Sunday, November 02, 2025

Chandigarh

ਚਿੱਟਾ ਵੇਚਣ ਦੇ ਇਲਜ਼ਾਮਾਂ ਦੀ ਸਾਹਮਣੇ ਆਈ ਵੀਡੀਓ ਨੇ ਦੋਸ਼ੀ ਨੂੰ ਸਲਾਖਾਂ ਪਿੱਛੇ ਪਹੁੰਚਾਇਆ

February 24, 2025 02:20 PM
SehajTimes
ਐਸ.ਏ.ਐਸ.ਨਗਰ : ਜ਼ਿਲ੍ਹਾ ਪੁਲਿਸ ਨੇ ਇੱਕ ਵੀਡੀਓ ਸਾਹਮਣੇ ਆਉਣ ਤੋਂ ਬਾਅਦ, ਜਿਸ ਵਿੱਚ ਦੋ ਲੜਕੀਆਂ ਨੇ ਲੋਹਗੜ੍ਹ ਦੇ ਇੱਕ ਵਿਅਕਤੀ ਮਨਜੀਤ ਸਿੰਘ 'ਤੇ ਜ਼ੀਰਕਪੁਰ ਖੇਤਰ ਦੇ ਲੋਹਗੜ੍ਹ ਵਿੱਚ ਚਿਟਾ ਸਪਲਾਈ ਕਰਨ ਦੇ ਦੋਸ਼ ਲਾਏ ਹਨ ਦੇ ਸਾਹਮਣੇ ਆਉਣ ਤੋਂ ਬਾਅਦ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਦੋਸ਼ੀ ਦੇ ਕੋਲੋਂ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਰਕੇ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ. (ਦਿਹਾਤੀ) ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸੀਨੀਅਰ ਪੁਲਿਸ ਕਪਤਾਨ ਦੀਪਕ ਪਾਰੀਕ, ਆਈ.ਪੀ.ਐਸ., ਐਸ.ਐਸ.ਪੀ. ਐਸ.ਏ.ਐਸ.ਨਗਰ ਦੇ ਨਿਰਦੇਸ਼ਾਂ ਅਨੁਸਾਰ ਇਸ ਮਾਮਲੇ ਦੀ ਜਾਂਚ ਲਈ ਡੀ.ਐਸ.ਪੀ ਜ਼ੀਰਕਪੁਰ ਜਸਪਿੰਦਰ ਸਿੰਘ ਦੀ ਅਗਵਾਈ ਹੇਠ ਦੋ ਟੀਮਾਂ ਦਾ ਗਠਨ ਕੀਤਾ ਗਿਆ ਸੀ। ਕਾਰਵਾਈ ਦੌਰਾਨ ਅੱਜ ਹੀ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਅਤੇ ਉਸ ਦੀ ਪਛਾਣ ਮਨਜੀਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਲੋਹਗੜ੍ਹ, ਜ਼ੀਰਕਪੁਰ ਵਜੋਂ ਹੋਈ। ਉਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 2 ਗ੍ਰਾਮ ਚਿੱਟਾ ਬਰਾਮਦ ਹੋਇਆ ਅਤੇ ਉਸ ਦੇ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21 ਦੇ ਅਧੀਨ ਅਧੀਨ ਐੱਫ. ਆਈ ਆਰ ਨੰਬਰ 91 ਦਰਜ ਕੀਤੀ ਗਈ। ਇਸ ਤੋਂ ਪਹਿਲਾਂ ਉਸ 'ਤੇ ਐਨਡੀਪੀਐਸ ਦੀ ਧਾਰਾ 21 ਅਧੀਨ ਐਫਆਈਆਰ 185, ਮਿਤੀ 09.05.2021, ਥਾਣਾ ਸਿਟੀ ਖਰੜ ਵਿਖੇ ਵੀ ਦਰਜ ਹੈ। ਸਥਾਨਕ ਲੋਕਾਂ ਨੇ ਇਸ ਤੁਰੰਤ ਕਾਰਵਾਈ ਨੂੰ ਚੰਗੀ ਭਾਵਨਾ ਨਾਲ ਲਿਆ ਅਤੇ ਪੁਲਿਸ ਦੀ ਪਹਿਲਕਦਮੀ ਦਾ ਸਵਾਗਤ ਕੀਤਾ। ਐਸ.ਐਸ.ਪੀ ਦੀਪਕ ਪਾਰੀਕ ਨੇ ਕਿਹਾ ਕਿ ਐਸ.ਏ.ਐਸ.ਨਗਰ ਪੁਲਿਸ ਨਸ਼ਿਆਂ ਵਿਰੁੱਧ ਆਪਣੀ ਲੜਾਈ ਵਿੱਚ ਆਉਣ ਵਾਲੇ ਸੁਝਾਵਾਂ ਅਤੇ ਇਨਪੁਟਸ ਦਾ ਸਵਾਗਤ ਕਰਦੀ ਹੈ। ਉਨ੍ਹਾਂ ਨਸ਼ਿਆਂ ਵਿਰੁੱਧ ਜ਼ਿਲ੍ਹਾ ਪੁਲਿਸ ਦੀ ‘ਜ਼ੀਰੋ ਟਾਲਰੈਂਸ ਨੀਤੀ’ ਨੂੰ ਦੁਹਰਾਇਆ।

Have something to say? Post your comment

 

More in Chandigarh

ਸਪੀਕਰ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਸਿੰਡੀਕੇਟ ਭੰਗ ਕਰਨ ਦੀ ਸਖ਼ਤ ਨਿੰਦਾ

ਗੁਰਦਾਸਪੁਰ ਪੁਲਿਸ ਨੇ ਫਿਰੌਤੀ ਨਾਲ ਸਬੰਧਤ ਗੋਲੀਬਾਰੀ ਦੀਆਂ ਦੋ ਘਟਨਾਵਾਂ ਦੀ ਗੁੱਥੀ ਸੁਲਝਾਈ; ਪਿਸਤੌਲ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਲੰਬਤ ਮਾਮਲਿਆਂ ਦੇ ਨਿਪਟਾਰੇ ਲਈ ਗਮਾਡਾ ਨੇ ਲਾਇਆ ਕੈਂਪ, ਪਹਿਲੇ ਦਿਨ 864 ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਯੁੱਧ ਨਸ਼ਿਆਂ ਵਿਰੁੱਧ ਦੇ ਅੱਠ ਮਹੀਨੇ: 1512 ਕਿਲੋ ਹੈਰੋਇਨ ਸਮੇਤ 34 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨਾਲ ਮੁਲਾਕਾਤ; ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ‘ਚ ਸ਼ਾਮਲ ਹੋਣ ਲਈ ਦਿੱਤਾ ਸੱਦਾ

ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਨੂੰ ਭੰਗ ਕਰਨ ਸਬੰਧੀ ਕੇਂਦਰ ਦੇ ਕਦਮ ਦੀ ਸਖ਼ਤ ਆਲੋਚਨਾ; ਪੰਜਾਬ ਦੀ ਗੌਰਵਮਈ ਵਿਰਾਸਤ ‘ਤੇ ਹਮਲੇ ਖ਼ਿਲਾਫ਼ ਡਟਣ ਦਾ ਅਹਿਦ

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ