Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

ਪੰਜਾਬ ਵਿੱਚ ਰਾਸ਼ਟਰੀ ਰੋਗ ਰੋਕਥਾਮ ਕੇਂਦਰ ਕੀਤਾ ਜਾਵੇਗਾ ਸਥਾਪਤ

February 24, 2025 07:00 PM
SehajTimes

ਐਨ.ਸੀ.ਡੀ.ਸੀ. ਕੇਂਦਰ ਪੰਜਾਬ ਵਿੱਚ ਰੋਗ ਨਿਗਰਾਨ ਪ੍ਰਣਾਲੀ ਨੂੰ ਦੇਵੇਗਾ ਹੁਲਾਰਾ ਅਤੇ ਜਨਤਕ ਸਿਹਤ-ਬੁਨਿਆਦੀ ਢਾਂਚੇ ਨੂੰ ਕਰੇਗਾ ਮਜ਼ਬੂਤ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਚੰਡੀਗੜ੍ਹ : ਸੂਬੇ ਵਿੱਚ ਜਨਤਕ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਕਰਨ ਦੇ ਮੱਦੇਨਜ਼ਰ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਰਾਸ਼ਟਰੀ ਰੋਗ ਰੋਕਥਾਮ ਕੇਂਦਰ (ਐਨ.ਸੀ.ਡੀ.ਸੀ.), ਨਵੀਂ ਦਿੱਲੀ ਨਾਲ ਅੰਮ੍ਰਿਤਸਰ ਜ਼ਿਲ੍ਹੇ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਮਾਨਵਾਲਾ ਵਿਖੇ ਇੱਕ ਸੂਬਾਈ ਸ਼ਾਖਾ ਸਥਾਪਿਤ ਕਰਨ ਲਈ ਸਮਝੌਤਾ ਪੱਤਰ ਸਹੀਬੱਧ ਕੀਤਾ।

ਇਹ ਸਮਝੌਤਾ ਪੱਤਰ ਸੋਮਵਾਰ ਨੂੰ ਪੰਜਾਬ ਭਵਨ ਵਿਖੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਪ੍ਰਮੁੱਖ ਸਕੱਤਰ (ਸਿਹਤ) ਕੁਮਾਰ ਰਾਹੁਲ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ (ਭਾਰਤ ਸਰਕਾਰ) ਦੀ ਸੀਨੀਅਰ ਖੇਤਰੀ ਨਿਰਦੇਸ਼ਕ ਡਾ. ਅਮਰਜੀਤ ਕੌਰ ਦਰਮਿਆਨ ਸਹੀਬੱਧ ਕੀਤਾ ਗਿਆ।

ਇਸ ਆਗਾਮੀ ਪ੍ਰੋਜੈਕਟ ਬਾਰੇ ਵੇਰਵੇ ਸਾਂਝੇ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਸਮਝੌਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਹਿਮ ਪਹਿਲਕਦਮੀ ‘ਸਿਹਤ ਕ੍ਰਾਂਤੀ’ ਦੇ ਨਾਲੋ-ਨਾਲ ਪੰਜਾਬ ਰਾਜ ਨੂੰ ਸਿੱਧੇ ਤੌਰ ’ਤੇ ਲੋੜੀਂਦੀ ਰੋਗ ਰੋਕਥਾਮ ਮੁਹਾਰਤ ਪ੍ਰਦਾਨ ਕਰਨ ਵਿੱਚ ਸਹਾਇਤਾ ਕਰੇਗਾ ਤਾਂ ਜੋ ਸਿਹਤ ਸਹੂਲਤਾਂ ਦੇ ਮਿਆਰ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਬਾਦੀ ਵਿੱਚ ਹੋ ਰਹੇ ਨਿਰੰਤਰ ਵਾਧੇ ਦੇ ਨਾਲ-ਨਾਲ ਮੁੜ ਫੈਲਣ ਵਾਲੀਆਂ ਸੰਚਾਰੀ ਅਤੇ ਲਾਗ ਦੀਆਂ ਬਿਮਾਰੀਆਂ ਵਿੱਚ ਵੀ ਵਾਧਾ ਹੋ ਰਿਹਾ ਹੈ , ਜਿਸ ਕਾਰਨ ਸਾਡੇ ਜਨਤਕ ਸਿਹਤ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਅਤੇ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ, ‘‘ ਸਾਡਾ ਮੁੱਖ ਉਦੇਸ਼ ਰੋਗ ਨਿਗਰਾਨ ਪ੍ਰਣਾਲੀ ਨੂੰ ਬਿਹਤਰ ਬਣਾਉਣਾ, ਬਿਮਾਰੀਆਂ ਦੀ ਜਾਂਚ ਸਮਰੱਥਾਵਾਂ ਵਿੱਚ ਸੁਧਾਰ ਕਰਨਾ ਅਤੇ ਹੈਜ਼ਾ ਜਾਂ ਦਸਤ ਵਰਗੀਆਂ ਸੰਚਾਰੀ ਬਿਮਾਰੀਆਂ ਸਮੇਤ ਹੋਰ ਸੰਕਟਾਲੀ ਸਥਿਤੀਆਂ ਨਾਲ ਨਜਿੱਠਣ ਲਈ ਫੌਰੀ ਸਿਹਤ ਸਹੂਲਤਾਂ ਵਿੱਚ ਵਾਧਾ ਕਰਨਾ ਹੈ,’’।

ਇਸ ਸਾਂਝੇ ਉਪਰਾਲੇ ਦੀ ਮਹੱਤਤਾ ’ਤੇ ਜ਼ੋਰ ਦਿੰਦੇ ਹੋਏ ਸਿਹਤ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਕੋਵਿਡ-19 ਮਹਾਂਮਾਰੀ ਦੇ ਪ੍ਰਕੋਪ ਤੋਂ ਸਬਕ ਲੈਂਦਿਆਂ, ਇਹ ਪਹਿਲਕਦਮੀ ਪੰਜਾਬ ਨੂੰ ਭਵਿੱਖ ਦੇ ਸਿਹਤ ਸੰਕਟਾਂ ਲਈ ਸੁਚੱਜੇ ਢੰਗ ਨਾਲ ਤਿਆਰ ਕਰਨ ਲਈ ਅਹਿਮ ਕਦਮ ਹੈ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਇਹ ਪ੍ਰੋਜੈਕਟ ਰਾਜ ਨੂੰ ਏਕੀਕ੍ਰਿਤ ਰੋਗ ਨਿਗਰਾਨ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਪ੍ਰਕੋਪਾਂ ਅਤੇ ਆਫ਼ਤਾਂ ਲਈ ਤਿਆਰੀਆਂ ਅਤੇ ਫੌਰੀ ਸਿਹਤ ਪ੍ਰਬੰਧਾਂ ਨੂੰ ਵਧਾਉਣ ਵਿੱਚ ਮਦਦ ਕਰੇਗਾ।

ਉਨ੍ਹਾਂ ਕਿਹਾ ਕਿ ਐਨ.ਸੀ.ਡੀ.ਸੀ. ਪੰਜਾਬ ਲੌਜਿਸਟਿਕ ਸਹਾਇਤਾ ਦੇਵੇਗਾ, ਜਿਸ ਵਿੱਚ ਡਾਇਗਨੌਸਟਿਕ ਕਿੱਟਾਂ, ਦਵਾਈਆਂ, ਟੀਕੇ ਅਤੇ ਨਿੱਜੀ ਸੁਰੱਖਿਆ ਉਪਕਰਣਾਂ (ਪੀ.ਪੀ.ਈ.) ਦੀ ਸਟੋਰੇਜ ਅਤੇ ਵੰਡ ਸ਼ਾਮਲ ਹੈ। ਇਸ ਤੋਂ ਇਲਾਵਾ, ਜਨਤਕ ਸਿਹਤ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸਿਹਤ ਕਰਮਚਾਰੀਆਂ ਦੀ ਕਾਰਜ ਕੁਸ਼ਲਤਾ ਵਧਾਉਣ ਵਿੱਚ ਵੀ ਐਨ.ਸੀ.ਡੀ.ਸੀ. ਸਹਾਇਤਾ ਕਰੇਗਾ। ਇਹ ਸਮਝੌਤਾ ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਲਈ ਮਹੱਤਵਪੂਰਨ ਅਰਥ ਰੱਖਦਾ ਹੈ,ਇਸ ਤਰ੍ਹਾਂ ਇਹ ਰਾਜ ਵਿੱਚ ਰੋਗ ਰੋਕਥਾਮ ਅਤੇ ਜਨਤਕ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਮਿਆਰੀ ਬਣਾਏਗਾ ਅਤੇ ‘ਰੰਗਲਾ ਪੰਜਾਬ’ ਬਣਾਉਣ ਵਿਚ ਇਸ ਦੀ ਭੂਮਿਕਾ ਅਹਿਮ ਹੋਵੇਗੀ।

ਇਸ ਮੌਕੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਡਾਇਰੈਕਟਰ ਪਰਿਵਾਰ ਭਲਾਈ ਡਾ. ਜਸਮਿੰਦਰ, ਡਿਪਟੀ ਡਾਇਰੈਕਟਰ ਡਾ. ਰੋਹਿਣੀ, ਸਟੇਟ ਪ੍ਰੋਗਰਾਮ ਅਫਸਰ (ਆਈਡੀਐਸਪੀ) ਡਾ. ਮਨਮੀਤ ਕੌਰ ਚਾਹਲ ਵੀ ਮੌਜੂਦ ਸਨ।

Have something to say? Post your comment

 

More in Health

ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਕੈਮਿਸਟਾਂ ਨੇ ਖੋਲਿਆ ਮੋਰਚਾ 

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਸਪੀਕਰ ਸੰਧਵਾਂ ਅਤੇ ਸਿਹਤ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ