monday, June 16, 2025

National

Lockdown ਦੌਰਾਨ ਮੰਤਰੀਆਂ ਦੇ ਦੌਰੇ 'ਤੇ ਲੱਗੀ ਪਾਬੰਦੀ

May 24, 2021 10:10 AM
SehajTimes

ਬਿਹਾਰ : ਇਸ ਨੂੰ ਸਿਆਸਤ ਕਹੀਏ ਜਾਂ ਅਹਿਤਿਆਤ ਵਜੋਂ ਚੁੱਕਿਆ ਗਿਆ ਕਦਮ ਪਰ ਇਹ ਸੱਚ ਹੈ ਕਿ ਬਿਹਾਰ ਵਿਚ ਸਿਆਸੀ ਪ੍ਰੋਗਰਾਮਾਂ ਉਤੇ ਪੂਰਨ ਪਾਬੰਦੀ ਲਾ ਦਿਤੀ ਗਈ ਹੈ। ਦਸਿਆ ਇਹ ਜਾ ਰਿਹਾ ਹੈ ਕਿ ਇਹ ਪਾਬੰਦੀ ਕੋਰੋਨਾ ਦੇ ਵੱਧ ਰਹੇ ਪ੍ਰਕੋਪ ਕਾਰਨ ਲਾਈ ਹੈ। ਦਰਅਸਲ ਬਿਹਾਰ ਦੀ ਨਿਤੀਸ਼ ਸਰਕਾਰ ਨੇ ਹੁਣ ਸੂਬੇ ਵਿੱਚ ਮੰਤਰੀਆਂ ਦੇ ਦੌਰੇ 'ਤੇ ਵੀ ਰੋਕ ਦਿੱਤੀ ਹੈ । ਦੱਸ ਦੇਈਏ ਕਿ ਬਿਹਾਰ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਕਮੀ ਦੇਖਣ ਨੂੰ ਮਿਲੀ ਹੈ। ਰਾਜ ਦੇ ਸਿਹਤ ਵਿਭਾਗ ਦੇ ਅਨੁਸਾਰ ਐਤਵਾਰ ਨੂੰ ਬਿਹਾਰ ਵਿੱਚ ਸਰਗਰਮ ਮਰੀਜ਼ਾਂ ਦੀ ਗਿਣਤੀ ਘੱਟ ਕੇ 40,691 ਹੋ ਗਈ । ਹਾਲਾਂਕਿ, ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਜਾਰੀ ਹੈ। 24 ਘੰਟਿਆਂ ਵਿੱਚ 107 ਲੋਕਾਂ ਦੀ ਮੌਤ ਹੋ ਗਈ ਹੈ। ਇੱਕ ਦਿਨ ਵਿੱਚ 1,32,590 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ।
ਇਨ੍ਹਾਂ ਪਾਬੰਦੀਆਂ ਸਬੰਧੀ ਰਾਜ ਸਰਕਾਰ ਵੱਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ । ਪੱਤਰ ਵਿੱਚ ਕਿਹਾ ਗਿਆ ਹੈ ਕਿ ਲਾਕਡਾਊਨ ਵਿੱਚ ਮੰਤਰੀਆਂ ਦੇ ਘੁੰਮਣ ਕਾਰਨ ਜਨਤਾ 'ਤੇ ਇਸਦਾ ਪ੍ਰਭਾਵ ਪੈ ਸਕਦਾ ਹੈ । ਅਜਿਹੀ ਸਥਿਤੀ ਵਿੱਚ ਮੰਤਰੀ ਜ਼ਰੂਰਤ ਪੈਣ 'ਤੇ ਵੀਡੀਓ ਕਾਨਫਰੰਸਿੰਗ ਨਾਲ ਹੀ ਆਪਣੇ ਜ਼ਿਲ੍ਹਿਆਂ ਦੀ ਸਮੀਖਿਆ ਕਰਨ।
ਸਰਕਾਰ ਦੇ ਵਧੀਕ ਮੁੱਖ ਸਕੱਤਰ ਸੰਜੇ ਕੁਮਾਰ ਵੱਲੋਂ ਜਾਰੀ ਇੱਕ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਪੂਰਾ ਬਿਹਾਰ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨਾਲ ਪ੍ਰਭਾਵਿਤ ਹੈ । ਲਾਗ ਨੂੰ ਰੋਕਣ ਲਈ ਅਤੇ ਸਰਕਾਰ ਵੱਲੋਂ ਬਹੁਤ ਸਾਰੇ ਆਦੇਸ਼ ਲਾਗੂ ਕੀਤੇ ਗਏ ਹਨ, ਜਿਸ ਵਿੱਚ ਲੋਕਾਂ ਅਤੇ ਵਾਹਨਾਂ 'ਤੇ ਵੀ ਸਖਤ ਪਾਬੰਦੀਆਂ ਲਗਾਈਆਂ ਗਈਆਂ ਹਨ।
ਅਜਿਹੀ ਸਥਿਤੀ ਵਿੱਚ ਜੇ ਮੰਤਰੀ ਮਨਜ਼ੂਰੀਆਂ ਦੌਰਾਨ ਜ਼ਿਲ੍ਹਿਆਂ ਦਾ ਦੌਰਾ ਕਰਦੇ ਹਨ, ਤਾਂ ਇਸ ਦਾ ਆਮ ਲੋਕਾਂ ਉੱਤੇ ਬੁਰਾ ਪ੍ਰਭਾਵ ਪੈਣ ਦੀ ਸੰਭਾਵਨਾ ਹੈ । ਅਜਿਹੀ ਸਥਿਤੀ ਵਿੱਚ ਮੰਤਰੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਪਾਬੰਦੀ ਦੀ ਮਿਆਦ ਦੌਰਾਨ ਰਾਜ ਸਰਕਾਰ ਵੱਲੋਂ ਚਲਾਈਆਂ ਗਈਆਂ ਯੋਜਨਾਵਾਂ ਜਾਂ ਫਿਰ ਕੋਰੋਨਾ ਮਹਾਂਮਾਰੀ ਦੀ ਸਥਿਤੀ ਦੇ ਸਬੰਧ ਵਿੱਚ ਜਾਣਕਾਰੀ ਪ੍ਰਾਪਤ ਕਰਨ ਲਈ ਆਪਣੇ ਖੇਤਰ ਜਾਂ ਜ਼ਿਲ੍ਹੇ ਦਾ ਦੌਰਾ ਨਾ ਕਰਨ ।

Have something to say? Post your comment

 

More in National

ਮੁੰਬਈ- ਹਜ਼ੂਰ ਸਾਹਿਬ ਨਾਂਦੇੜ ਵੰਦੇ ਭਾਰਤ ਐਕਸਪ੍ਰੈੱਸ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੂੰ ਇੱਕ ਹੋਰ ਵੱਡਾ ਤੋਹਫ਼ਾ :  ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਮਹਾਰਾਸ਼ਟਰ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਰਕਾਰੀ ਪੱਧਰ ’ਤੇ ਮਨਾਉਣ ਦਾ ਐਲਾਨ

ਸਾਬਕਾ CM ਤੇ ਪੰਜਾਬ BJP ਇੰਚਾਰਜ ਵਿਜੇ ਰੁਪਾਣੀ ਦੀ ਅਹਿਮਦਾਬਾਦ ਪਲੇਨ ਕ੍ਰੈਸ਼ ਹੋਈ ਮੌਤ

ਏਅਰ ਇੰਡੀਆ ਦਾ ਜਹਾਜ਼ ਅਹਿਮਦਾਬਾਦ ‘ਚ ਹੋਇਆ ਕ੍ਰੈਸ਼

ਪੰਜਾਬ ‘ਚ ਹੁਣ ਬਾਹਰੀ ਵਾਹਨਾਂ ਦੀ ਐਂਟਰੀ ’ਤੇ ਲੱਗੇਗਾ ਟੈਕਸ

ਹਿਮਾਚਲ ਪ੍ਰਦੇਸ਼ ; ਨੂੰਹ-ਪੁੱਤ ਦਾ ਕਲੇਸ਼ ਪਿਓ ਲਈ ਬਣ ਗਿਆ ‘ਕਾਲ’

ਪੁੱਤ ਦੀ ਮੌਤ ਮਗਰੋਂ ਮਾਂ ਨੇ ਸੋਨਮ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ

ਜਾਤੀ ਜਨਗਣਨਾ ਦੀਆਂ ਤਰੀਕਾਂ ਦਾ ਹੋਇਆ ਐਲਾਨ

ਹਿਮਾਚਲ ‘ਚ ਭਾਰੀ ਲੈਂਡਸਲਾਈਡ ਲੋਕਾਂ ਨੇ ਭੱਜ ਕੇ ਬਚਾਈ ਜਾਨ

‘ਆਪ੍ਰੇਸ਼ਨ ਸ਼ੀਲਡ’ ਹੋਇਆ ਮੁਲਤਵੀ ਅੱਜ ਨਹੀਂ ਹੋਵੇਗੀ ਮੌਕ ਡਰਿੱਲ