Sunday, August 03, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਵਿਗਿਆਨਕ ਚੇਤਨਾ ਲਹਿਰ ਸਿਰਜਣ ਲਈ ਤਰਕਸ਼ੀਲ ਸੁਸਾਇਟੀ ਦੀ ਅਹਿਮ ਭੂਮਿਕਾ : ਅਮੋਲਕ ਸਿੰਘ 

February 24, 2025 03:12 PM
SehajTimes
ਬਰਨਾਲਾ : ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਤਰਕਸ਼ੀਲ ਲਹਿਰ ਦੇ ਮਰਹੂਮ ਨਾਇਕ ਕ੍ਰਿਸ਼ਨ ਬਰਗਾੜੀ ਦੀ 23ਵੀਂ ਬਰਸੀ ਦੇ ਸਬੰਧ ਵਿੱਚ ਤਰਕਸ਼ੀਲ ਭਵਨ ਬਰਨਾਲਾ ਵਿਖੇ ‘ਅਜੋਕੇ ਫਾਸ਼ੀਵਾਦੀ ਦੌਰ ਵਿੱਚ ਦਰਪੇਸ਼ ਚੁਣੌਤੀਆਂ ਅਤੇ ਸਾਡੇ ਕਾਰਜ’ ਵਿਸ਼ੇ ਸਬੰਧੀ ਇਕ ਸੈਮੀਨਾਰ ਅਤੇ ਸਨਮਾਨ ਸਮਾਗਮ ਆਯੋਜਿਤ ਕੀਤਾ ਗਿਆ ਜਿਸਦੀ ਪ੍ਰਧਾਨਗੀ ਪਲਸ ਮੰਚ ਦੇ ਪ੍ਰਧਾਨ ਅਮੋਲਕ ਸਿੰਘ,ਸੂਬਾਈ ਜੱਥੇਬੰਦਕ ਆਗੂ ਮਾਸਟਰ ਰਾਜਿੰਦਰ ਭਦੌੜ, ਹੇਮ ਰਾਜ ਸਟੈਨੋਂ, ਕ੍ਰਿਸ਼ਨ ਬਰਗਾੜੀ ਦੀ ਜੀਵਨ ਸਾਥਣ ਮੈਡਮ ਰਾਜਿੰਦਰ ਕੌਰ ਬਰਗਾੜੀ ਅਤੇ ਰਾਜਪਾਲ ਬਠਿੰਡਾ ਨੇ ਕੀਤੀ।
         ਇਸ ਮੌਕੇ ਪੰਜਾਬ ਲੋਕ ਸਭਿਆਚਾਰਕ ਮੰਚ ਦੇ ਪ੍ਰਧਾਨ ਅਤੇ ਸਮਾਗਮ ਦੇ ਮੁੱਖ ਬੁਲਾਰੇ ਅਮੋਲਕ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮੌਜੂਦਾ ਫ਼ਿਰਕੂ ਹਾਕਮ ਜਮਾਤਾਂ ਵੱਲੋਂ ਮਿਥਿਹਾਸ ਨੂੰ ਇਤਿਹਾਸ ਬਣਾ ਕੇ ਦੇਸ਼ ਦੁਨੀਆਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਅਤੇ ਸਿੱਖਿਆ ਦਾ ਭਗਵਾਂਕਰਨ ਅਤੇ ਵਪਾਰੀਕਰਨ ਕਰਕੇ ਵਿਗਿਆਨਕ ਚੇਤਨਾ ਵਿਕਸਤ ਕਰਨ ਦੇ ਸੰਵਿਧਾਨਕ ਅਧਿਕਾਰ ਅਤੇ ਵਿਦਿਅਕ ਅਦਾਰਿਆਂ ਨੂੰ ਖਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਸਾਮਰਾਜ ਪੱਖੀ ਹਕੂਮਤਾਂ ਜਲ, ਜੰਗਲ, ਜ਼ਮੀਨ ਅਤੇ ਹੋਰਨਾਂ ਖਣਿਜ ਪਦਾਰਥਾਂ ਨੂੰ ਕਾਰਪੋਰੇਟ ਘਰਾਣਿਆਂ ਨੂੰ ਲੁਟਾਉਣ ਲਈ ਗਰੀਬ ਆਦਿਵਾਸੀਆਂ ਨੂੰ ਉਜਾੜਨ ਉਤੇ ਤੁਲੀਆਂ ਹੋਈਆਂ ਹਨ ਅਤੇ ਵਿਰੋਧ ਕਰਨ ਵਾਲਿਆਂ ਨੂੰ ਇਕ ਸਾਜਿਸ਼ ਹੇਠ ਪੁਲਿਸ ਮੁਕਾਬਲਿਆਂ ਵਿੱਚ ਮਾਰਿਆ ਜਾ ਰਿਹਾ ਹੈ। ਇਸ ਹਕੂਮਤੀ ਜ਼ਬਰ ਦਾ ਵਿਰੋਧ ਕਰਨ ਅਤੇ ਸਾਮਰਾਜੀ ਭ੍ਰਿਸ਼ਟ ਰਾਜ ਪ੍ਰਬੰਧ ਨੂੰ ਬਦਲਣ ਲਈ ਤਰਕਸ਼ੀਲ ਸੁਸਾਇਟੀ ਸਮੇਤ ਸਮੂਹ ਲੋਕ ਪੱਖੀ ਜਨਤਕ ਅਤੇ ਜਮਹੂਰੀ ਜਥੇਬੰਦੀਆਂ ਨੂੰ ਜਮਾਤੀ ਪੱਧਰ ਤੇ ਚਿੰਤਨ ਅਤੇ ਚੇਤਨਾ ਦਾ ਪ੍ਰਸਾਰ ਕਰਨ ਅਤੇ ਫ਼ੈਸਲਾਕੁਨ ਜਥੇਬੰਦਕ ਸੰਘਰਸ਼ ਕਰਨ ਦੀ ਲੋੜ ਹੈ। ਉਨ੍ਹਾਂ ਨੇ ਪੰਜਾਬ ਅੰਦਰ ਗਿਆਨ ਵਿਗਿਆਨ ਦਾ ਮਾਹੌਲ ਸਿਰਜਣ ਲਈ ਤਰਕਸ਼ੀਲ ਸੁਸਾਇਟੀ ਦੀ ਭੂਮਿਕਾ ਨੂੰ ਸਲਾਮ ਕੀਤਾ।
                      ਇਸ ਮੌਕੇ ਨਾਮਵਰ ਕਲਾ ਇਤਿਹਾਸਕਾਰ ਅਤੇ ਮਾਨਵਵਾਦੀ ਚਿੰਤਕ ਸੁਭਾਸ਼ ਪਰਿਹਾਰ ਨੂੰ ਇਤਿਹਾਸ ਅਤੇ ਵਿਗਿਆਨਕ ਚੇਤਨਾ ਦੇ ਖੇਤਰ ਵਿੱਚ ਪਾਏ ਅਮੁੱਲੇ ਯੋਗਦਾਨ ਲਈ ਕ੍ਰਿਸ਼ਨ ਬਰਗਾੜੀ ਯਾਦਗਾਰੀ ਸਨਮਾਨ ਅਤੇ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ।
                  ਇਸ ਤੋਂ ਪਹਿਲਾਂ ਪਲਸ ਮੰਚ ਦੇ ਆਗੂ ਮਾਸਟਰ ਰਾਮ ਕੁਮਾਰ ਭਦੌੜ ਨੇ ਮਰਹੂਮ ਆਗੂ ਕ੍ਰਿਸ਼ਨ ਬਰਗਾੜੀ ਦੀ ਤਰਕਸ਼ੀਲ ਲਹਿਰ ਸਮੇਤ ਵੱਖ ਵੱਖ ਸਮਾਜਿਕ ਖੇਤਰਾਂ ਵਿੱਚ ਨਿਭਾਈ ਗਈ ਅਹਿਮ ਭੂਮਿਕਾ ਅਤੇ ਜੀਵਨ ਬਾਰੇ ਚਾਨਣ ਪਾਇਆ ਜਦਕਿ ਮਾਸਟਰ ਰਾਜਿੰਦਰ ਭਦੌੜ ਨੇ ਤਰਕਸ਼ੀਲ ਕਾਫਲੇ ‘ਚੋਂ ਵਿਛੜ ਚੁੱਕੇ ਬਾਕੀ ਸਾਥੀਆਂ ਦੇ ਯੋਗਦਾਨ ਨੂੰ ਯਾਦ ਕਰਦਿਆਂ ਸਮਾਗਮ ਵਿੱਚ ਸ਼ਾਮਿਲ ਸਾਰਿਆਂ ਮਹਿਮਾਨਾਂ ਦਾ ਧੰਨਵਾਦ ਕੀਤਾ ।
                         ਇਸ ਤੋਂ ਪਹਿਲਾਂ ਸੂਬਾਈ ਆਗੂ ਰਾਜਪਾਲ ਬਠਿੰਡਾ ਨੇ ਸੁਭਾਸ਼ ਪਰਿਹਾਰ ਵੱਲੋਂ ਇਤਿਹਾਸ ਨੂੰ ਸਹੀ ਸੰਦਰਭ ਵਿੱਚ ਪੇਸ਼ ਕਰਨ ਅਤੇ ਵਿਗਿਆਨਕ ਚੇਤਨਾ ਦੇ ਖੇਤਰ ਲਈ ਨਿਭਾਈ ਜਾ ਰਹੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ ਜਦਕਿ ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਸੂਬਾਈ ਆਗੂ ਰਾਮ ਸਵਰਨ ਲੱਖੇਵਾਲੀ ਵੱਲੋਂ ਬਾਖੂਬੀ ਨਿਭਾਈ ਗਈ।
                  ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਬਾਈ ਤਰਕਸ਼ੀਲ ਆਗੂ ਰਾਜੇਸ਼ ਅਕਲੀਆ,ਸੁਮੀਤ ਅੰਮ੍ਰਿਤਸਰ, ਜਸਵੰਤ ਮੋਹਾਲੀ,ਜੋਗਿੰਦਰ ਕੁੱਲੇਵਾਲ, ਜਸਵਿੰਦਰ ਫਗਵਾੜਾ,ਗੁਰਪ੍ਰੀਤ ਸ਼ਹਿਣਾ, ਅਜੀਤ ਪ੍ਰਦੇਸੀ, ਸੰਦੀਪ ਧਾਰੀਵਾਲ ਭੌਜਾ,ਜੋਨ ਆਗੂ ਮਾਸਟਰ ਪਰਮਵੇਦ ਸੰਗਰੂਰ, ਬਲਰਾਜ ਮੌੜ,ਸੁਰਜੀਤ ਟਿੱਬਾ, ਗੁਰਮੀਤ ਖਰੜ, ਸਤਪਾਲ ਸਲੋਹ ਨਵਾਂ ਸ਼ਹਿਰ,ਰਾਜਵੰਤ ਬਾਗੜੀਆ, ਰਾਮ ਕੁਮਾਰ ਪਟਿਆਲਾ, ਪ੍ਰਵੀਨ ਜੰਡਵਾਲਾ, ਸੁਖਵਿੰਦਰ ਬਾਗਪੁਰ, ਸੁਭਾਸ਼ ਤਿਤਰਮ ਕੈਥਲ,ਕੁਲਵਿੰਦਰ ਨਗਾਰੀ, ਭੂਰਾ ਸਿੰਘ ਮਹਿਮਾਸਰਜਾ, ਸੁਰਜੀਤ ਦੌਧਰ,ਹਰਚਰਨ ਚਹਿਲ, ਭੁਪਿੰਦਰ ਫ਼ੌਜੀ,ਕੁਲਜੀਤ ਡੰਗਰਖੇੜਾ, ਪ੍ਰਿੰਸੀਪਲ ਮੇਲਾ ਰਾਮ, ਐਡਵੋਕੇਟ ਅਮਰਜੀਤ ਬਾਈ, ਹਰਚੰਦ ਭਿੰਡਰ, ਚੰਨਣ ਵਾਂਦਰ,ਜੁਝਾਰ ਲੌਂਗੋਵਾਲ,ਜਸਵੰਤ ਬੋਪਾਰਾਏ,ਮਾਸਟਰ ਬਲਦੇਵ ਰਾਜ ਵੇਰਕਾ, ਰਾਜ ਕੁਮਾਰ ਵੇਰਕਾ, ਕੁਲਦੀਪ ਮਾਣੂੰਕੇ,ਰਮੇਸ਼ ਜੈਨ ,ਆਦਿ ਸ਼ਾਮਿਲ ਸਨ।
 
ਮਾਸਟਰ ਪਰਮਵੇਦ 
ਜੋਨ ਜਥੇਬੰਦਕ ਮੁਖੀ 
ਤਰਕਸ਼ੀਲ ਸੁਸਾਇਟੀ ਪੰਜਾਬ 
9417422349

Have something to say? Post your comment

 

More in Malwa

ਸੇਵਾ ਕੇਂਦਰ ’ਚ ਕੰਪਿਊਟਰ ਆਪਰੇਟਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 4 ਅਗਸਤ ਨੂੰ

ਅਰੋੜਾ, ਢੀਂਡਸਾ, ਲੌਂਗੋਵਾਲ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ 

ਭਾਰਤ-ਅਮਰੀਕਾ ਵਪਾਰ ਵਾਰਤਾ ਕਿਸਾਨੀ ਲਈ ਘਾਤਕ 

ਅਕੇਡੀਆ ਵਰਲਡ ਸਕੂਲ 'ਚ ਤੀਆਂ ਦੀ ਧਮਾਲ 

ਬੀਕੇਯੂ ਉਗਰਾਹਾਂ ਨੇ ਮੋਗਾ ਰੈਲੀ ਦੀਆਂ ਤਿਆਰੀਆਂ ਵਿੱਢੀਆਂ 

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਪਾਤੜਾਂ ਦੇ ਗਰੀਬ ਲੋਕਾਂ ਨੂੰ ਇਨਸਾਫ਼ ਦਿਵਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ : ਕੈਂਥ 

'ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ' ਲਈ ਅਰਜ਼ੀਆਂ ਦੀ ਮੰਗ

ਵਿਨਰਜੀਤ ਗੋਲਡੀ ਨੇ "ਆਪ" ਸਰਕਾਰ ਤੇ ਖੜ੍ਹੇ ਕੀਤੇ ਸਵਾਲ 

13 ਸਤੰਬਰ ਨੂੰ ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ ਕੀਤੀ ਜਾਵੇਗੀ ਆਯੋਜਿਤ

ਮਨੁੱਖਤਾ ਲਈ ਖੂਨਦਾਨ ਤੋਂ ਵੱਡਾ ਕੋਈ ਪੁੰਨ ਨਹੀਂ : ਢੀਂਡਸਾ