Saturday, April 11, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਨਗਰ ਕੌਂਸਲ ਦਾ ਕਲਰਕ ਵਿਧਵਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

February 24, 2025 04:09 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਐਤਵਾਰ ਨੂੰ ਨਗਰ ਕੌਂਸਲ ਮਲੋਟ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਤਾਇਨਾਤ ਕਲਰਕ ਸੁਰੇਸ਼ ਕੁਮਾਰ ਨੂੰ ਇਕ ਗਰੀਬ ਵਿਧਵਾ ਕੋਲੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮਲੋਟ ਸ਼ਹਿਰ ਨਿਵਾਸੀ ਇੱਕ ਵਿਧਵਾ ਔਰਤ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਮਿਸ਼ਨ ਤਹਿਤ ਉਸ ਦਾ ਘਰ ਬਣਾਉਣ ਲਈ ਰਕਮ ਮਨਜੂਰ ਕਰਵਾਉਣ ਬਦਲੇ ਉਕਤ ਕਲਰਕ ਨੇ 50,000 ਰੁਪਏ ਦੀ ਰਿਸ਼ਵਤ ਮੰਗੀ ਹੈ ਪਰ ਉਸ ਵੱਲੋਂ ਜ਼ੋਰ ਪਾਉਣ ਤੋਂ ਬਾਅਦ ਉਕਤ ਵਿਅਕਤੀ ਇਹ ਰਕਮ ਕਿਸ਼ਤਾਂ ਵਿੱਚ ਲੈਣ ਲਈ ਸਹਿਮਤ ਹੋ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਦੇ ਘਰੋਂ 20,000 ਰੁਪਏ ਦੀ ਪਹਿਲੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਫੜ ਲਿਆ। ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਉਕਤ ਮੁਲਜ਼ਮ ਕੋਲੋਂ ਰਿਸ਼ਵਤ ਦੀ ਰਕਮ ਮੌਕੇ ’ਤੇ ਹੀ ਬਰਾਮਦ ਕਰ ਲਈ।
ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਫਿਰੋਜ਼ਪੁਰ ਰੇਂਜ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਅਧੀਨ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਕੇਸ ਸਬੰਧੀ ਅਗਲੀ ਤਫ਼ਤੀਸ਼ ਜਾਰੀ ਹੈ।
ਬਿਊਰੋ ਨੇ ਦੁਹਰਾਇਆ ਕਿ ਉਹ ਰਾਜ ’ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਰਿਸ਼ਵਤ ਦੀ ਮੰਗ ਕਰਨ ‘ਤੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੇ ਵਟਸਐਪ ਨੰਬਰ 9501-200-200 ‘ਤੇ ਸ਼ਿਕਾਇਤ ਦਰਜ ਕਰਵਾਉਣ। ਬੁਲਾਰੇ ਨੇ ਇਹ ਵੀ ਸਪੱਸ਼ਟ ਕੀਤਾ ਕਿ ਵਿਜੀਲੈਂਸ ਬਿਊਰੋ ਵੱਲੋਂ ਮਿਲੀਆਂ ਸਭ ਸ਼ਿਕਾਇਤਾਂ ਦੀ ਪੂਰੀ ਤਰ੍ਹਾਂ ਕਾਨੂੰਨੀ ਤਰੀਕੇ ਨਾਲ ਜਾਂਚ ਕੀਤੀ ਜਾਵੇਗੀ ਅਤੇ ਸਬੂਤ ਸਿੱਧ ਹੋਣ ਤੇ ਦੋਸ਼ੀ ਪਾਏ ਜਾਣ ਉਤੇ ਅਜਿਹੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Have something to say? Post your comment

 

More in Chandigarh

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਮੰਤਰੀ ਸੰਜੀਵ ਅਰੋੜਾ

ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ