Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਮਹਿੰਦਰ ਭਗਤ ਕੈਬਨਿਟ ਮੰਤਰੀ ਪੰਜਾਬ ਵਲੋਂ ਲਾਇਨ ਰਣਜੀਤ ਰਾਣਾ ਪੰਜਾਬ ਆਈਕਨ ਐਵਾਰਡ ਨਾਲ ਸਨਮਾਨਿਤ

February 24, 2025 04:16 PM
SehajTimes
ਹੁਸ਼ਿਆਰਪੁਰ : ਲਾਇਨਜ ਕਲੱਬ ਹੁਸ਼ਿਆਰਪੁਰ ਪ੍ਰਿੰਸ ਦੇ ਪ੍ਰੈਜੀਡੈਂਟ ਤੇ ਪੁਰਹੀਰਾਂ ਦੇ ਲੰਬੜਦਾਰ ਲਾਇਨ ਰਣਜੀਤ ਸਿੰਘ ਰਾਣਾ ਨੂੰ ਸਮਾਜ ਸੇਵਾ ਦੇ ਕੰਮਾ ਤੇ ਨੌਜੁਆਨਾ ਤੇ ਬੱਚਿਆ ਨੂੰ ਖੇਡਾ ਪ੍ਰਤੀ ਉਤਸ਼ਾਹਿਤ ਕਰਨ ਲਈ ਮਹਿੰਦਰ ਭਗਤ ਕੈਬਨਿਟ ਮੰਤਰੀ ਪੰਜਾਬ ਇੰਟਰਨੈਂਸਨਲ ਗਾਇਕ ਸਰਬਜੀਤ ਚੀਮਾ ਤੇ ਜਲੰਧਰ ਨਗਰ ਨਿਗਮ ਦੇ ਮੇਅਰ  ਵਨੀਤ ਧੀਰ ਵਲੋ ਪੰਜਾਬ ਆਈਕਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਹਨਾ ਕਿਹਾ ਕੇ ਲਾਇਨ ਰਣਜੀਤ ਸਿੰਘ ਰਾਣਾ ਨੂੰ ਇਹ ਐਵਾਰਡ ਉਸਦੇ ਵਲੋ ਕੀਤੇ ਗਏ ਸਮਾਜ ਸੇਵਾ ਦੇ ਕੰਮਾ ਕਰਕੇ ਮਿੱਲਿਆ ਹੈ। ਜਿਸ ਤੋ ਇਹ ਪਤਾ ਲੱਗਦਾ ਹੈ ਕਿ ਲਾਇਨ ਰਾਣਾ ਸਮਾਜ ਸੇਵਾ ਲਈ ਪੂਰੀ ਤਰਾ ਸਪ੍ਰਪਿਤ ਹੈ ।ਲਾਇਨ ਰਣਜੀਤ ਸਿੰਘ ਰਾਣਾ ਦੀ ਬੇਟੀ ਸਹਿਜਪ੍ਰੀਤ ਕੋਰ ਨੇ ਕਿਹਾ ਕੇ ਮੇਰੇ ਪਾਪਾ ਨੂੰ ਇਹ ਐਵਾਰਡ ਮਿਲਣ ਤੇ ਉਹ ਬਹੁਤ ਖੁਸ਼ ਹੈ ਤੇ ਮੈਨੂੰ ਆਪਣੇ ਪਾਪਾ ਤੇ ਮਾਣ ਹੈ ਤੇ ਮੈ ਵੀ ਵੱਡੀ ਹੋ ਕੇ ਪਾਪਾ ਵਾਂਗ ਸਮਾਜ ਦੀ ਸੇਵਾ ਕਰਾਂਗੀ। ਲਾਇਨ ਰਣਜੀਤ ਸਿੰਘ ਰਾਣਾ ਵਲੋ ਹਰ ਸਾਲ ਅਧਿਆਪਕਾ ਦਾ ਰਾਜ ਪੱਧਰੀ ਸਨਮਾਨ ਸਮਾਰੋਹ ਕਰਵਾਇਆ ਜਾਂਦਾ ਹੈ ਜਿਸਦੀ ਸਹਾਰਨਾ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਲੋ ਵੀ ਕੀਤੀ ਜਾਂਦੀ ਹੈ। ਲਾਇਨ ਰਾਣਾ ਨੇ ਨੌਜੁਆਨਾ ਤੇ ਬੱਚਿਆ ਨੂੰ ਖੇਡਾ ਪ੍ਰਤੀ ਉਤਸ਼ਾਹਿਤ ਕੀਤਾ ਤੇ ਵੱਖ ਵੱਖ ਖੇਡਾ ਦੇ ਟੂਰਨਾਮੈਂਟ ਕਰਵਾਏ ਸਕੂਲਾ ਵਿਚ ਵੀ ਸਪੋਰਟਸ ਮੀਟ ਕਰਵਾਈਆ। ਖਿਡਾਰੀਆ ਨੂੰ ਸਪੋਰਟਸ ਕਿੱਟ ਤੇ ਟਰੈਕਸੂਟ ਪ੍ਰਦਾਨ ਕੀਤੇ
ਜਿਸ ਨਾਲ ਲਾਇਨ ਰਣਜੀਤ ਸਿੰਘ ਰਾਣਾ ਨੇ ਸਮਾਜ ਵਿਚ ਇੱਕ ਵਧੀਆ ਸਮਾਜ ਸੇਵੀ ਦੀ ਪਹਿਚਾਣ ਬਣਾਈ ਹੋਈ ਹੈ। ਲਾਇਨ ਰਣਜੀਤ ਸਿੰਘ ਰਾਣਾ ਹਰ ਸਮੇ ਲੋੜਵੰਦਾ ਦੀ ਮਦਦ ਲਈ ਤਿਆਰ ਰਹਿੰਦਾ ਹੈ। ਇਸ ਮੋਕੇ ਲਾਇਨ ਰਣਜੀਤ ਸਿੰਘ ਰਾਣਾ ਐਵਾਰਡ ਮਿਲਣ ਮੋਕੇ ਕਿਹਾ ਕੇ ਮੈ ਮਹਿੰਦਰ ਭਗਤ ਕੈਬਨਿਟ ਮੰਤਰੀ ਪੰਜਾਬ ਸਰਬਜੀਤ ਚੀਮਾ ਤੇ ਜਲੰਧਰ ਨਗਰ ਨਿਗਮ ਦੇ ਮੇਅਰ ਵਨੀਤ ਧੀਰ ਤੇ ਰੇਡਿਉ ਸਿਟੀ ਤੇ ਉਸਦੇ ਸਹਿਯੋਗੀਆ ਦਾ ਤਹਿ ਦਿਲ ਤੋ ਧੰਨਵਾਦੀ ਹਾਂ ਲਾਇਨ ਰਾਣਾ ਨੇ ਕਿਹਾ ਕੇ ਇਹ ਐਵਾਰਡ ਮੈ ਆਪਣੇ ਲਾਇਨਜ ਕਲੱਬ ਹੁਸ਼ਿਆਰਪੁਰ ਪ੍ਰਿੰਸ ਦੇ ਸਾਰੇ ਮੈਂਬਰਾਂ, ਕੋਚ ਸਹਿਬਾਨ ਟੀਚਰਜ ਸਹਿਬਾਨ ਤੇ ਖਿਡਾਰੀਆ ਨੂੰ ਸਮਰਪਿਤ ਕਰਦਾ ਹਾਂ ਜਿਹਨਾ ਦੇ ਮੇਰੇ ਵਲੋ ਕੀਤੇ ਜਾਂਦੇ ਪ੍ਰੋਜੈਕਟਾ ਵਿਚ ਵਿਸ਼ੇਸ਼ ਸਹਿਯੋਗ ਰਹਿੰਦਾ ਹੈ। ਉਹਨਾ ਕਿਹਾ ਕੇ ਉਹ ਹਮੇਸਾ ਹੀ ਸਮਾਜ ਸੇਵਾ ਤੇ ਖੇਡਾ ਪ੍ਰਤੀ ਨੌਜੁਆਨਾ ਤੇ ਬੱਚਿਆ ਨੂੰ ਉਤਸ਼ਾਹਿਤ ਕਰਨ ਦੀ ਆਪਣੀ ਕੋਸਿਸ ਜਾਰੀ ਰੱਖਣਗੇ।

Have something to say? Post your comment

 

More in Doaba

ਲਿਵਾਸਾ ਹਸਪਤਾਲ ਨੇ ਕਮਲ ਕਾਂਤ ਗੰਭੀਰ ਨੂੰ ਮੁੱਖ ਵਿੱਤੀ ਅਧਿਕਾਰੀ ਨਿਯੁਕਤ ਕੀਤਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸਤਲੋਕ ਧਾਮ, ਰਤੇਵਾਲ ਵਿਖੇ ਬ੍ਰਹਮਲੀਨ ਸਤਿਗੁਰੂ ਗੰਗਾ ਨੰਦ ਮਹਾਰਾਜ ਜੀ ਦੇ 109ਵੇਂ ਅਵਤਾਰ ਦਿਵਸ ਸਬੰਧੀ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਵਿੱਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਹੋਏ ਨਤਮਸਤਕ

ਇੰਪਲਾਈਜ਼ ਫੈਡਰੇਸ਼ਨ ਪੰਜਾਬ ਅਤੇ ਪਾਵਰਕਾਮ ਜਥੇਬੰਦੀ ਵੱਲੋਂ ਝੰਡਾ ਝੁਲਾਉਣ ਉਪਰੰਤ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮੰਗਾਂ ਲਾਗੂ ਨਾ ਹੋਣ ਤੋਂ ਭੜਕੇ ਪਾਵਰਕਾਮ ਦੇ ਠੇਕਾ ਕਾਮੇ, ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਮੁਕੰਮਲ ਹੜਤਾਲ

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ