Monday, June 16, 2025

Malwa

ਮੈਰੀਟੋਰੀਅਸ ਟੀਚਰ 26 ਨੂੰ ਘੇਰਨਗੇ ਅਮਨ ਅਰੋੜਾ ਦੀ ਕੋਠੀ

February 24, 2025 01:20 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ 26 ਫਰਵਰੀ ਨੂੰ ਸੁਨਾਮ ਵਿਖੇ ਕੀਤਾ ਜਾਵੇਗਾ। ਇਸ ਸਬੰਧੀ ਯੂਨੀਅਨ ਦੇ ਸੂਬਾਈ ਆਗੂਆਂ ਸੀਨੀਅਰ ਮੀਤ ਪ੍ਰਧਾਨ ਡਾਕਟਰ ਟੀਨਾ ਅਤੇ ਜਨਰਲ ਸਕੱਤਰ ਡਾਕਟਰ ਅਜੇ ਕੁਮਾਰ ਨੇ ਦੱਸਿਆ ਕਿ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ, ਮੈਰੀਟੋਰੀਅਸ ਟੀਚਰਜ਼ ਦੀਆਂ ਸੇਵਾਵਾਂ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਨੂੰ ਲੈਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਦੇ ਰਾਹ ਪਈ ਹੋਈ ਹੈ ਲੇਕਿਨ ਮੁੱਖ ਮੰਤਰੀ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਮੈਰੀਟੋਰੀਅਸ ਟੀਚਰਜ਼ ਨੂੰ ਸਿੱਖਿਆ ਵਿਭਾਗ ਵਿੱਚ ਲਾਰੇ ਲਾਕੇ ਸਮਾਂ ਲੰਘਾ ਰਹੇ ਹਨ ਸਾਡੇ ਸਬਰ ਦਾ ਪਿਆਲਾ ਮੁੱਕ ਚੱਲਿਆ ਹੈ ਮਜ਼ਬੂਰਨ ਸਾਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਯੂਨੀਅਨ 26 ਫਰਵਰੀ ਨੂੰ ਸੁਨਾਮ ਸ਼ਹਿਰ ਵਿਖੇ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੋਲ ਖੋਲਣਗੇ ਉਪਰੰਤ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਜਨਰਲ ਸਕੱਤਰ ਡਾ. ਅਜੈ ਕੁਮਾਰ ਨੇ ਦੱਸਿਆ ਕਿ ਮੈਰੀਟੋਰੀਅਸ ਟੀਚਰਜ਼ ਦੀ ਮਿਹਨਤ ਦਾ ਪੰਜਾਬ ਸਰਕਾਰ ਨੇ ਮੁੱਲ ਨਹੀਂ ਪਾਇਆ ਮੈਰੀਟੋਰੀਅਸ ਟੀਚਰਜ਼ ਲਗਾਤਾਰ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ ਪਿਛਲੇ 10 ਸਾਲਾਂ ਵਿੱਚ ਤਨਖਾਹ ਵਾਧਾ ਸਿਰਫ਼ 2326 ਰੁਪਏ ਹੋਇਆ ਹੈ ਦੂਸਰੇ ਪਾਸੇ ਸਿੱਖਿਆ ਵਿਭਾਗ ਵਿੱਚ ਰੈਗੂਲਰ ਹੋਈ ਦੇਰੀ ਕਰਕੇ ਟੀਚਰਜ਼ ਨੂੰ ਮਾਨਸਿਕ ਤਣਾਅ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਵਿੱਤ ਸਕੱਤਰ ਰਾਕੇਸ਼ ਕੁਮਾਰ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੈਰੀਟੋਰੀਅਸ ਟੀਚਰਜ਼ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਵਿੱਚ ਹੋਰ ਡੰਗ ਟਪਾਉਣ ਦੀ ਕੋਸ਼ਿਸ਼ ਕੀਤੀ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖੇ ਐਕਸ਼ਨ ਕੀਤੇ ਜਾਣਗੇ। ਇਸ ਸਮੇਂ ਮਨੋਜ ਕੁਮਾਰ, ਸੁਖਜੀਤ ਸਿੰਘ, ਵਿਪਨੀਤ ਕੌਰ, ਜਸਵਿੰਦਰ ਸਿੰਘ, ਦਵਿੰਦਰ ਸਿੰਘ, ਮਨਜਿੰਦਰ ਕੌਰ, ਬੂਟਾ ਸਿੰਘ ਮਾਨ, ਹਰਪ੍ਰੀਤ ਸਿੰਘ, ਐਸ਼ਪ੍ਰੀਤ ਕੌਰ ਆਦਿ ਸੂਬਾ ਆਗੂਆਂ ਨੇ ਸਾਂਝੇ ਰੂਪ ਵਿੱਚ ਕਿਹਾ ਕਿ ਸੁਨਾਮ ਵਿਖੇ ਹੱਕੀ ਮੰਗਾਂ ਲਈ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

Have something to say? Post your comment

 

More in Malwa

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ 

ਕੋਆਰਡੀਨੇਟਰ ਧੂਰਾ ਨੇ ਸੁਨਾਮ ਦੇ ਕਾਂਗਰਸੀਆਂ ਨਾਲ ਕੀਤੀਆਂ ਵਿਚਾਰਾਂ