Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨਾਂ ਲਈ ਸਰਕਾਰਾਂ ਤੁਰੰਤ ਰੁਜ਼ਗਾਰ ਦਾ ਪ੍ਰਬੰਧ ਕਰਨ : ਸੰਤ ਸਤਰੰਜਨ ਸਿੰਘ 

February 24, 2025 04:02 PM
SehajTimes
ਹੁਸ਼ਿਆਰਪੁਰ : ਅਮਰੀਕਾ ਦੀਆਂ ਰਿਪੋਰਟਾਂ ਅਨੁਸਾਰ ਲੱਗਭੱਗ 18 ਹਜਾਰ ਭਾਰਤੀ ਲੋਕਾਂ ਦੀ ਅਮਰੀਕਾ ਵਿੱਚ ਗੈਰ ਕਾਨੂੰਨੀ ਢੰਗ ਨਾਲ ਰਹਿਣ ਦੀ ਪਹਿਚਾਣ ਹੋ ਚੁੱਕੀ ਹੈ ਅਤੇ ਉਹਨਾਂ ਵੱਲੋਂ ਉਹ ਪਰਿਵਾਰ ਵਾਪਸ ਭੇਜੇ ਜਾ ਰਹੇ ਹਨ ਜਿਨਾਂ ਵਿੱਚ ਨੌਜਵਾਨ ਬੱਚੇ, ਔਰਤਾਂ, ਬਜ਼ੁਰਗ ਵੀ ਸ਼ਾਮਿਲ ਹਨ, ਇਹ ਪਰਿਵਾਰ ਆਪਣੇ ਦੇਸ਼ ਵਿੱਚੋਂ ਆਪਣਾ ਚੰਗਾ ਭਵਿੱਖ  ਬਣਾਉਣ ਲਈ ਅਤੇ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਵਿਦੇਸ਼ਾਂ ਵਿੱਚ ਆਪਣੇ ਸੁਨਹਿਰੀ ਭਵਿੱਖ ਲਈ ਗਏ ਸਨ, ਜਿੱਥੇ ਉਹਨਾਂ ਦੇ ਪੈਰ ਨਹੀਂ ਲੱਗ ਸਕੇ ਸਗੋਂ ਟਰੈਵਲ ਏਜੰਟਾਂ ਨੇ ਇਹਨਾਂ ਪਰਿਵਾਰਾਂ ਵੱਲੋਂ ਕਰੋੜਾਂ ਰੁਪਇਆ ਦੀ ਲੁੱਟ ਕੀਤੀ ਗਈ ਇਹਨਾਂ ਗੱਲਾਂ ਦਾ ਪ੍ਰਗਟਾਵਾ ਨਜ਼ਦੀਕੀ ਪਿੰਡ ਧੁੱਗਾ ਕਲਾਂ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਸਤਰੰਜਨ ਸਿੰਘ ਨੇ ਸਾਡੇ ਪੱਤਰਕਾਰ ਨਾਲ ਇੱਕ ਪ੍ਰੈਸ ਵਾਰਤਾ ਦੌਰਾਨ ਕੀਤਾ ਉਹਨਾਂ ਕਿਹਾ ਕਿ  ਜਿਨਾਂ ਟਰੈਵਲ ਏਜੰਟਾਂ ਨੇ ਇਹ ਪਰਿਵਾਰਾਂ ਨਾਲ ਠੱਗੀਆਂ ਮਾਰੀਆਂ ਹਨ ਉਹ ਸਰਕਾਰਾਂ ਦੇ ਧਿਆਨ ਵਿੱਚ ਹਨ ਪਰ ਸਰਕਾਰਾਂ ਧਿਆਨ ਨਹੀਂ ਦੇ ਰਹੀਆਂ ਜਿਸ ਕਰਕੇ ਪਿਛਲੇ ਦੋ ਤਿੰਨ ਦਹਾਕਿਆਂ ਤੋਂ ਲਗਾਤਾਰ ਲੱਖਾਂ ਦੀ ਗਿਣਤੀ ਵਿੱਚ ਪੰਜਾਬ ਦਾ ਨੌਜਵਾਨ ਅਤੇ ਸਰਮਾਇਆ ਵਿਦੇਸ਼ ਜਾ ਰਿਹਾ ਹੈ ਜਿਸ ਨਾਲ ਭਾਰਤ ਦੀ ਆਰਥਿਕ ਹਾਲਤ ਹੋਰ ਵੀ ਕਮਜੋਰ ਹੁੰਦੀ ਜਾ ਰਹੀ ਉਹਨਾਂ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਪੁਰਜੋਰ ਅਪੀਲ ਕੀਤੀ ਕਿ ਜੋ ਪਰਿਵਾਰ ਅਮਰੀਕਾ ਨੇ ਭਾਰਤ ਭੇਜੇ ਹਨ ਉਹ ਭਾਰਤੀ ਹੀ ਹਨ ਆਪਣੇ ਰੁਜ਼ਗਾਰ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਧੱਕੇ ਖਾਣ ਮਗਰੋਂ ਅਜਿਹੇ ਹਾਲਾਤਾਂ ਦਾ ਉਹਨਾਂ ਨੂੰ ਸਾਹਮਣਾ ਕਰਨਾ ਪਿਆ ਹੈ ਉਹਨਾਂ ਕਿਹਾ ਕਿ ਮੁੜ ਵਸੇਬੇ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਇਹਨਾਂ ਪਰਿਵਾਰਾਂ ਲਈ ਪਹਿਲ ਦੇ ਅਧਾਰ ਤੇ ਰੁਜਗਾਰ ਦਾ ਪ੍ਰਬੰਧ ਕਰੇ ਉਹਨਾਂ ਕਿਹਾ ਕਿ ਜਿਹਨਾ ਟਰੈਵਲ ਏਜੰਟਾਂ ਨੇ ਇਹ ਪਰਿਵਾਰਾਂ ਨਾਲ ਠੱਗੀਆਂ ਮਾਰੀਆਂ ਹਨ ਉਹਨਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਕੇ ਜੇਲ੍ਹਾਂ ਵਿੱਚ ਡੱਕੇ ਤਾਂ ਜੋ ਇਹੋ ਜਿਹੇ ਠੱਗ ਏਜੰਟ ਅੱਗੇ ਤੋ ਕਿਸੇ ਨੂੰ ਆਪਣੇ ਜਾਲ ਵਿੱਚ ਨਾ ਫਸਾ ਸਕਣ। ਉਹਨਾਂ ਇਹ ਵੀ ਕਿਹਾ ਕਿ ਸਰਕਾਰਾਂ ਨੂੰ ਰੁਜ਼ਗਾਰ ਦੇ ਪ੍ਰਬੰਧ ਕਰਨ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।

Have something to say? Post your comment

 

More in Doaba

ਲਿਵਾਸਾ ਹਸਪਤਾਲ ਨੇ ਕਮਲ ਕਾਂਤ ਗੰਭੀਰ ਨੂੰ ਮੁੱਖ ਵਿੱਤੀ ਅਧਿਕਾਰੀ ਨਿਯੁਕਤ ਕੀਤਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸਤਲੋਕ ਧਾਮ, ਰਤੇਵਾਲ ਵਿਖੇ ਬ੍ਰਹਮਲੀਨ ਸਤਿਗੁਰੂ ਗੰਗਾ ਨੰਦ ਮਹਾਰਾਜ ਜੀ ਦੇ 109ਵੇਂ ਅਵਤਾਰ ਦਿਵਸ ਸਬੰਧੀ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਵਿੱਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਹੋਏ ਨਤਮਸਤਕ

ਇੰਪਲਾਈਜ਼ ਫੈਡਰੇਸ਼ਨ ਪੰਜਾਬ ਅਤੇ ਪਾਵਰਕਾਮ ਜਥੇਬੰਦੀ ਵੱਲੋਂ ਝੰਡਾ ਝੁਲਾਉਣ ਉਪਰੰਤ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮੰਗਾਂ ਲਾਗੂ ਨਾ ਹੋਣ ਤੋਂ ਭੜਕੇ ਪਾਵਰਕਾਮ ਦੇ ਠੇਕਾ ਕਾਮੇ, ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਮੁਕੰਮਲ ਹੜਤਾਲ

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ