Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗ਼ੈਰ-ਸੰਚਾਰੀ ਬੀਮਾਰੀਆਂ ਦੀ ਜਾਂਚ ਲਈ ਵਿਸ਼ੇਸ਼ ਕਾਊਂਟਰ ਸਥਾਪਤ

February 24, 2025 05:38 PM
SehajTimes

30 ਸਾਲ ਤੋਂ ਉਪਰਲਾ ਹਰ ਵਿਅਕਤੀ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਜਾਂਚ ਕਰਾਏ : ਸਿਵਲ ਸਰਜਨ

 

ਮੋਹਾਲੀ : ਗ਼ੈਰ-ਸਰਕਾਰੀ ਬੀਮਾਰੀਆਂ ਦੀ ਜਾਂਚ ਅਤੇ ਇਲਾਜ ਲਈ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਵਿਸ਼ੇਸ਼ ਕਾਊਂਟਰ ਸਥਾਪਤ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਬੀਤੀ 20 ਫ਼ਰਵਰੀ ਤੋਂ ਐਨ.ਸੀ.ਡੀ. ਜਾਂਚ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜੋ 31 ਮਾਰਚ ਤਕ ਚੱਲੇਗੀ। ਇਸ ਮੁਹਿੰਮ ਦੌਰਾਨ ਆਯੂਸ਼ਮਾਨ ਅਰੋਗਿਆ ਮੰਦਰਾਂ ਅਤੇ ਹੋਰ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ’ਚ 30 ਸਾਲ ਤੋਂ ਵੱਧ ਉਮਰ ਦੇ ਹਰ ਵਿਅਕਤੀ ਅੰਦਰ ਗ਼ੈਰ-ਸੰਚਾਰੀ ਬੀਮਾਰੀਆਂ ਜਿਵੇਂ ਬਲੱਡ ਪ੍ਰੈਸ਼ਰ, ਸ਼ੂਗਰ, ਆਮ ਕੈਂਸਰ ਆਦਿ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਡਾ. ਜੈਨ ਨੇ ਦਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ’ਚ ਇਨ੍ਹਾਂ ਵਿਅਕਤੀਆਂ ਦੀ ਜਾਂਚ ਲਈ ਵਿਸ਼ੇਸ਼ ਕਾਊਂਟਰ ਸਥਾਪਤ ਕੀਤੇ ਗਏ ਹਨ ਤਾਕਿ 30 ਸਾਲ ਤੋਂ ਉਪਰਲੇ ਵੱਧ ਤੋਂ ਵੱਧ ਵਿਅਕਤੀ ਆ ਕੇ ਜਾਂਚ ਕਰਵਾ ਸਕਣ। ਉਨ੍ਹਾਂ ਦਸਿਆ ਕਿ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਸਮੇਤ ਸੀਨੀਅਰ ਮੈਡੀਕਲ ਅਫ਼ਸਰ ਇਸ ਮੁਹਿੰਮ ਦੀ ਨੇੜਿਉਂ ਨਿਗਰਾਨੀ ਕਰ ਰਹੇ ਹਨ ਤਾਕਿ ਮੁਹਿੰਮ ਨੂੰ ਸਫ਼ਲ ਬਣਾਇਆ ਜਾ ਸਕੇ। ਇਸ ਮੁਹਿੰਮ ਵਿਚ ਪੇਂਡੂ, ਸਿਹਤ, ਸਫ਼ਾਈ ਅਤੇ ਖ਼ੁਰਾਕ ਕਮੇਟੀਆਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ। ਅਜਿਹੀਆਂ ਕਮੇਟੀਆਂ ਹਰ ਪਿੰਡ ਵਿਚ ਬਣੀਆਂ ਹੋਈਆਂ ਹਨ ਜਿਨ੍ਹਾਂ ਜ਼ਰੀਏ 30 ਸਾਲ ਤੋਂ ਉਪਰਲੇ ਵਿਅਕਤੀਆਂ ਨੂੰ ਜਾਂਚ ਕਰਾਉਣ ਲਈ ਕਿਹਾ ਜਾ ਰਿਹਾ ਹੈ। ਇਸ ਤੋਂ ਇਲਾਵਾ ਆਸ਼ਾ ਵਰਕਰਾਂ ਸਮੇਤ ਹੋਰ ਸਿਹਤ ਕਾਮੇ ਘਰ-ਘਰ ਜਾ ਕੇ ਵੀ ਲੋਕਾਂ ਨੂੰ ਇਸ ਮੁਹਿੰਮ ਦਾ ਲਾਹਾ ਲੈਣ ਲਈ ਪ੍ਰੇਰਿਤ ਕਰ ਰਹੇ ਹਨ। ਉਨ੍ਹਾਂ ਦਸਿਆ ਕਿ ਸਿਹਤ ਵਿਭਾਗ ਦਾ ਸਮੁੱਚਾ ਸਟਾਫ਼ ਖ਼ਾਸਕਰ ਕਮਿਊਨਿਟੀ ਹੈਲਥ ਅਫ਼ਸਰ, ਸਿਹਤ ਵਰਕਰ, ਆਸ਼ਾ ਵਰਕਰ ਆਦਿ ਮੁਹਿੰਮ ਦੀ ਸਫ਼ਲਤਾ ਲਈ ਪੂਰੀ ਤਰ੍ਹਾਂ ਡਟੇ ਹੋਏ ਹਨ। ਸਿਵਲ ਸਰਜਨ ਨੇ ਦਸਿਆ ਕਿ ਗ਼ੈਰ-ਸੰਚਾਰੀ ਬੀਮਾਰੀਆਂ ਆਮ ਤੌਰ ’ਤੇ ਲੰਮੀ ਮਿਆਦ ਵਾਲੀਆਂ ਬੀਮਾਰੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਠੀਕ ਹੋਣ ’ਚ ਸਮਾਂ ਲਗਦਾ ਹੈ। ਇਨ੍ਹਾਂ ਬੀਮਾਰੀਆਂ ਵਿਚ ਮੁੱਖ ਤੌਰ ’ਤੇ ਦਿਲ ਦਾ ਦੌਰਾ, ਕੈਂਸਰ, ਸਾਹ ਦੀਆਂ ਬੀਮਾਰੀਆਂ, ਸ਼ੱਕਰ ਰੋਗ, ਅਸਥਮਾ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਬੀਮਾਰੀਆਂ ਦੀ ਲਗਾਤਾਰ ਅਤੇ ਸਮਾਂਬੱਧ ਜਾਂਚ ਬਹੁਤ ਜ਼ਰੂਰੀ ਹੈ ਕਿਉਂਕਿ ਕਈ ਵਾਰ ਜਾਂਚ ਨਾ ਹੋਣ ਕਾਰਨ ਬੀਮਾਰੀ ਗੰਭੀਰ ਰੂਪ ਅਖ਼ਤਿਆਰ ਕਰ ਲੈਂਦੀ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ 30 ਸਾਲ ਤੋਂ ਉਪਰਲਾ ਹਰ ਵਿਅਕਤੀ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਜਾਂਚ ਜ਼ਰੂਰ ਕਰਵਾਏ। ਜਾਣਕਾਰੀ ਲਈ ਸਿਹਤ ਵਿਭਾਗ ਦੇ ਮੈਡੀਕਲ ਹੈਲਪਲਾਈਨ ਨੰਂ. 104 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Chandigarh

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 'ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ