Wednesday, December 03, 2025

Chandigarh

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਵੀ ਅਤੇ ਬਿਆਸ ਜਲ੍ਹ ਟ੍ਰਿਬਊਨਲ ਦੇ ਸਾਹਮੇਣ ਚੁਕਿਆ ਹਰਿਆਣਾ ਦੇ ਪਾਣੀ ਦਾ ਮੁੱਦਾ

February 22, 2025 02:09 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਰਾਵੀ ਅਤੇ ਬਿਆਸ ਜਲ੍ਹ ਟ੍ਰਿਬਉਨਲ ਦੇ ਸਾਹਮਣੇ ਹਰਿਆਣਾ ਦੇ ਹਿੱਤਾਂ ਦੀ ਗੱਲ ਕਰਦੇ ਹੋਏ ਕਿਹਾ ਕਿ 30 ਜਨਵਰੀ, 1987 ਨੂੰ ਰਾਵੀ ਅਤੇ ਬਿਆਸ ਜਲ੍ਹ ਟ੍ਰਿਬਉਨਲ ਵੱਲੋਂ ਦਿੱਤੀ ਗਈ ਆਪਣੀ ਰਿਪੋਰਟ 'ਤੇ ਆਖੀਰੀ ਫੈਸਲਾ ਜਲਦੀ ਤੋਂ ਜਲਦੀ ਦਿੱਤਾ ਜਾਵੇ, ਤਾਂ ਜੋ ਸਾਡੇ ਜਾਇਜ ਹਿੱਸੇ ਦਾ ਪਾਣੀ ਸਾਨੂੰ ਜਲਦੀ ਮਿਲ ਸਕੇ।

ਮੁੱਖ ਮੰਤਰੀ ਨੇ ਇਹ ਗੱਲ ਰਾਵੀ ਅਤੇ ਬਿਆਸ ਜਲ੍ਹ ਟ੍ਰਿਬਊਨਲ ਦੇ ਦੌਰੇ ਦੌਰਾਨ ਹੋਈ ਮੀਟਿੰਗ ਵਿਚ ਕਹੀ।

ਸ੍ਰੀ ਨਾਇਬ ਸਿੰਘ ਸੈਣੀ ਨੇ ਰਾਵੀ ਅਤੇ ਬਿਆਸ ਜਲ੍ਹ ਟ੍ਰਿਬਉਨਲ ਦੇ ਚੇਅਰਮੈਨ ਜਸਟਿਸ ਸ੍ਰੀ ਵਿਨੀਤ ਸਰਨ, ਮੈਂਬਰ ਜਸਟਿਸ ਸ੍ਰੀ ਪੀ.ਨਵੀਨ ਰਾਓ ਅਤੇ ਸ੍ਰੀ ਸੁਮਨ ਸ਼ਿਆਮ ਦਾ ਹਰਿਆਣਾ ਦੀ 2 ਕਰੋੜ 60 ਲੱਖ ਜਨਤਾ ਵੱਲੋਂ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ ਕਿ 30 ਜਨਵਰੀ, 1987 ਨੂੰ ਰਾਵੀ ਅਤੇ ਬਿਆਸ ਜਲ੍ਹ ਟ੍ਰਿਬਉਨਲ ਨੇ ਆਪਣੀ ਰਿਪੋਰਟ ਦਿੱਤੀ ਸੀ। ਉਸ ਦਿਨ ਤੋਂ ਅੱਜ ਤੱਕ ਹਰਿਆਣਾ ਦਾ ਹਰ ਬੱਚਾ, ਨੌਜੁਆਨ ਅਤੇ ਬਜੁਰਗ ਇਸ ਵਿਸ਼ਾ ਵਿਚ ਆਖੀਰੀ ਫੈਸਲਾ ਆਉਣ ਦਾ ਬੇਸਬਰੀ ਨਾਲ ਇੰਤਜਾਰ ਕਰ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਟ੍ਰਿਬਉਨਲ ਇਸ ਸਬੰਧ ਵਿਚ ਜਰੂਰ ਹੀ ਵਿਵੇਕਪੂਰਣ ਫੈਸਲਾ ਲਵੇਗਾ, ਜਿਨ੍ਹਾਂ ਦੀ ਪੂਰੇ ਭਾਰਤ ਵਿਚ ਸ਼ਲਾਘਾ ਹੋਵੇਗੀ।

ਉਨ੍ਹਾਂ ਨੇ ਕਿਹਾ ਕਿ ਭਾਵੀ ਪੀੜੀ ਲਈ ਜਲ੍ਹ ਸਰੰਖਣ ਨੇ ਸਿਰਫ ਭਾਰਤ ਦੀ ਚਿੰਤਾ ਹੈ, ਸਗੋ ਵਿਸ਼ਵ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਇਸ ਦੇ ਲਈ ਜਲ੍ਹ ਸਰੰਖਣ ਦੀ ਯੋਜਨਾਵਾਂ ਬਨਾਉਣੀ ਹੋਵੇਗੀ। ਸਾਬਕਾ ਪ੍ਰਧਾਨ ਮੰਤਰੀ ਸੁਰਗਵਾਸੀ ਸ੍ਰੀ ਅਟਲ ਬਿਹਾਰੀ ਵਾਜਪੇਯੀ ਨੇ ਨਦੀਆਂ ਨੂੰ ਜੋੜਨ ਦੀ ਯੋਜਨਾਵਾਂ ਬਣਾਈ ਸੀ, ਜਿਸ ਨਾਲ ਅੱਜ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅੱਗੇ ਵਧਾ ਰਹੇ ਹਨ। ਹਰਿਆਣਾ ਸਰਕਾਰ ਨੇ ਵੀ ਨਦੀਆਂ ਨੂੰ ਜੋੜਨ ਲਈ ਰੂਪਰੇਖਾ ਬਨਾਉਣ ਦੀ ਦਿਸ਼ਾ ਵਿਚ ਕਦਮ ਵਧਾਏ ਹਨ।

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਦੇ ਲਈ ਐਸਵਾਈਐਲ ਵੀ ਇੱਕ ਮਹਤੱਵਪੂਰਣ ਮੁੱਦਾ ਹੈ ਅਤੇ ਮਾਣਯੋਗ ਸੁਪਰੀਮ ਕੋਰਟ ਵੱਲੋਂ ਹਰਿਆਣਾ ਦੇ ਹੱਕ ਵਿਚ ਫੈਸਲਾ ਵੀ ਦਿੱਤਾ ਗਿਆ ਹੈ, ਪਰ ਫਿਰ ਵੀ ਹੁਣ ਤੱਕ ਪੰਜਾਬ ਵੱਲੋਂ ਹਰਿਆਣਾ ਨੂੰ ਉਸ ਦੇ ਹਿੱਸੇ ਦਾ ਪਾਣੀ ਨਹੀਂ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਲਗਾਤਾਰ ਕਈ ਮੰਚਾਂ ਤੋਂ ਕਹਿ ਚੁੱਕੇ ਹਨ ਕਿ ਹਰਿਆਣਾ ਨੂੰ ਉਸ ਦੇ ਹਿੱਸੇ ਦਾ ਪਾਣੀ ਮਿਲਣਾ ਚਾਹੀਦਾ ਹੈ, ਪਰ ਪੰਜਾਬ ਸਰਕਾਰ ਵੱਲੋਂ ਇਸ ਦਿਸ਼ਾ ਵਿਚ ਕੋਈ ਕੰਮ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਜਲਦੀ ਹੀ ਐਸਵਾਈਐਲ ਦੇ ਵਿਸ਼ਾ ਦਾ ਹੱਲ ਹੋਵੇਗਾ।

ਇਸ ਮੌਕੇ 'ਤੇ ਹਰਿਆਣਾ ਦੇ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਸਿੰਚਾਈ ਅਤੇ ਜਲ੍ਹ ਸੰਸਾਧਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ, ਹਰਿਆਣਾ ਤੇ ਪੰਜਾਬ ਦੇ ਐਡਵੋਕੇਟ ਜਨਰਲ ਵੀ ਮੌਜੂਦ ਰਹੇ।

Have something to say? Post your comment

 

More in Chandigarh

ਐਸ ਏ ਐਸ ਨਗਰ ਪੁਲਿਸ ਵੱਲੋਂ ਡੇਰਾਬੱਸੀ ਵਿਖੇ ਕਾਸੋ ਓਪਰੇਸ਼ਨ; ਇੱਕ ਵਿਅਕਤੀ ਗੈਰ-ਕਾਨੂੰਨੀ ਪਿਸਤੌਲ ਸਮੇਤ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ ਨੌਂ ਮਹੀਨੇ : 38 ਹਜ਼ਾਰ ਤੋਂ ਵੱਧ ਨਸ਼ਾ ਤਸਕਰ 1714 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਨਿਵੇਸ਼ਕ ਆਊਟਰੀਚ ਮਿਸ਼ਨ ਅਤੇ ਗਲੋਬਲ ਰੋਡ ਸ਼ੋਅ ਲਈ ਪੰਜਾਬ ਸਰਕਾਰ ਦਾ ਵਫ਼ਦ ਜਾਪਾਨ ਅਤੇ ਦੱਖਣੀ ਕੋਰੀਆ ਦਾ ਕਰੇਗਾ ਦੌਰਾ

ਰੋਡਵੇਜ਼ ਕਾਮਿਆਂ ਦੀ ਹੜਤਾਲ ਖਤਮ; ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦੌਰਾਨ ਬਣੀ ਸਹਿਮਤੀ

ਐਸਈਸੀ ਨੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਖੇਤਰ ਦੀਆਂ ਸੀਮਾਵਾਂ ਵਿੱਚ ਮਹੱਤਵਪੂਰਨ ਤਬਦੀਲੀ ਕਾਰਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਮੈਂਬਰਾਂ ਦੀਆਂ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ

'ਯੁੱਧ ਨਸ਼ਿਆਂ ਵਿਰੁੱਧ’ ਦੇ 274ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 74 ਨਸ਼ਾ ਤਸਕਰ ਕਾਬੂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟਾਂ ਨੇ ਐਨ.ਡੀ.ਏ. ਤੋਂ ਗ੍ਰੈਜੂਏਸ਼ਨ ਕੀਤੀ ਮੁਕੰਮਲ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 12 ਅਹਿਮ ਸ਼੍ਰੇਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ

ਪਾਰਦਰਸ਼ੀ ਭਰਤੀ ਪ੍ਰਣਾਲੀ ਨੇ ਪੰਜਾਬ ਦੇ ਹੋਣਹਾਰ ਨੌਜਵਾਨਾਂ ਲਈ ਖੋਲ੍ਹੇ ਸੁਨਹਿਰੀ ਭਵਿੱਖ ਦੇ ਦਰਵਾਜ਼ੇ: ਹਰਪਾਲ ਸਿੰਘ ਚੀਮਾ